ਆਈ ਤਾਜਾ ਵੱਡੀ ਖਬਰ
ਦੇਸ਼ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਕਲਾਕਾਰਾਂ ਅਤੇ ਗਾਇਕਾਂ ਵੱਲੋਂ ਅੱਗੇ ਆ ਕੇ ਕਿਸਾਨਾਂ ਦੇ ਨਾਲ ਹੋਣ ਦਾ ਭਰੋਸਾ ਦਿਵਾਇਆ ਗਿਆ ਹੈ। ਉਥੇ ਹੀ ਪੰਜਾਬ ਵਿੱਚ ਕੀਤੀਆਂ ਜਾਣ ਵਾਲੀਆਂ ਥਾਂ-ਥਾਂ ਰੈਲੀ ਅਤੇ ਰੋਸ ਮੁਜ਼ਾਹਰਿਆਂ ਦੇ ਵਿੱਚ ਵੀ ਪੰਜਾਬ ਦੇ ਸਾਰੇ ਗਾਇਕਾਂ ਵੱਲੋਂ ਸ਼ਮੂਲੀਅਤ ਕਰਵਾਈ ਗਈ। ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਸੰਘਰਸ਼ ਦੇ ਵਿਚ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਗਾਇਕ ਅਤੇ ਅਦਾਕਾਰ ਕਿਸਾਨਾਂ ਦੇ ਨਾਲ਼ ਸ਼ਾਮਲ ਹਨ। ਜਿਨ੍ਹਾਂ ਵੱਲੋਂ ਲਗਾਤਾਰ ਦਿੱਲੀ ਦੇ ਮੋਰਚਿਆਂ ਵਿਚ ਜਾ ਕੇ ਆਪਣੀ ਸ਼ਮੂਲੀਅਤ ਦਰਜ ਕਰਵਾਈ ਜਾ ਰਹੀ ਹੈ ਅਤੇ ਲਗਾਤਾਰ ਕਿਸਾਨਾਂ ਦੇ ਨਾਲ ਹੋਣ ਦਾ ਭਰੋਸਾ ਦਿਵਾਇਆ ਜਾ ਰਿਹਾ ਹੈ।
ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬੀ ਗਾਇਕਾਂ ਵੱਲੋਂ ਬਹੁਤ ਸਾਰੇ ਗੀਤ ਵੀ ਪੇਸ਼ ਕੀਤੇ ਗਏ ਹਨ। ਹੁਣ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਵੱਲੋਂ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਖ਼ੁਦ ਉਨ੍ਹਾਂ ਵੱਲੋਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੰਜਾਬੀ ਗਾਇਕ ਬੱਬੂ ਮਾਨ ਵੱਲੋਂ ਜਿਥੇ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਸ਼ਾਮਲ ਹੋ ਕੇ ਕਿਸਾਨਾਂ ਨਾਲ ਇਸ ਸੰਘਰਸ਼ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਕਿਸਾਨੀ ਸੰਘਰਸ਼ ਨੂੰ ਸਮਰਪਤ ਉਨ੍ਹਾਂ ਦਾ ਇੱਕ ਗੀਤ ਬਹੁਤ ਹੀ ਜਲਦ ਇਸ਼ਕਪੂਰਾ ਲੈ ਕੇ ਉਹ ਦਰਸ਼ਕਾਂ ਦੇ ਰੂਬਰੂ ਹੋ ਰਹੇ ਹਨ।
ਜਿੱਥੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਸ ਗੀਤ ਦੇ ਵਿਚ ਉਹ ਮੁਹੰਮਦ ਸਦੀਕ ਦੇ ਨਾਲ ਆਪਣਾ ਗੀਤ ਪੇਸ਼ ਕਰ ਰਹੇ ਹਨ। ਜੋ ਕਿ ਉਨ੍ਹਾਂ ਵੱਲੋਂ ਕਿਸਾਨੀ ਅੰਦੋਲਨ ਨੂੰ ਸਮਰਪਿਤ ਕੀਤਾ ਗਿਆ ਹੈ। ਬੱਬੂ ਮਾਨ ਵੱਲੋਂ ਪਹਿਲਾਂ ਵੀ ਕਿਸਾਨੀ ਸੰਘਰਸ਼ ਨੂੰ ਵੀ ਸਮਰਪਿਤ ਕੀਤੇ ਗਏ ਹਨ ਜਿਸ ਨਾਲ ਕਿਸਾਨਾਂ ਦੀ ਹੌਸਲਾ ਅਫਜਾਈ ਕੀਤੀ ਗਈ ਹੈ। ਬੱਬੂ ਮਾਨ ਨੇ ਕਿਹਾ ਕਿ ਇਹ ਗੀਤ ਮੁਹੰਮਦ ਸਦੀਕ ਵੱਲੋਂ ਪੇਸ਼ ਕੀਤਾ ਗਿਆ ਹੈ ਜੋ ਸਭ ਦੇ ਪਸੰਦੀਦਾ ਕਲਾਕਾਰ ਹਨ। ਤੇ ਸਾਰੇ ਹੀ ਪੰਜਾਬੀ ਗਾਇਕ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹੋਏ ਹਨ।
ਇਸ ਗੀਤ ਬਾਰੇ ਬੱਬੂ ਮਾਨ ਵੱਲੋਂ ਪੋਸਟਰ ਵੀ ਸਾਂਝਾ ਕੀਤਾ ਗਿਆ ਹੈ ਅਤੇ ਆਪਣੇ ਇਸਟਾਗਰਾਮ ਅਕਾਊਂਟ ਤੇ ਇਕ ਪੋਸਟ ਜਾਰੀ ਕਰਦੇ ਹੋਏ ਲਿਖਿਆ ਹੈ, ਸਤਿ ਸ੍ਰੀ ਅਕਾਲ, ਉਨ੍ਹਾਂ ਕਿਹਾ ਕਿ ਇਹ ਗੀਤ ਜਿੰਨੇ ਵੀ ਮੇਰੇ ਵੱਡੇ ਸੀਨੀਅਰ ਕਲਾਕਾਰ ਹਨ, ਉਹਨਾਂ ਨੂੰ ਇਹ ਗੀਤ ਸਮਰਪਤ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਮੈਂ ਬਚਪਨ ਤੋਂ ਸੁਣਦਾ ਆ ਰਿਹਾ ਹਾਂ।
Previous Postਪੰਜਾਬ ਚ ਇਥੇ 30 ਸਤੰਬਰ ਤੱਕ ਲੱਗੀ ਇਹ ਪਾਬੰਦੀ – ਹੋ ਜਾਵੋ ਸਾਵਧਾਨ ਨਹੀਂ ਤਾਂ ਹੋਵੇਗੀ ਸਖਤ ਕਾਰਵਾਈ
Next Postਚੋਟੀ ਦੇ ਮਸਹੂਰ ਫ਼ਿਲਮੀ ਸਟਾਰ ਨੂੰ ਕਾਰ ਚ ਬੈਠਣ ਲਗਿਆਂ ਮਾਰੀ ਗਈ ਗੋਲੀ , ਹੋਈ ਮੌਤ – ਛਾਇਆ ਸੋਗ