ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਵਲੋਂ ਆਈ ਇਹ ਵੱਡੀ ਤਾਜਾ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਜਿਸ ਸਮੇਂ ਤੋਂ ਕਿਸਾਨੀ ਸੰਘਰਸ਼ ਸ਼ੁਰੂ ਹੋਇਆ ਹੈ ਉਸ ਸਮੇਂ ਤੋਂ ਹੀ ਪੰਜਾਬ ਦੇ ਗਾਇਕਾਂ ਤੇ ਅਦਾਕਾਰਾ ਵੱਲੋਂ ਅੱਗੇ ਆ ਕੇ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਸਮਰਥਨ ਦਿਤਾ ਗਿਆ ਹੈ। ਜਿਨ੍ਹਾਂ ਦੇ ਸਹਿਯੋਗ ਸਦਕਾ ਹੀ ਬਹੁਤ ਸਾਰੇ ਲੋਕਾਂ ਨੂੰ ਇਸ ਕਿਸਾਨੀ ਸੰਘਰਸ਼ ਨਾਲ ਜੋੜਿਆ ਗਿਆ ਹੈ। ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਹੋਏ ਕਿਸਾਨਾਂ ਨੂੰ ਇਸ 26 ਨਵੰਬਰ ਨੂੰ ਇਕ ਸਾਲ ਦਾ ਸਮਾਂ ਹੋ ਜਾਵੇਗਾ। ਜਿੱਥੇ ਕੇਂਦਰ ਸਰਕਾਰ ਆਪਣੇ ਅੜੀਅਲ ਰਵਈਏ ਉੱਪਰ ਅੜੀ ਹੋਈ ਹੈ,ਉਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।

ਹੁਣ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਵੱਲੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਕਿਸਾਨੀ ਸੰਘਰਸ਼ ਵਿੱਚ ਜਿੱਥੇ ਬੱਬੂ ਮਾਨ ਵੱਲੋਂ ਭਰਪੂਰ ਸਮਰਥਨ ਦਿਤਾ ਗਿਆ ਹੈ। ਉੱਥੇ ਹੀ ਉਨ੍ਹਾਂ ਵੱਲੋਂ ਲੁਧਿਆਣਾ ਦੇ ਪਿੰਡ ਜੋਧਾਂ ਵਿਖੇ ਕਿਸਾਨਾਂ ਦੇ ਸੰਘਰਸ਼ ਬਾਰੇ ਹੱਲਾਸ਼ੇਰੀ ਦਿੰਦੇ ਹੋਏ ਕੁਝ ਵੱਡੀਆਂ ਗੱਲਾਂ ਆਖੀਆਂ ਗਈਆਂ ਹਨ। ਜਿੱਥੇ ਉਨ੍ਹਾਂ ਨੂੰ ਸਚਾਈ ਤੇ ਹੱਕ ਵਿੱਚ ਨਿਤਰਨ ਲਈ ਜਾਣਿਆ ਜਾਂਦਾ ਹੈ। ਉਥੇ ਹੀ ਕਿਸਾਨੀ ਸੰਘਰਸ਼ ਨੂੰ ਸਮਰਥਨ ਕਰਦੇ ਹੋਏ ਉਹਨਾਂ ਵੱਲੋਂ ਕਿਸਾਨੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਪੋਸਟਾਂ ਵੀ ਆਪਣੇ ਸੋਸ਼ਲ ਮੀਡੀਆ ਦੇ ਜ਼ਰੀਏ ਸਾਂਝੀਆਂ ਕੀਤੀਆਂ ਜਾਂਦੀਆਂ ਹਨ।

ਪਹਿਲਾਂ ਵੀ ਬੱਬੂ ਮਾਨ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਇੱਕ ਪੋਸਟ ਪਾਈ ਗਈ ਸੀ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਸੀ, ਲਹਿਰ ਉਠੀ ਪੰਜਾਬ ਤੋਂ ਫਿਰ ਜੁੜਿਆ ਨਾਲ ਹਰਿਆਣਾ, ਯੂ ਪੀ,ਐਮ ਪੀ, ਉਤਰਾਂਚਲ ਤੋਂ ਚਲ ਪਿਆ ਫਿਰ ਲਾਣਾ, ਲਾ ਲੋ ਥੁਕ ਗਿੱਟਿਆਂ ਨੂੰ, ਭੱਜ ਕੇ ਕਿਥੇ ਜਾਣਾਂ। ਇਹ ਪੋਸਟ ਜਿਥੇ ਸਭ ਪਾਸੇ ਵਧੇਰੇ ਚਰਚਿਤ ਹੋਈ ਸੀ। ਉਥੇ ਹੀ ਉਨ੍ਹਾਂ ਵੱਲੋਂ ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ ਦਾ ਨਾਅਰਾ ਵੀ ਲਿਖਿਆ ਗਿਆ।

ਹੁਣ ਉਨ੍ਹਾਂ ਵੱਲੋਂ ਸਟੇਜ ਤੋਂ ਬੋਲਦੇ ਹੋਏ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਆਖਿਆ ਗਿਆ ਹੈ ਕਿ ਹੁਣ ਉਨ੍ਹਾਂ ਵੱਲੋਂ ਕਿਸਾਨੀ ਲਈ ਲੜਾਈ ਲੜੀ ਜਾ ਰਹੀ ਹੈ। ਅਤੇ ਬਦਮਾਸ਼ੀ ਛੱਡ ਦਿੱਤੀ ਗਈ ਹੈ। ਉਨ੍ਹਾਂ ਕੋਲ ਆਪਣਾ ਕੁਝ ਵੀ ਨਹੀਂ ਹੈ ਤੇ ਹੁਣ ਉਹ ਸਿਰਫ ਕਿਸਾਨਾਂ ਲਈ ਹੀ ਲੜ ਰਹੇ ਹਨ। ਉਨ੍ਹਾਂ ਕੋਲ ਜੋ ਵੀ ਜ਼ਮੀਨ ਤੇ ਘਰ ਹੈ, ਉਹ ਜਦੋਂ ਕਹਿਣਗੇ ਪੰਜਾਬ ਦੇ ਹਵਾਲੇ ਲਿਖ ਦੇਣਗੇ, ਅਤੇ ਰੋਟੀ ਗੁਰੂਘਰ ਖਾ ਲੈਣਗੇ। ਉਨ੍ਹਾਂ ਵੱਲੋਂ ਆਖੇ ਗਏ ਸ਼ਬਦ ਸਭ ਪਾਸੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ।