ਮਸ਼ਹੂਰ ਪੰਜਾਬੀ ਫ਼ਿਲਮੀ ਹਸਤੀ ਦੀ ਅਚਾਨਕ ਹੋਈ ਸੜਕ ਹਾਦਸੇ ਚ ਮੌਤ, ਇੰਡਸਟਰੀ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਵੱਖ ਵੱਖ ਖੇਤਰਾਂ ਵਿਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਅਜਿਹੀ ਸਖਸ਼ੀਅਤ ਜਿੱਥੇ ਬਹੁਤ ਸਾਰੇ ਹੋਰ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣ ਜਾਂਦੀਆਂ ਹਨ ਉਥੇ ਹੀ ਅਜਿਹੇ ਨੌਜਵਾਨਾਂ ਦੀ ਮਿਹਨਤ ਨੂੰ ਦੇਖਦੇ ਹੋਏ ਨੌਜਵਾਨਾਂ ਦੇ ਦਿਲਾਂ ਵਿੱਚ ਵੀ ਕਾਮਯਾਬ ਇਨਸਾਨ ਬਣਨ ਦੀ ਤਾਂਘ ਪੈਦਾ ਹੋ ਜਾਂਦੀ ਹੈ। ਬੀਤੇ 2 ਸਾਲਾਂ ਦੌਰਾਨ ਜਿੱਥੇ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆ, ਇਸ ਤੋਂ ਇਲਾਵਾ ਬਹੁਤ ਸਾਰੀਆਂ ਹਸਤੀਆਂ ਦੀ ਵਾਪਰਨ ਵਾਲੇ ਸੜਕ ਹਾਦਸਿਆ ਤੇ ਬਿਮਾਰੀਆਂ ਦੀ ਲਪੇਟ ਵਿੱਚ ਆਉਣ ਕਾਰਨ ਵੀ ਜਾਨ ਜਾ ਚੁਕੀ ਹੈ।

ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾ ਬਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਮਸ਼ਹੂਰ ਪੰਜਾਬੀ ਫਿਲਮ ਹਸਤੀ ਦੀ ਅਚਾਨਕ ਹੋਈ ਸੜਕ ਹਾਦਸੇ ਵਿੱਚ ਮੌਤ ਨਾਲ ਇੰਡਸਟਰੀ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਫਿਲਮ ਨਿਰਦੇਸ਼ਕ ਅਤੇ ਰੇਡੀਓ ਜੋਕੀ ਸੁਖਦੀਪ ਸਿੰਘ ਸੁੱਖੀ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਨੌਜਵਾਨ ਸੁਖਦੀਪ ਸਿੰਘ ਸੁੱਖੀ ਉਸ ਸਮੇਂ ਇਕ ਹਾਦਸੇ ਦਾ ਸ਼ਿਕਾਰ ਹੋ ਗਿਆ ਜਦੋਂ 23 ਨਵੰਬਰ ਦੀ ਰਾਤ ਨੂੰ ਜਲੰਧਰ ਵਿਚ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਸਨ।

ਉਹਨਾਂ ਨੂੰ ਜ਼ਖ਼ਮੀ ਹਾਲਤ ਵਿੱਚ ਰਾਮਾਂ ਮੰਡੀ ਦੇ ਜੌਹਲ ਹਸਪਤਾਲ ਵਿਚ ਲਿਜਾਇਆ ਗਿਆ ਸੀ ਅਤੇ ਜਿੱਥੇ ਉਹ ਜੇਰੇ ਇਲਾਜ ਸਨ ਉਥੇ ਹੀ ਉਨ੍ਹਾਂ ਦੀ ਮੌਤ ਹੋ ਗਈ। ਜਿਸ ਨਾਲ ਪੰਜਾਬੀ ਸੰਗੀਤ ਜਗਤ ਅਤੇ ਫ਼ਿਲਮ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਉਥੇ ਹੀ ਵੱਖ-ਵੱਖ ਹਸਤੀਆਂ ਵੱਲੋਂ ਇਸ ਪੰਜਾਬੀ ਨੌਜਵਾਨ ਸੁਖਦੀਪ ਸਿੰਘ ਸੁੱਖੀ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਨੌਜਵਾਨ ਵੱਲੋਂ ਜਿੱਥੇ ਪੰਜਾਬੀ ਫਿਲਮ 2018 ਵਿਚ ਆਈ ਇਸ਼ਕ ਨਾ ਹੋਵੇ ਰੱਬਾ ਦਾ ਨਿਰਦੇਸ਼ਨ ਕੀਤਾ ਗਿਆ ਸੀ। ਇਸ ਤੋਂ ਇਲਾਵਾ ਹੋਰ ਫ਼ਿਲਮਾਂ ਦਾ ਨਿਰਦੇਸ਼ਨ ਵੀ ਕੀਤਾ ਗਿਆ।

2020 ਵਿੱਚ ਬੀਕਾਨੇਰੀ ਫੀਮ ਅਤੇ ਨੋ ਨੋ ਨੋ ਵੀ ਸ਼ਾਮਲ ਹਨ। ਜਿੱਥੇ ਇਸ ਨੌਜਵਾਨ ਦੇ ਮਾਤਾ-ਪਿਤਾ ਦਾ ਵੀ ਦੇਹਾਂਤ ਹੋ ਚੁੱਕਾ ਹੈ ਉਥੇ ਇਸ ਨੌਜਵਾਨ ਦੀ ਮੌਤ ਦੇ ਨਾਲ ਉਸ ਦੇ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ। ਜਿਸ ਵੱਲੋਂ ਬਤੌਰ ਰੇਡੀਓ ਜੌਕੀ ਆਪਣਾ ਨਾਮ ਬਣਾਇਆ ਗਿਆ ਸੀ ਅਤੇ ਉਸ ਵੱਲੋਂ ਵਧੀਆ ਅਦਾਕਾਰ ਹੋਣ ਦੇ ਨਾਲ-ਨਾਲ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ ਗਿਆ ਸੀ।