ਆਈ ਤਾਜਾ ਵੱਡੀ ਖਬਰ
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਕਈ ਦਿਨ ਪਹਿਲਾਂ ਤੋਂ ਹੀ ਇਕ ਦੂਜੇ ਖ਼ਿਲਾਫ਼ ਸਿਆਸੀ ਲੀਡਰ ਦੋਸ਼ ਲਾਉਂਦੇ ਹੋਏ ਨਜ਼ਰ ਆ ਰਹੇ ਹਨ । ਬੇਸ਼ੱਕ ਅੱਜ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਪੈ ਰਹੀਆਂ ਹਨ , ਪਰ ਇਸ ਦੇ ਬਾਵਜੂਦ ਵੀ ਸਿਆਸੀ ਧਿਰ ਦੂਸਰੀ ਪਾਰਟੀ ਨਾਲ ਸਬੰਧ ਰੱਖਣ ਵਾਲੇ ਸਮਰਥਕਾਂ ਤੇ ਵੱਡੇ ਵੱਡੇ ਦੋਸ਼ ਲਗਾਉਂਦੇ ਹੋਏ ਨਜ਼ਰ ਆ ਰਹੇ ਹਨ । ਅੱਜ ਪੰਜਾਬ ਭਰ ਦੇ ਇੱਕ ਸੌ ਸਤਾਰਾਂ ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਦਾ ਕੰਮ ਜ਼ੋਰਾਂ ਤੇ ਚੱਲ ਰਿਹਾ ਹੈ ਵੱਖੋ ਵੱਖਰੇ ਖੇਤਰਾਂ ਤੋਂ ਲੋਕ ਆਪਣੇ ਆਪਣੇ ਹਲਕਿਆ ਵਿੱਚ ਜਾ ਕੇ ਵੋਟਾਂ ਪਾ ਰਹੇ ਹਨ । ਦੂਜੇ ਪਾਸੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਚੋਣ ਕਮਿਸ਼ਨ ਨੂੰ ਪ੍ਰਸਿੱਧ ਅਦਾਕਾਰ ਸੋਨੂੰ ਸੂਦ ਦੇ ਖਿਲਾਫ਼ ਲਿਖਤੀ ਸ਼ਿਕਾਇਤ ਕੀਤੀ ਗਈ ਹੈ ।
ਦਰਅਸਲ ਸਮਾਜ ਸੇਵੀ ਅਤੇ ਅਦਾਕਾਰ ਸੋਨੂੰ ਸੂਦ ਤੇ ਹੋਰ ਵੱਡਾ ਦੋਸ਼ ਲੱਗਿਆ ਹੈ ਕਿ ਸੋਨੂੰ ਸੂਦ ਦੂਜੇ ਬੂਥਾਂ ਤੇ ਜਾ ਕੇ ਲੋਕਾਂ ਨੂੰ ਭਰਮਾਉਣ ਦਾ ਕੰਮ ਕਰ ਰਹੇ ਹਨ ਤੇ ਇਹ ਦੋਸ਼ ਅਕਾਲੀ ਦਲ ਪਾਰਟੀ ਵੱਲੋਂ ਉਨ੍ਹਾਂ ਤੇ ਲਗਾਇਆ ਗਿਆ ਹੈ । ਜਿਸ ਦੇ ਚੱਲਦੇ ਚੋਣ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਵੀ ਇਸ ਪਾਰਟੀ ਦੇ ਵੱਲੋਂ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਸੋਨੂੰ ਸੂਦ ਤੇ ਭੈਣ ਮਾਲਵਿਕਾ ਇਸ ਵਾਰ ਵਿਧਾਨ ਸਭਾ ਚੋਣਾਂ ਮੋਗਾ ਹਲਕੇ ਤੋਂ ਲੜ ਰਹੀ ਹੈ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਵੀ ਉਨ੍ਹਾਂ ਨੂੰ ਮਿਲ ਰਿਹਾ ਹੈ । ਇਸੇ ਵਿਚਕਾਰ ਮੋਗਾ ਦੇ ਪਿੰਡ ਲੰਡੇਕੇ ਦੇ ਬੂਥ ਤੇ ਜਾ ਰਹੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਗੱਡੀ ਚੋਣ ਕਮਿਸ਼ਨ ਨੇ ਨਿਰਦੇਸ਼ ਤੇ ਪੁਲੀਸ ਨੇ ਕਬਜ਼ੇ ਵਿਚ ਲੈ ਲਈ ਹੈ ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਵਲੋ ਚੋਣ ਕਮਿਸ਼ਨ ਨੂੰ ਸ਼ਿਕਾਇਤ ਲਿਖੀ ਤਾਂ ਚੋਣ ਕਮਿਸ਼ਨ ਉਸ ਤੋਂ ਬਾਅਦ ਐਕਸ਼ਨ ਵਿੱਚ ਆ ਗਿਆ । ਫਿਰ ਉਨ੍ਹਾਂ ਨੇ ਸੋਨੂੰ ਸੂਦ ਖ਼ਿਲਾਫ਼ ਕਾਰਵਾਈ ਕੀਤੀ ਗਈ । ਜਿਸਦੇ ਚਲਦੇ ਚੋਣ ਕਮਿਸ਼ਨ ਨੇ ਪੁਲੀਸ ਨੂੰ ਹਦਾਇਤਾਂ ਦਿੱਤੀਆਂ ਕਿ ਸੋਨੂੰ ਸੂਦ ਦੀ ਗੱਡੀ ਨੂੰ ਕਬਜ਼ੇ ਵਿੱਚ ਲਿਆ ਜਾਵੇ ।
ਫਿਰ ਪੁਲੀਸ ਨੇ ਸੋਨੂੰ ਸੂਦ ਦੀ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਉਨ੍ਹਾਂ ਨੂੰ ਦੂਸਰੀ ਗੱਡੀ ਰਵਾਨਾ ਹੋਣਾ ਪਿਆ । ਇਸ ਬਾਬਤ ਗੱਲਬਾਤ ਕਰਦਿਆਂ ਅਕਾਲੀ ਆਗੂ ਦੀਦਾਰ ਸਿੰਘ ਨੇ ਦੱਸਿਆ ਕਿ ਸੋਨੂੰ ਸੂਦ ਵੱਲੋਂ ਵੱਖ ਵੱਖ ਪੋਲਿੰਗ ਬੂਥਾਂ ਤੇ ਜਾ ਕੇ ਵੋਟਰਾਂ ਨੂੰ ਭਰਮਾਇਆ ਜਾ ਰਿਹਾ ਹੈ । ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਤੇ ਹੁਣ ਪੁਲੀਸ ਦੇ ਅਧਿਕਾਰੀਆਂ ਵਲੋ ਸੋਨੂੰ ਸੂਦ ਦੀ ਗੱਡੀ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
Previous Postਫੇਰੇ ਲੈਣ ਤੋਂ ਪਹਿਲਾਂ ਲਾੜੇ ਲਾੜੀ ਨੇ ਕੀਤਾ ਇਹ ਕੰਮ, ਸਾਰੇ ਪਾਸੇ ਹੋਈ ਚਰਚਾ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਪੰਜਾਬ ਸਰਕਾਰ ਵਲੋਂ ਇਸ ਦਿਨ ਲਈ ਇਹਨਾਂ ਨੂੰ ਛੁੱਟੀ ਦਾ ਹੋ ਗਿਆ ਐਲਾਨ