ਮਸ਼ਹੂਰ ਬੋਲੀਵੁਡ ਅਦਾਕਾਰ ਸੰਨੀ ਦਿਓਲ ਬਾਰੇ ਆਈ ਇਹ ਵੱਡੀ ਤਾਜਾ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋਣ ਵਿੱਚ ਕੁੱਝ ਹੀ ਮਹੀਨੇ ਦਾ ਸਮਾਂ ਬਾਕੀ ਰਹਿ ਗਿਆ ਹੈ। ਉਥੇ ਹੀ ਪੰਜਾਬ ਅੰਦਰ ਜਿਥੇ ਸਾਨੂੰ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਜਿੱਤ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਕਿਸਾਨਾਂ ਵੱਲੋਂ ਬਹੁਤ ਸਾਰੇ ਪਾਰਟੀ ਦੇ ਵਿਧਾਇਕਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਨ੍ਹਾਂ ਵੱਲੋਂ ਇਸ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦਾ ਸਮਰਥਨ ਨਾ ਕਰਕੇ ਕੇਂਦਰ ਸਰਕਾਰ ਦਾ ਸਮਰਥਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਭਾਜਪਾ ਦੇ ਆਗੂਆਂ ਦੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਵੀ ਕੀਤੇ ਗਏ ਹਨ।

ਹੁਣ ਮਸ਼ਹੂਰ ਬੋਲੀਵੁਡ ਅਦਾਕਾਰ ਸੰਨੀ ਦਿਓਲ ਬਾਰੇ ਵੀ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਹਰ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਵਾਰ ਮੁੜ ਤੋਂ ਗੁਰਦਾਸਪੁਰ ਦੇ ਵਿਚ ਭਾਜਪਾ ਸਰਕਾਰ ਦਾ ਵਿਰੋਧ ਕਰਦੇ ਹੋਏ ਨਰੇਂਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਹੈ। ਉਥੇ ਹੀ ਗੁਰਦਾਸਪੁਰ ਹਲਕੇ ਤੋਂ ਵਿਧਾਇਕ ਸੰਨੀ ਦਿਓਲ ਦੇ ਖਿਲਾਫ ਵੀ ਲੋਕਾਂ ਵਿੱਚ ਵੇਖਿਆ ਜਾ ਰਿਹਾ ਹੈ। ਜਿਸ ਕਾਰਨ ਇਲਾਕਾ ਵਾਸੀਆਂ ਵੱਲੋਂ ਮਿਲ ਕੇ ਸੰਨੀ ਦਿਓਲ ਦੇ ਗੁੰਮਸ਼ੁਦਗੀ ਦੇ ਪੋਸਟਰ ਸਾਰੇ ਇਲਾਕੇ ਵਿੱਚ ਲਗਾਏ ਜਾ ਰਹੇ ਹਨ।

ਕਿਉਂਕਿ ਇਲਾਕਾ ਨਿਵਾਸੀ ਉਨ੍ਹਾਂ ਨੂੰ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਉਣ ਵਾਸਤੇ ਪਿਛਲੇ ਲੰਮੇ ਸਮੇਂ ਤੋਂ ਵੇਖ ਰਹੇ ਹਨ, ਪਰ ਉਹ ਨਹੀਂ ਮਿਲ ਰਹੇ। ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਬੀ ਐਸ ਐਫ ਦੇ ਅਧਿਕਾਰ ਖੇਤਰ ਨੂੰ ਵਧਾ ਦਿੱਤਾ ਗਿਆ ਹੈ। ਇਸ ਗੱਲ ਨੂੰ ਲੈ ਕੇ ਵਿਰੋਧ ਕਰਦੇ ਹੋਏ ਕਿਸਾਨ-ਮਜ਼ਦੂਰ ਯੂਥ ਮੋਰਚਾ ਵੱਲੋਂ ਵੀ ਨਰਿੰਦਰ ਮੋਦੀ ਦੇ ਨਾਲ ਨਾਲ ਅਮਿਤ ਸ਼ਾਹ ਦਾ ਪੁਤਲਾ ਸਾੜਿਆ ਗਿਆ ਅਤੇ ਜੰਮ ਕੇ ਉਨ੍ਹਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਸਿਆਪਾ ਕੀਤਾ ਗਿਆ।

ਬੀਤੇ ਦਿਨੀ ਦਿੱਲੀ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਔਰਤਾਂ ਦੇ ਸ਼ਹੀਦ ਹੋਣ ਕਾਰਨ ਲੋਕਾਂ ਵੱਲੋਂ ਆਖਿਆ ਗਿਆ ਹੈ ਕਿ ਇਹ ਗੁੰਮਸ਼ੁਦਗੀ ਦੇ ਪੋਸਟਰ ਸੰਨੀ ਦਿਓਲ ਨਾਲ ਗੱਲਬਾਤ ਕਰਨ ਲਈ ਨਹੀਂ ਲਗਾਏ ਜਾ ਰਹੇ, ਸਗੋਂ ਉਨ੍ਹਾਂ ਨੂੰ ਲੱਭ ਕੇ ਉਨ੍ਹਾਂ ਦੇ ਜੁਤੀਆਂ ਦੇ ਹਾਰ ਪਾਏ ਜਾਣ ਲਈ ਲਗਾਏ ਜਾ ਰਹੇ ਹਨ। ਜਿਨ੍ਹਾਂ ਵੱਲੋਂ ਹਲਕੇ ਵਿਚ ਆ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਨਹੀਂ ਸੁਣੀਆਂ ਜਾ ਸਕਦੀਆਂ। ਇਸ ਲਈ ਹੀ ਉਹਨਾਂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਹਨ।