ਮਸ਼ਹੂਰ ਬੋਲੀਵੁਡ ਐਕਟਰ ਅਤੇ ਸਾਂਸਦ ਸੰਨੀ ਦਿਓਲ ਬਾਰੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਪੂਰੀ ਦੁਨੀਆਂ ਵਿੱਚ ਕਰੋਨਾ ਦਾ ਕਹਿਰ ਫਿਰ ਤੋਂ ਹਾਵੀ ਹੋਇਆ ਹੈ। ਚੀਨ ਤੋਂ ਸ਼ੁਰੂ ਹੋਈ ਇਸ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਵਿਸ਼ਵ ਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵੀ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ ਇਸ ਸਮੇਂ ਵਿਸ਼ਵ ਵਿੱਚ ਅਮਰੀਕਾ ਪਹਿਲੇ ਨੰਬਰ ਤੇ ਹੈ ਜਿੱਥੇ ਕਰੋਨਾ ਦੀ ਚਪੇਟ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਵਧ ਹੈ। ਭਾਰਤ ਦੇ ਵਿੱਚ ਵੀ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਦੇ ਬਹੁਤ ਜ਼ਿਆਦਾ ਮਰੀਜ਼ ਦਿਨ-ਬ-ਦਿਨ ਵਧ ਰਹੇ ਹਨ। ਸੂਬਿਆਂ ਵਿੱਚ ਲੋਕਾਂ ਦੀਆਂ ਸਹੂਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਸੁਵਿਧਾਵਾਂ ਸੂਬਾ ਸਰਕਾਰ ਵੱਲੋਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਮਸ਼ਹੂਰ ਬਾਲੀਵੁੱਡ ਐਕਟਰ ਅਤੇ ਸਾਂਸਦ ਸੰਨੀ ਦਿਓਲ ਬਾਰੇ ਵੀ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਪਠਾਨਕੋਟ ਜਿਲੇ ਦੇ ਐਮ ਪੀ ਹੋਣ ਦੇ ਨਾਤੇ ਜ਼ਿਲ੍ਹੇ ਦੇ ਲੋਕਾਂ ਦੀ ਸੁਰੱਖਿਆ ਦਾ ਜਿੰਮਾ ਸਨੀ ਦਿਓਲ ਦਾ ਬਣਦਾ ਹੈ। ਇਸ ਲਈ ਹੀ ਉਹਨਾਂ ਨੇ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਦੇਖਦੇ ਹੋਏ ਐਮ ਪੀ ਫੰਡ ਵਿਚੋਂ ਐਡਵਾਂਸ ਲਾਈਫ ਸਪੋਰਟ ਐਂਬੂਲੈਂਸ ਸਿਵਲ ਹਸਪਤਾਲ ਨੂੰ ਉਪਲਬਧ ਕਰਵਾਈ ਸੀ। ਜਿਥੇ ਇਹ ਐਂਬੂਲੈਂਸ ਗੁਰਦਾਸਪੁਰ ਦੇ ਲੋਕਾਂ ਦੀ ਸਹੂਲਤ ਵਾਸਤੇ ਦਿੱਤੀ ਗਈ ਸੀ। ਉੱਥੇ ਹੀ ਇਸ ਐਂਬੂਲੈਂਸ ਨੂੰ ਨੰਗਲ ਸ਼ਹਿਰ ਵਿੱਚ ਸਰਕਾਰੀ ਹਸਪਤਾਲ ਲਈ ਸ਼ਿਫਟ ਕੀਤਾ ਗਿਆ ਸੀ।

ਇਸ ਕਰਕੇ ਇਸ ਦੀ ਜਾਣਕਾਰੀ ਨਗਰ ਨਿਗਮ ਪਠਾਨਕੋਟ ਦੇ ਸਾਬਕਾ ਮੇਅਰ ਅਨਿਲ ਵਾਸੂਦੇਵਾ ਨੂੰ ਦਿੱਤੀ ਗਈ। ਕਿਉਂਕਿ ਕਰੋਨਾ ਦੇ ਦੌਰ ਵਿੱਚ ਸਿਹਤ ਸਹੂਲਤਾਂ ਦਾ ਹੋਣਾ ਗੁਰਦਾਸਪੁਰ ਜ਼ਿਲੇ ਲਈ ਬਹੁਤ ਜ਼ਰੂਰੀ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੰਨੀ ਦਿਓਲ ਵੱਲੋਂ ਹੈਲਥ ਸੈਕਟਰੀ ਨਾਲ ਇਸ ਮਾਮਲੇ ਤੇ ਗੱਲਬਾਤ ਕੀਤੀ, ਜਿਸ ਤੋਂ ਬਾਅਦ ਤੁਰੰਤ ਬਾਅਦ ਹੀ ਇਸ ਐਂਬੂਲੈਂਸ ਨੂੰ ਵਾਪਸ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ।

ਚੋਰੀ ਛਿਪੇ ਕਾਂਗਰਸ ਦੇ ਕਿਸੇ ਨੁਮਾਇੰਦੇ ਵੱਲੋਂ ਗੁਰਦਾਸਪੁਰ ਤੋ ਨੰਗਲ ਦੇ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ। ਇਸ ਘਟਨਾਂ ਦੀ ਸਾਰਿਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਐਬੂਲੈਸ ਦੇ ਫਿਰ ਤੋਂ ਗੁਰਦਾਸਪੁਰ ਨੂੰ ਪ੍ਰਾਪਤ ਹੋਣ ਤੇ ਅਨਿਲ ਵਾਸੂਦੇਵਾ ਵੱਲੋਂ ਸਨੀ ਦਿਓਲ ਦਾ ਧੰਨਵਾਦ ਕੀਤਾ ਗਿਆ ਹੈ ਤੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਰੋਨਾ ਦੀ ਸਥਿਤੀ ਪਹਿਲਾਂ ਦੇ ਮੁਕਾਬਲੇ ਭਿਆਨਕ ਹੋ ਰਹੀ ਹੈ ਇਸ ਲਈ ਸਿਹਤ ਸਹੂਲਤਾਂ ਦਾ ਹੋਣਾ ਬਹੁਤ ਜ਼ਰੂਰੀ ਹੈ।