ਮਸ਼ਹੂਰ ਬੋਲੀਵੁਡ ਐਕਟਰ ਗੋਵਿੰਦੇ ਬਾਰੇ ਆਈ ਇਹ ਵੱਡੀ ਖਬਰ – ਕਿਸਾਨ ਅੰਦੋਲਨ ਬਾਰੇ ਆਖੀ ਇਹ ਗਲ੍ਹ

ਹੁਣੇ ਆਈ ਤਾਜਾ ਵੱਡੀ ਖਬਰ

ਜਿਸ ਸਮੇਂ ਤੋ ਦੇਸ਼ ਅੰਦਰ ਕਿਸਾਨੀ ਸੰਘਰਸ਼ ਆਰੰਭ ਹੋਇਆ ਹੈ,ਉਸ ਸਮੇਂ ਤੋਂ ਹੀ ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਪੰਜਾਬ ਦੇ ਇਹ ਕਲਾਕਾਰ ਅਤੇ ਗਾਇਕ ਦਿੱਲੀ ਸਰਹੱਦਾਂ ਤੇ ਜਾ ਕੇ ਇਸ ਸੰਘਰਸ਼ ਵਿੱਚ ਆਪਣੀ ਸ਼ਮੂਲੀਅਤ ਦਰਜ ਕਰਵਾ ਰਹੇ ਹਨ। ਉਥੇ ਹੀ ਬਾਲੀਵੁੱਡ ਦੀਆਂ ਕੁਝ ਫ਼ਿਲਮੀ ਹਸਤੀਆਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਗਿਆ ਹੈ। ਤੇ ਕੁਝ ਕਲਾਕਾਰ ਇਸ ਕਿਸਾਨੀ ਸੰਘਰਸ਼ ਦੀ ਆਲੋਚਨਾ ਕਾਰਨ ਚਰਚਾ ਦਾ ਵਿਸ਼ਾ ਬਣੇ ਹੋਏ ਹਨ।

ਉਥੇ ਹੀ ਵਿਦੇਸ਼ਾਂ ਵਿਚ ਵੱਸਦੇ ਭਾਰਤੀ ਕਲਾਕਾਰਾਂ ਵੱਲੋਂ ਵੀ ਸੋਸ਼ਲ ਮੀਡੀਆ ਦੇ ਜ਼ਰੀਏ ਇਸ ਕਿਸਾਨੀ ਸੰਘਰਸ਼ ਦਾ ਸਮਰਥਨ ਕੀਤਾ ਜਾ ਰਿਹਾ ਹੈ। ਕੁਝ ਅੰਤਰ-ਰਾਸਟਰੀ ਸ਼ਖ਼ਸੀਅਤਾਂ ਵੀ ਇਸ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦੀਆਂ ਹੋਈਆਂ ਨਜ਼ਰ ਆਈਆਂ ਹਨ। ਜਿਨ੍ਹਾਂ ਨੂੰ ਲੈ ਕੇ ਕੁਝ ਫਿਲਮੀ ਕਲਾਕਾਰਾਂ ਵੱਲੋਂ ਅਲੋਚਨਾ ਕੀਤੀ ਗਈ ਹੈ। ਉੱਥੇ ਹੀ ਹੁਣ ਕਿਸਾਨੀ ਸੰਘਰਸ਼ ਬਾਰੇ ਮਸ਼ਹੂਰ ਬਾਲੀਵੁੱਡ ਐਕਟਰ ਗੋਵਿੰਦਾ ਵੱਲੋਂ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਬਹੁਤ ਸਾਰੇ ਫ਼ਿਲਮੀ ਅਦਾਕਾਰ ਇਸ ਕਿਸਾਨੀ ਸੰਘਰਸ਼ ਨੂੰ ਲੈ ਕੇ ਚਰਚਾ ਵਿੱਚ ਹਨ।

ਹੁਣ ਫਿਲਮਾਂ ਵਿਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਅਦਾਕਾਰ ਗੋਵਿੰਦਾ ਵੱਲੋਂ ਵੀ ਕਿਸਾਨੀ ਅੰਦੋਲਨ ਬਾਰੇ ਗੱਲ ਕੀਤੀ ਗਈ ਹੈ। ਉਨ੍ਹਾਂ ਵਿਦੇਸ਼ੀ ਹਸਤੀਆਂ ਵੱਲੋਂ ਟਵੀਟ ਕਰਨ ਤੇ ਲਤਾ ਮੰਗੇਸ਼ਕਰ ਅਤੇ ਸਚਿਨ ਤੇਂਦੁਲਕਰ ਵੱਲੋਂ ਟਵੀਟ ਕਰਨ ਦੇ ਸਵਾਲ ਬਾਰੇ ਕਿਹਾ ਹੈ ਕਿ, ਹਰ ਕਿਸੇ ਨੂੰ ਇਸ ਵਿਸ਼ੇ ਬਾਰੇ ਸੋਚ ਸਮਝ ਕੇ ਅਤੇ ਉਸ ਵਿਸ਼ੇ ਬਾਰੇ ਪੂਰੀ ਜਾਣਕਾਰੀ ਲੈ ਕੇ ਫਿਰ ਉਸ ਉੱਪਰ ਚਰਚਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਦੇ ਕਹਿਣ ਅਤੇ ਸੁਣਨ ਨੂੰ ਲੈ ਕੇ ਕੋਈ ਚਰਚਾ ਨਹੀਂ ਕਰਨੀ ਚਾਹੀਦੀ। ਉਨ੍ਹਾਂ ਆਖਿਆ ਕਿ ਕਿਸਾਨੀ ਸੰਘਰਸ਼ ਕਾਫੀ ਲੰਮੇ ਸਮੇਂ ਤੋਂ ਚੱਲ ਰਿਹਾ ਹੈ ਜਿਸ ਦਾ ਹੁਣ ਹੱਲ ਨਿਕਲਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਤੋਂ ਥੋੜਾ ਬਾਹਰ ਨਿਕਲ ਕੇ ਦੇਖਣ ਅਤੇ ਸਮਝਣ ਦੀ ਲੋੜ ਹੈ। ਫਿਲਮ ਸਟਾਰ ਗੋਬਿੰਦਾ ਨੇ ਆਖਿਆ ਕਿ ਮੈਂ ਜਿਸ ਸਮੇਂ ਤੋਂ ਰਾਜਨੀਤੀ ਤੋਂ ਬਾਹਰ ਨਿਕਲਿਆ ਹਾਂ, ਕਿਸੇ ਪਾਰਟੀ ਬਾਰੇ ਕੋਈ ਚਰਚਾ ਨਹੀਂ ਕੀਤੀ। ਇਹ ਕੋਈ ਡਰ ਦਾ ਵਿਸ਼ਾ ਨਹੀਂ ਮੈਂ ਵੀ ਇਸ ਸਮਾਜ ਵਿੱਚੋਂ ਹੀ ਨਿਕਲਿਆ ਹਾਂ ਤੇ ਮੇਰੀ ਜ਼ਿੰਮੇਵਾਰੀ ਬਣਦੀ ਹੈ ਕਿ ਮੈਂ ਇਸ ਵਿਸ਼ੇ ਤੇ ਚਰਚਾ ਕਰਾ, ਜਿਸ ਨਾਲ ਦੇਸ਼ ਦੇ ਹਲਾਤਾਂ ਤੇ ਅਸਰ ਪੈਂਦਾ ਹੋਵੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਥਿਤੀ ਬਾਰੇ ਸੋਚਣ ਅਤੇ ਦੂਜੇ ਪਾਸੇ ਜੋ ਰੁਕਾਵਟ ਆ ਰਹੀ ਹੈ ਉਸ ਵਿਸ਼ੇ ਬਾਰੇ ਵੀ ਸੋਚਣ ਦੀ ਲੋੜ ਹੈ।