ਆਈ ਤਾਜ਼ਾ ਵੱਡੀ ਖਬਰ
ਇਕ ਪਾਸੇ ਜਿੱਥੇ ਪੰਜਾਬ ਸਿਆਸਤ ਦੇ ਵਿਚ ਘਮਾਸਾਨ ਮਚਿਆ ਹੋਇਆ ਹੈ,ਹਰ ਇਕ ਸਿਆਸੀ ਪਾਰਟੀ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਫੀ ਸਰਗਰਮ ਨਜ਼ਰ ਆ ਰਹੀ ਹੈ । ਪੰਜਾਬ ਦੀ ਹਰ ਇਕ ਸਿਆਸੀ ਪਾਰਟੀ ਦੇ ਵੱਲੋਂ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਦੋ ਹਜਾਰ ਬਾਈ ਦੀਆਂ ਚੋਣਾਂ ਦੇ ਵਿੱਚ ਜਿੱਤ ਹਾਸਲ ਕੀਤੀ ਜਾ ਸਕੇ । ਇਨ੍ਹਾਂ ਚੋਣਾਂ ਤੋਂ ਪਹਿਲਾਂ ਹਰ ਰੋਜ਼ ਹੀ ਪੰਜਾਬ ਸਿਆਸਤ ਵਿੱਚ ਵੱਡੇ ਧਮਾਕੇ ਵੇਖਣ ਨੂੰ ਮਿਲਦੇ ਹਨ,ਹਰ ਇਕ ਸਿਆਸੀ ਲੀਡਰ ਇੱਕ ਦੂਜੇ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ ।
ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਲੁਧਿਆਣਾ ਤੋਂ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀ ਤਾਂ ਸਿਮਰਜੀਤ ਸਿੰਘ ਬੈਂਸ ਦੀ ਮੁਸ਼ਕਲਾਂ ਲਗਾਤਾਰ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ । ਦਰਅਸਲ ਹੁਣ ਸਿਮਰਜੀਤ ਬੈਂਸ ਤੇ ਵਿਦਵਾ ਜ਼ਨਾਨੀ ਵੱਲੋਂ ਲਗਾਏ ਗਏ ਜਬਰ ਜ-ਨਾ-ਹ ਦੇ ਦੋਸ਼ਾਂ ਨੂੰ ਲੈ ਕੇ ਅਦਾਲਤ ਚ ਅੱਜ ਪੇਸ਼ ਕੀਤੀ ਗਈ । ਚਾਰਜਸ਼ੀਟ ਤੇ ਤਹਿਤ ਅੱਜ ਅਦਾਲਤ ਦੇ ਵੱਲੋਂ ਸਿਮਰਜੀਤ ਬੈਂਸ ਅਤੇ ਸੱਤ ਹੋਰਾਂ ਦੋਸ਼ੀਆਂ ਖ਼ਿਲਾਫ਼ ਉਨ੍ਹਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ ।
ਇੰਨਾ ਹੀ ਨਹੀਂ ਸਗੋਂ ਅਦਾਲਤ ਦੇ ਵੱਲੋਂ ਸਿਮਰਜੀਤ ਸਿੰਘ ਬੈਂਸ ਸਮੇਤ ਹੋਰ ਦੋਸ਼ੀਆਂ ਨੂੰ ਇੱਕ ਦਸੰਬਰ ਤੱਕ ਗ੍ਰਿਫ਼ਤਾਰ ਕਰਕੇ ਅਦਾਲਤ ਚ ਪੇਸ਼ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ । ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਿਮਰਜੀਤ ਬੈਂਸ ਸਮੇਤ ਹੋਰ ਦੋਸ਼ੀਆਂ ਦੇ ਵੱਲੋਂ ਮਾਣਯੋਗ ਅਦਾਲਤ ਵਿਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ । ਜਿਸ ਤੋਂ ਬਾਅਦ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ਦੇ ਜ਼ਮਾਨਤੀ ਵਾਰੰਟ ਜਾਰੀ ਕਰ ਕੇ ਉਨ੍ਹਾਂ ਨੂੰ ਅਦਾਲਤ ਚ ਪੇਸ਼ ਕਰਨ ਲਈ ਕਿਹਾ ਗਿਆ ਸੀ ।
ਅੱਜ ਅਦਾਲਤ ਚ ਹੋਈ ਸੁਣਵਾਈ ਦੌਰਾਨ ਸਿਮਰਜੀਤ ਸਿੰਘ ਬੈਂਸ ਸਮੇਤ ਹੋਰਨਾਂ ਦੋਸ਼ੀ ਅਦਾਲਤ ਵਿੱਚ ਪੇਸ਼ ਨਹੀਂ ਹੋਏ । ਜਿਸ ਤੋਂ ਬਾਅਦ ਅੱਜ ਮਾਨਯੋਗ ਅਦਾਲਤ ਚ ਸੁਣਵਾਈ ਦੌਰਾਨ ਅਦਾਲਤ ਨੇ ਦੋਸ਼ੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਲਈ ਉਨ੍ਹਾਂ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰਦਿਆਂ ਪੁਲੀਸ ਨੂੰ ਹੁਕਮ ਦਿੱਤਾ ਹੈ ਕਿ ਇੱਕ ਦਸੰਬਰ ਤੱਕ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇ ।
Previous Postਕਨੇਡਾ ਤੋਂ ਪੰਜਾਬੀਆਂ ਦੇ ਗੜ੍ਹ ਚੋਂ ਆਈ ਇਹ ਵੱਡੀ ਮਾੜੀ ਖਬਰ – ਮਚੀ ਭਾਰੀ ਤਬਾਹੀ ,ਬਚਾਅ ਕਾਰਜ ਜੋਰਾਂ ਤੇ ਜਾਰੀ
Next Postਅਚਾਨਕ ਰਾਤ ਨੂੰ ਆਏ ਫੋਨ ਨਾਲ ਧਰੀ ਧਰਾਈ ਰਹਿ ਗਈ ਸਿੱਧੂ ਦੀ ਕੀਤੀ ਹੋਈ ਤਿਆਰੀ – ਤਾਜਾ ਵੱਡੀ ਖਬਰ