ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਹੁਤ ਸਾਰੀਆਂ ਤਿਆਰੀਆਂ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਪਾਰਟੀਆਂ ਦੇ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਵੀ ਪਾਰਟੀਆਂ ਵਿੱਚ ਤਬਦੀਲ ਕੀਤੇ ਜਾਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜੋ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੀਆਂ ਹਨ। ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਬਹੁਤ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਪਾਰਟੀ ਨੂੰ ਛੱਡਣ ਕਾਰਨ ਉਨ੍ਹਾਂ ਨੂੰ ਭਾਰੀ ਝਟਕੇ ਵੀ ਲੱਗ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਥੇ ਆਪਣੇ ਚੋਣ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉੱਥੇ ਹੀ ਕਾਂਗਰਸ ਸਰਕਾਰ ਵਿੱਚ ਕਾਟੋ ਕਲੇਸ਼ ਜਾਰੀ ਹੈ।
ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਅਜੇ ਵੀ ਸ਼ਸ਼ੋਪੰਜ ਵਿਚ ਬਣਿਆ ਹੋਇਆ ਹੈ। ਹੁਣ ਮਸ਼ਹੂਰ ਸਿਆਸੀ ਲੀਡਰ ਸੁਖਪਾਲ ਖਹਿਰਾ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਕੰਮ ਹੋ ਗਿਆ ਹੈ। ਸੁਖਪਾਲ ਖਹਿਰਾ ਵੱਲੋਂ ਜਿੱਥੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਲਈ ਆਮ ਆਦਮੀ ਪਾਰਟੀ ਦੇ ਐਮ ਐਲ ਏ ਦੇ ਅਹੁਦੇ ਤੋਂ 3 ਜੂਨ ਨੂੰ ਅਸਤੀਫਾ ਦੇ ਦਿਤਾ ਗਿਆ ਸੀ। ਉਥੇ ਹੀ ਉਨ੍ਹਾਂ ਵੱਲੋਂ ਦਿੱਤਾ ਗਿਆ ਅਸਤੀਫਾ ਕਾਫੀ ਲੰਮੇ ਸਮੇਂ ਤੋਂ ਲਟਕ ਰਿਹਾ ਸੀ ਜਿਸ ਨੂੰ ਵਿਧਾਨ ਸਭਾ ਦੇ ਸਪੀਕਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ ਸੀ।
ਅੱਜ ਇੱਥੇ ਵਿਧਾਨ ਸਭਾ ਦੇ ਸਪੀਕਰ ਵੱਲੋਂ ਆਖਿਆ ਗਿਆ ਸੀ ਕਿ ਸੁਖਪਾਲ ਸਿੰਘ ਖਹਿਰਾ ਨੂੰ ਸਹੀ ਢੰਗ ਨਾਲ ਇਹ ਅਸਤੀਫਾ ਦੇਣਾ ਚਾਹੀਦਾ ਹੈ। ਜਿੱਥੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ 2015 ਵਿੱਚ ਕਾਂਗਰਸ ਪਾਰਟੀ ਤੋਂ ਕਿਨਾਰਾ ਕਰ ਗਏ ਸਨ। ਉਥੇ ਹੀ ਉਨ੍ਹਾਂ ਵੱਲੋਂ 2017 ਵਿੱਚ ਆਮ ਆਦਮੀ ਪਾਰਟੀ ਵੱਲੋਂ ਅਸੈਂਬਲੀ ਚੋਣਾਂ ਲੜੀਆਂ ਗਈਆਂ ਸਨ। ਜਿੱਥੇ ਜਿੱਤ ਪ੍ਰਾਪਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਵਿਰੋਧੀ ਧਿਰ ਦਾ ਨੇਤਾ ਵੀ ਐਲਾਨਿਆ ਗਿਆ ਸੀ।
ਪਰ ਸੁਖਪਾਲ ਖਹਿਰਾ ਵੱਲੋਂ ਆਮ ਆਦਮੀ ਪਾਰਟੀ ਨੂੰ ਵੀ 2019 ਵਿੱਚ ਅਲਵਿਦਾ ਕਹਿ ਦਿੱਤਾ ਗਿਆ ਅਤੇ ਆਪਣੀ ਇਕ ਵੱਖਰੀ ਪਾਰਟੀ ਏਕਤਾ ਪਾਰਟੀ ਦਾ ਗਠਨ ਕੀਤਾ ਗਿਆ ਸੀ। ਜਿਸ ਤੋਂ ਉਹ ਫਿਰ ਸੰਤੁਸ਼ਟ ਨਜ਼ਰ ਨਹੀਂ ਆਏ ਤੇ ਇੱਕ ਵਾਰ ਮੁੜ ਤੋਂ ਕਾਂਗਰਸ ਪਾਰਟੀ ਵਿੱਚ ਫਿਰ ਸ਼ਾਮਲ ਹੋ ਗਏ ਹਨ। ਉੱਥੇ ਹੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿਮਨੀ ਚੋਣ ਦੀ ਉਮੀਦ ਨਹੀਂ ਹੈ ਕਿਉਂਕਿ ਉਨ੍ਹਾਂ ਦੀ ਜਗ੍ਹਾ ਹੁਣ ਖਾਲੀ ਹੋ ਚੁੱਕੀ ਹੈ। ਕਿਉਂਕਿ ਉਨ੍ਹਾਂ ਵੱਲੋਂ ਅੱਜ ਨਿੱਜੀ ਰੂਪ ਵਿੱਚ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪ ਦਿੱਤਾ ਗਿਆ ਹੈ ਜਿਸ ਨੂੰ ਸਪੀਕਰ ਵੱਲੋਂ ਮਨਜ਼ੂਰ ਕੀਤਾ ਗਿਆ ਹੈ।
Previous Postਪੰਜਾਬ ਚ ਇਥੇ ਘਰ ਦੇ ਅੰਦਰ ਹੋ ਗਿਆ ਇਹ ਕਾਂਡ – ਦੇਖ ਸਭ ਰਹਿ ਗਏ ਹੈਰਾਨ
Next Postਪੰਜਾਬ ਦੇ ਪਿੰਡਾਂ ਲਈ ਆਈ ਵੱਡੀ ਖਬਰ – ਪੰਚ ਸਰਪੰਚ ਹੋ ਜਾਣ ਸਾਵਧਾਨ ਲੱਗ ਗਈ ਇਹ ਰੋਕ