ਆਈ ਤਾਜਾ ਵੱਡੀ ਖਬਰ
ਜਿਸ ਤਰ੍ਹਾਂ 26 ਜਨਵਰੀ ਨਜ਼ਦੀਕ ਆ ਰਹੀ ਹੈ ਉਸ ਤਰ੍ਹਾਂ ਹੀ ਇਸ ਸੰਘਰਸ਼ ਅਤੇ 26 ਜਨਵਰੀ ਨੂੰ ਕੀਤੀ ਜਾਣ ਵਾਲੀ ਟਰੈਕਟਰ ਰੈਲੀ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਟਿੱਪਣੀਆਂ ਜੋਰ ਫੜਦੀਆਂ ਜਾ ਰਹੀਆਂ ਹਨ। ਜਿੱਥੇ ਕਿਸਾਨ ਆਗੂਆਂ ਵੱਲੋਂ ਇਸ ਸੰਘਰਸ਼ ਨੂੰ ਸ਼ਾਂਤਮਈ ਢੰਗ ਨਾਲ ਚਲਾਏ ਜਾਣ ਦੀ ਗੱਲ ਆਖੀ ਜਾ ਰਹੀ ਹੈ। ਉਥੇ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਸ ਅੰਦੋਲਨ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੇਸ਼ ਦੇ ਹਰ ਵਰਗ ਦੇ ਲੋਕਾਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਹਮਾਇਤ ਦਿੱਤੀ ਜਾ ਰਹੀ ਹੈ।
ਤਾਂ ਜੋ ਇਹ ਸੰਘਰਸ਼ ਸਫਲਤਾ ਪੂਰਵਕ ਅੱਗੇ ਵਧੇ ਅਤੇ ਕਿਸਾਨ ਜਿੱਤ ਪ੍ਰਾਪਤ ਕਰਨ। ਹੁਣ ਮਸ਼ਹੂਰ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਅਤੇ ਸਿੱਖ ਧਰਮ ਦੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ 26 ਜਨਵਰੀ ਨੂੰ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਬਾਰੇ ਸਿੰਘੂ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸ਼ਾਂਤਮਈ ਮਾਹੌਲ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕੇ ਜੋਗਿੰਦਰ ਸਿੰਘ ਉਗਰਾਹਾਂ ਬਲਵੀਰ ਸਿੰਘ ਰਾਜੇਵਾਲ ਅਤੇ ਹੋਰ ਕਿਸਾਨ ਆਗੂ ਸ਼ਾਂਤਮਈ ਢੰਗ ਨਾਲ ਇਸ ਅੰਦੋਲਨ ਨੂੰ ਚਲਾਉਣਾ ਚਾਹੁੰਦੇ ਹਨ। ਇਸ ਲਈ ਸਭ ਕਿਸਾਨਾਂ ਨੂੰ ਉਨ੍ਹਾਂ ਦੀ ਅਗਵਾਈ ਵਿੱਚ ਸ਼ਾਂਤਮਈ ਢੰਗ ਨਾਲ ਅੰਦੋਲਨ ਚਲਾਉਣਾ ਚਾਹੀਦਾ ਹੈ। ਕੁਝ ਲੋਕ 26 ਜਨਵਰੀ ਨੂੰ ਲੈ ਕੇ ਭ-ੜ-ਕਾ-ਊ ਬਿਆਨ ਦੇ ਰਹੇ ਹਨ ਕਿ ਉਸ ਦਿਨ ਸਾਰੇ ਬੈਰੀਕੇਡ ਤੋੜ ਦਿੱਤੇ ਜਾਣਗੇ। ਇਸ ਨਾਲ ਇਸ ਸੰਘਰਸ਼ ਉਪਰ ਗਹਿਰਾ ਅਸਰ ਪੈ ਸਕਦਾ ਹੈ ਤੇ ਜਿਸ ਦੇ ਨੁ-ਕ-ਸਾ-ਨ ਨਾਲ ਸੰਘਰਸ਼ ਨੂੰ ਅਸਫਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।
ਇਸ ਸੰਘਰਸ਼ ਵਿਚ ਪਹਿਲਾਂ ਹੀ ਬਹੁਤ ਸਾਰੇ ਲੋਕ ਸ਼ਹੀਦ ਹੋ ਚੁੱਕੇ ਹਨ। ਤੇ ਕੁਝ ਲੋਕ ਉਨ੍ਹਾਂ ਉੱਪਰ ਸਿਆਸਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਵੀ ਇਸ ਅੰਦੋਲਨ ਲਈ 21 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਕੁਝ ਲੋਕ ਸ਼ਹੀਦ ਹੋਣ ਵਾਲੇ ਕਿਸਾਨਾਂ ਦੀਆਂ ਲਾਸ਼ਾਂ ਤੇ ਸਿਆਸਤ ਕਰਕੇ ਪੈਸਾ ਇਕੱਠਾ ਕਰਨਾ ਚਾਹੁੰਦੇ ਹਨ। ਇਸ ਲਈ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਕਿਸਾਨ ਆਗੂਆਂ ਦੇ ਅਨੁਸਾਰ ਇਹ ਸੰਘਰਸ਼ ਜਾਰੀ ਰੱਖਣਾ ਚਾਹੀਦਾ ਹੈ।
Home ਤਾਜਾ ਖ਼ਬਰਾਂ ਮਸ਼ਹੂਰ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਵਲੋਂ ਕਿਸਾਨ ਅੰਦੋਲਨ ਦੇ ਬਾਰੇ ਚ ਹੁਣ ਆਈ ਇਹ ਵੱਡੀ ਖਬਰ
ਤਾਜਾ ਖ਼ਬਰਾਂ
ਮਸ਼ਹੂਰ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਵਲੋਂ ਕਿਸਾਨ ਅੰਦੋਲਨ ਦੇ ਬਾਰੇ ਚ ਹੁਣ ਆਈ ਇਹ ਵੱਡੀ ਖਬਰ
Previous Postਹੁਣੇ ਹੁਣੇ ਕਿਸਾਨ ਕਨੂੰਨਾਂ ਦਾ ਕਰਕੇ ਖੇਡ ਜਗਤ ਚ ਵਾਪਰਿਆ ਭਾਣਾ,ਸਾਰੇ ਪਾਸੇ ਛਾ ਗਈ ਸੋਗ ਦੀ ਲਹਿਰ
Next Postਕਿਸਾਨ ਅੰਦੋਲਨ : ਕੇਂਦਰ ਸਰਕਾਰ ਤੋਂ ਅਚਾਨਕ ਮੀਟਿੰਗ ਬਾਰੇ ਹੁਣ ਆ ਗਈ ਇਹ ਵੱਡੀ ਖਬਰ