ਆਈ ਤਾਜਾ ਵੱਡੀ ਖਬਰ
ਦੇਸ਼ ਵਿੱਚ ਸਭ ਦੀਆਂ ਨਜ਼ਰਾਂ ਅੱਜ ਕਿਸਾਨੀ ਸੰਘਰਸ਼ ਉਪਰ ਹੀ ਟਿਕੀਆਂ ਹੋਈਆਂ ਹਨ। ਕਿਉਂਕਿ ਕੱਲ੍ਹ 26 ਜਨਵਰੀ ਦੇ ਮੌਕੇ ਤੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਟਰੈਕਟਰ ਪਰੇਡ ਇੱਥੇ ਸਭ ਲਈ ਇੱਕ ਖਿੱਚ ਦਾ ਕੇਂਦਰ ਬਣੀ ਹੋਈ ਹੈ ਉੱਥੇ ਹੀ ਸ਼ਰਾਰਤੀ ਅਨਸਰਾਂ ਦੀਆਂ ਹਰਕਤਾਂ ਉਪਰ ਵੀ ਕਿਸਾਨਾਂ ਵੱਲੋਂ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਹੁਣ ਤੱਕ ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਦੇ ਮਨਸੂਬੇ ਇਸ ਕਿਸਾਨੀ ਸੰਘਰਸ਼ ਨੂੰ ਅਸਫ਼ਲ ਕਰਨ ਦੇ ਸਨ।
ਕਿਸਾਨਾਂ ਵੱਲੋਂ ਜਿੱਥੇ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਜਾਰੀ ਹੈ। ਉਥੇ ਹੀ ਲੋਕਾਂ ਦੀਆਂ ਸਹੂਲਤਾਂ ਵਿੱਚ ਕੋਈ ਵੀ ਕਮੀ ਨਹੀਂ ਆ ਰਹੀ। ਸਭ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਰੱਖਣ ਲਈ ਆਗੂਆਂ ਵੱਲੋਂ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਹਰ ਵਰਗ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਸ਼ਾਂਤ ਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਹੁਣ ਮਸ਼ਹੂਰ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ।
ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਅਤੇ ਸਿੱਖ ਧਰਮ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ 26 ਜਨਵਰੀ ਨੂੰ ਦਿੱਲ਼ੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਕਿਉਕਿ ਲੱਖਾਂ ਦੀ ਤਦਾਦ ਵਿੱਚ ਕਿਸਾਨ ਇਸ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਲਈ ਦਿੱਲੀ ਪਹੁੰਚੇ ਹਨ। ਉਨ੍ਹਾਂ ਸਭ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨ ਆਗੂਆਂ ਦੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਉਨ੍ਹਾਂ ਦੇ ਅਨੁਸਾਰ ਇਸ ਸੰਘਰਸ਼ ਨੂੰ ਜਾਰੀ ਰੱਖਣ।
ਕਿਉਂਕਿ ਕੁਝ ਲੋਕਾਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਅਸਫਲ ਬਣਾਉਣ ਅਤੇ ਕਿਸਾਨ ਆਗੂਆਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਵੀ ਆਪਣੇ ਵੱਲੋਂ ਇਸ ਕਿਸਾਨੀ ਸੰਘਰਸ਼ ਦੌਰਾਨ ਸਿੰਘੂ ਬਾਰਡਰ ਤੇ ਆ ਕੇ ਧਾਰਮਿਕ ਦੀਵਾਨ ਸ-ਜਾ ਸਕਦੇ ਹਨ, ਪਰ ਉਨ੍ਹਾਂ ਦੇ ਆਉਣ ਨਾਲ ਕੋਈ ਸ-ਮੱ-ਸਿ-ਆ ਨਾ ਖੜ੍ਹੀ ਹੋ ਜਾਵੇ, ਇਸ ਲਈ ਉਹ ਇਸ ਸੰਘਰਸ਼ ਵਿੱਚ ਸ਼ਾਮਲ ਨਹੀਂ ਹੋ ਸਕੇ। ਉਨ੍ਹਾਂ ਸੱਭ ਲੋਕਾਂ ਨੂੰ 26 ਜਨਵਰੀ ਤੇ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਵਿੱਚ ਸ਼ਾਂਤੀ ਅਤੇ ਅਨੁਸ਼ਾਸ਼ਨ ਵਿਚ ਰਹਿੰਦਿਆਂ ਹੋਇਆਂ ਟਰੈਕਟਰ ਪਰੇਡ ਕਰਨ ਦੀ ਅਪੀਲ ਕੀਤੀ ਹੈ।
Previous Postਟਿਕਰੀ ਬਾਡਰ ਤੋਂ ਆਈ ਮਾੜੀ ਖਬਰ ਇਸ ਤਰਾਂ ਹੋਈ 3 ਕਿਸਾਨਾਂ ਦੀ ਮੌਤ, ਛਾਇਆ ਸੋਗ
Next Postਪੰਜਾਬ ਚ ਇਥੇ ਵਾਪਰਿਆ ਕਹਿਰ ਹੋਈਆਂ ਭਿਆਨਕ ਹਾਦਸੇ ਚ ਮੌਤਾਂ, ਛਾਇਆ ਸਾਰੇ ਇਲਾਕੇ ਚ ਸੋਗ