ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਦੇਸ਼ ਵਿਆਪੀ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਇਸ ਕਿਸਾਨੀ ਸੰਘਰਸ਼ ਵਿਚ ਵੱਧ-ਚੜ੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਅਤੇ ਪੰਜਾਬੀਆਂ ਵੱਲੋਂ ਵੀ ਇਸ ਸ਼ੰਘਰਸ਼ ਨੂੰ ਨੇਪਰੇ ਚਾੜਨ ਲਈ ਹਰੇਕ ਤਰ੍ਹਾਂ ਦੇ ਕਿਸਾਨਾਂ ਨੂੰ ਸਹੂਲਤ ਮੁਹਈਆ ਕਰਵਾਈ ਜਾ ਰਹੀ ਹੈ। ਭਾਰਤ ਦੇ ਹਰ ਵਰਗ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਰਹੱਦਾਂ ਤੇ ਕਿਸਾਨੀ ਅੰਦੋਲਨ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।
30 ਦਿਸੰਬਰ ਨੂੰ ਕੇਂਦਰ ਸਰਕਾਰ ਨਾਲ ਕੀਤੀ ਗਈ ਮੀਟਿੰਗ ਕਿਸੇ ਤਣ ਪੱਤਣ ਨਹੀਂ ਲੱਗ ਸਕੀ। ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਦੇ ਵਿਚਕਾਰ ਹੋਈ ਮੀਟਿੰਗ ਵਿਚ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਮਨ੍ਹਾ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਹੁਣ 4 ਤਰੀਕ ਨੂੰ ਦੁਬਾਰਾ ਕਿਸਾਨ ਜਥੇ ਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਕੀਤੀ ਜਾਵੇਗੀ। ਇਕ ਮਸ਼ਹੂਰ ਕਲਾਕਾਰ ਦੀ ਗੱਡੀ ਦਾ ਐਕਸੀਡੈਂਟ ਹੋਣ ਦੇ ਬਾਵਜੂਦ ਵੀ ਆਪਣੀ ਬਦਲ ਕੇ ਕਿਸਾਨ ਧਰਨੇ ਵਿੱਚ ਸ਼ਾਮਲ ਹੋਇਆ ਹੈ।
ਪੰਜਾਬੀ ਫਿਲਮਾਂ ਦੇ ਬਹੁਤ ਚਰਚਿਤ ਕਲਾਕਾਰ ਮਲਕੀਤ ਸਿੰਘ ਜੀ ਨੇ ਪੰਜਾਬ ਨਿਊਜ਼ ਦੇ ਪੱਤਰਕਾਰ ਨਾਲ ਗੱਲ ਬਾਤ ਕਰਦਿਆਂ ਹੋਇਆਂ ਦੱਸਿਆ ਹੈ ਕਿ ਤੇ ਗਹਿਰੀ ਧੁੰਦ ਹੋਣ ਕਾਰਨ ਅੱਜ ਉਸ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ ਸੀ। ਪਰ ਇਸ ਕਿਸਾਨ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਜਾਨੂੰਨ ਇੰਨਾ ਸੀ ਕੇ ਗੱਡੀ ਬਦਲਕੇ ਇਸ ਸੰਘਰਸ਼ ਵਿੱਚ ਸ਼ਾਮਲ ਹੋ ਗਿਆ ਹਾਂ। ਉਨ੍ਹਾਂ ਕਿਸਾਨ ਸੰਘਰਸ਼ ਬਾਰੇ ਗੱਲ ਕਰਦੇ ਹੋਏ ਦੱਸਿਆ ਕਿ ਸਾਰਾ ਦੇਸ਼ ਅੱਜ ਇੱਕ ਮੁੱਠ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਬੜੇ ਮਾਣ ਦੀ ਗੱਲ ਹੈ ਕਿ ਸਾਰੇ ਰਾਜ ਬੜੇ ਫ਼ਖਰ ਨਾਲ ਇਹ ਗੱਲ ਕਹਿੰਦੇ ਹਨ ਕਿ ਪੰਜਾਬ ਸਾਡਾ ਵੱਡਾ ਭਰਾ ਹੈ। ਕਿਉਂ ਕਿ ਪੰਜਾਬ ਇਸ ਕਿਸਾਨੀ ਸੰਘਰਸ਼ ਦਾ ਮੋਹਰੀ ਸੂਬਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਵਿਰਾਸਤ ਵਿਚ ਹੀ ਮਿਹਨਤ ਹਿੰਮਤ ਅਤੇ ਕੁਰਬਾਨੀ ਦੀ ਭਾਵਨਾ ਮਿਲੀ ਹੋਈ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਜਿਸ ਤਰ੍ਹਾਂ ਇਨ੍ਹਾਂ ਠੰਢ ਦੇ ਦਿਨਾਂ ਵਿਚ ਮਾਤਾ ਗੁਜਰੀ ਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ ਜਾਂਦਾ ਹੈ। ਇਹ ਕਿਸਾਨੀ ਸੰਘਰਸ਼ ਵੀ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਹ ਆਪ ਵੀ ਗੱਲ ਕਰਦੇ ਹੋਏ ਇਸ ਸੰਘਰਸ਼ ਨੂੰ ਲੈ ਕੇ ਭਾਵੁਕ ਹੋ ਗਏ। ਪੰਜਾਬੀ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
Home ਤਾਜਾ ਖ਼ਬਰਾਂ ਮਸ਼ਹੂਰ ਫ਼ਿਲਮੀ ਐਕਟਰ ਦੀ ਗੱਡੀ ਦਾ ਹੋਇਆ ਐਕਸੀਡੈਂਟ ਪਰ ਫਿਰ ਵੀ ਏਦਾਂ ਪਹੁੰਚਿਆ ਕਿਸਾਨ ਧਰਨੇ ਤੇ ਦਿੱਲੀ
Previous Postਹੁਣੇ ਹੁਣੇ ਮਸ਼ਹੂਰ ਕ੍ਰਿਕਟਰ ਸੌਰਵ ਗਾਂਗੁਲੀ ਬਾਰੇ ਆਈ ਮਾੜੀ ਖਬਰ
Next Postਹੁਣੇ ਹੁਣੇ ਕਿਸਾਨ ਅੰਦੋਲਨ ਤੋਂ ਆਈ ਮਾੜੀ ਖਬਰ , ਟਾਇਲਟ ਚ ਵਾਪਰਿਆ ਮੌਤ ਦਾ ਤਾਂਡਵ