ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਇਸ ਡੇਢ ਮਹੀਨੇ ਦੇ ਵਿੱਚ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਵੱਖ ਵੱਖ ਖੇਤਰਾਂ ਦੀਆਂ ਮਸ਼ਹੂਰ ਹਸਤੀਆਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਇਸ ਦੇਸ਼ ਅੰਦਰ ਵੱਖ-ਵੱਖ ਖੇਤਰਾਂ ਵਿੱਚ ਦਿੱਤੀ ਗਈ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਹ ਹਸਤੀਆਂ ਲੋਕਾਂ ਦੇ ਦਿਲਾਂ ਵਿਚ ਹਮੇਸ਼ਾ ਹੀ ਜੀਵਤ ਰਹਿਣਗੀਆ।
ਹੁਣ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਮੌਤ ਦੇ ਪੰਜ ਦਿਨ ਬਾਅਦ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ 6 ਫ਼ਰਬਰੀ 2022 ਨੂੰ ਸੁਰਾਂ ਦੀ ਮਲਿਕਾ ਕਹਾਉਣ ਵਾਲੀ ਲਤਾ ਮੰਗੇਸ਼ਕਰ ਦਾ ਦਿਹਾਂਤ ਹੋ ਗਿਆ ਸੀ। ਜਿੱਥੇ ਕਰੋਨਾ ਤੇ ਨਿਮੋਨੀਆ ਦੀ ਚਪੇਟ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ ਜਿੱਥੇ ਉਹ ਕਾਫੀ ਲੰਮਾ ਸਮਾਂ ਉਹ ਜੇਰੇ ਇਲਾਜ ਰਹੇ ਅਤੇ ਉਥੇ ਹੀ ਉਨ੍ਹਾਂ ਦਾ ਦੇਹਾਂਤ ਹੋ ਗਿਆ। ਹੁਣ ਮਹਾਰਾਸ਼ਟਰ ਸਰਕਾਰ ਵੱਲੋਂ ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਉਹਨਾ ਨੂੰ ਯਾਦ ਕਰਦਿਆਂ ਹੋਇਆ ਉਨ੍ਹਾਂ ਦੀ ਯਾਦ ਵਿਚ ਇਕ ਸੰਗੀਤ ਅਕੈਡਮੀ ਬਣਾਉਣ ਦਾ ਐਲਾਨ ਕੀਤਾ ਹੈ।
ਜਿੱਥੇ ਲਤਾ ਮੰਗੇਸ਼ਕਰ ਵੱਲੋਂ ਬਹੁਤ ਸਾਰੇ ਗੀਤ ਸਦਾ ਬਹਾਰ ਦਰਸ਼ਕਾਂ ਦੀ ਝੋਲੀ ਵਿੱਚ ਪਾਏ ਗਏ ਹਨ। ਉੱਥੇ ਹੀ ਸੰਗੀਤ ਜਗਤ ਨੂੰ ਦਿੱਤੀ ਗਈ ਉਨ੍ਹਾਂ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੀ ਯਾਦ ਵਿਚ ਮਹਾਰਾਸ਼ਟਰ ਸਰਕਾਰ ਵੱਲੋਂ ਇੱਕ ਸੰਗੀਤ ਅਕੈਡਮੀ ਮੁੰਬਈ ਦੀ ਯੂਨੀਵਰਸਿਟੀ ਦੇ ਕਲੀਨਾ ਕੈਂਪਸ ਵਿੱਚ ਬਣਾਈ ਜਾਵੇਗੀ।
ਉਥੇ ਹੀ ਰਾਜ ਸਰਕਾਰ ਵੱਲੋਂ ਇਕ ਰਾਜ ਪੁਰਸਕਾਰ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ, ਜੋ ਲਤਾ ਮੰਗੇਸ਼ਕਰ ਦੇ ਨਾਮ ਉਪਰ ਉਨ੍ਹਾਂ ਦੇ ਜਨਮ ਦਿਨ ਤੇ ਕਲਾਕਾਰਾਂ ਨੂੰ ਦਿੱਤਾ ਜਾਵੇਗਾ। ਉਥੇ ਹੀ ਮੱਧ ਪ੍ਰਦੇਸ਼ ਸਰਕਾਰ ਵੱਲੋਂ ਵੀ ਇਸ ਹਫਤੇ ਦੇ ਸ਼ੁਰੂ ਵਿੱਚ ਲਤਾ ਮੰਗੇਸ਼ਕਰ ਦੀ ਯਾਦ ਵਿਚ ਉਨ੍ਹਾਂ ਦੇ ਜਨਮ ਸਥਾਨ ਇੰਦੌਰ ਵਿਖੇ ਵੀ ਇੱਕ ਅਜਾਇਬਘਰ ਅਤੇ ਸੰਗੀਤ ਅਕੈਡਮੀ ਦੀ ਸਥਾਪਨਾ ਕੀਤੀ ਜਾਵੇਗੀ। ਉਨ੍ਹਾਂ ਦੇ ਦਿਹਾਂਤ ਉਪਰੰਤ ਇਸ ਸੋਸ਼ਲ ਮੀਡੀਆ ਰਾਹੀਂ ਵੀ ਵੱਖ-ਵੱਖ ਹਸਤੀਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ ਹੈ।
Previous Postਕਾਂਗਰਸ ਦੇ ਇਸ ਵੱਡੇ ਲੀਡਰ ਨੇ ਖੋਲ ਲਿਆ ਕਾਂਗਰਸ ਦੇ ਖਿਲਾਫ ਮੋਰਚਾ – ਕਰਤੀ ਇਹ ਕਾਰਵਾਈ
Next Postਨਵਜੋਤ ਸਿੱਧੂ ਦੀ ਧੀ ਰਾਬੀਆ ਨੇ ਆਪਣੇ ਵਿਆਹ ਬਾਰੇ ਕਰਤਾ ਅਜਿਹਾ ਐਲਾਨ , ਸਾਰੇ ਰਹਿ ਗਏ ਹੈਰਾਨ