ਮਹੀਨੇ ਦੇ ਪਹਿਲੇ ਦਿਨ LPG ਸਿਲੰਡਰ ਦੀਆਂ ਕੀਮਤਾਂ ਹੋਈਆਂ ਏਨੀਆਂ ਘੱਟ

ਆਈ ਤਾਜਾ ਵੱਡੀ ਖਬਰ 

ਵਧ ਰਹੀ ਮਹਿੰਗਾਈ ਦੇ ਚੱਲਦੇ ਹੋਏ ਜਿੱਥੇ ਭਾਰੀ ਨੁਕਸਾਨ ਹੋ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਵਾਸਤੇ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਵੱਖ-ਵੱਖ ਖੇਤਰਾਂ ਵਿੱਚ ਵਧ ਰਹੀਆਂ ਉਤਪਾਦਨਾਂ ਦੀਆਂ ਕੀਮਤਾਂ ਦੇ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਮਹੀਨੇ ਦੇ ਪਹਿਲੇ ਦਿਨ LPG ਸਿਲੰਡਰ ਦੀਆਂ ਕੀਮਤਾਂ ਹੋਈਆਂ ਏਨੀਆਂ ਘੱਟ, ਜਿਸ ਬਾਰੇ ਤਾਜਾ ਖਬਰ। ਪ੍ਰਾਪਤ ਜਾਣਕਾਰੀ ਅਨੁਸਾਰ ਮਈ ਦਿਵਸ ਦੇ ਮੌਕੇ ਤੇ ਸਰਕਾਰ ਵੱਲੋਂ ਜਿਥੇ ਵੱਡੀ ਰਾਹਤ ਦਿੱਤੀ ਗਈ ਹੈ ਉਥੇ ਹੀ ਐਲ ਪੀ ਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕਰ ਦਿੱਤੀ ਗਈ ਹੈ ਅਤੇ ਕੇਂਦਰ ਸਰਕਾਰ ਵੱਲੋਂ ਇਹ ਇਕ ਵੱਖਰਾ ਤੋਹਫਾ  7 ਗਿਆ ਹੈ।

ਖਪਤਕਾਰਾਂ ਨੂੰ ਜਿਥੇ ਮਈ ਦਿਵਸ ਤੇ ਇੱਕ ਵੱਡੀ ਰਾਹਤ ਮਿਲੀ ਹੈ ਉਥੇ ਵੀ ਵੱਖ-ਵੱਖ ਸ਼ਹਿਰਾਂ ਵਿੱਚ ਵੱਖ ਵੱਖ ਕੀਮਤਾਂ ਨਿਰਧਾਰਤ ਕਰ ਦਿੱਤੀਆਂ ਗਈਆਂ ਹਨ। ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਆਈ ਕਮੀ ਦੇ ਕਾਰਨ ਜਿੱਥੇ ਬਹੁਤ ਸਾਰੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਜਿਨ੍ਹਾਂ ਵਿੱਚ ਯੂ ਪੀ ,ਬਿਹਾਰ ਅਤੇ ਦਿੱਲੀ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। 1 ਮਈ ਯਾਨੀ ਮਜ਼ਦੂਰ ਦਿਵਸ ਮੌਕੇ ਤੇ LPG ਸਿਲੰਡਰ ਦੀ ਕੀਮਤ ਵਿੱਚ 171.50 ਰੁਪਏ ਦੀ ਕਟੌਤੀ ਕਰ ਦਿੱਤੀ ਗਈ ਹੈ।

ਉਥੇ ਹੀ ਇਹ ਕਟੌਤੀ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਹੋਈ ਹੈ।19 ਕਿਲੋ ਵਾਲੇ ਕਮਰਸ਼ੀਅਲ ਸਿਲੰਡਰ ਦੀ ਕੀਮਤ 1856.50 ਰੁਪਏ ਦਿੱਲੀ ਵਿਚ ਹੋ ਗਈ ਹੈ। ਕੋਲਕਾਤਾ ਵਿੱਚ 1960.50 ਰੁਪਏ, ਮੁੰਬਈ ਵਿੱਚ 1808.50 ਰੁਪਏ ਅਤੇ ਚੇੱਨਈ ਵਿੱਚ 2021.50 ਰੁਪਏ ਹੋ ਗਈ ਹੈ। ਮੁੰਬਈ ਵਿੱਚ 19 ਕਿਲੋ ਦੇ ਸਿਲੰਡਰ ਦੀ ਕੀਮਤ 1960.50 ਰੁਪਏ, ਦਿੱਲੀ ਵਿੱਚ ਕੀਮਤ 1103.00 ਰੁਪਏ ਹੈ। ਘਰੇਲੂ ਰਸੋਈ ਗੈਸ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਦਿੱਲੀ ਵਿੱਚ 19 ਕਿਲੋ ਵਾਲੇ ਵਪਾਰਕ LPG ਸਿਲੰਡਰ ਦੀਆਂ ਕੀਮਤਾਂ ਵਿੱਚ 91.50 ਰੁਪਏ ਦੀ ਕਟੌਤੀ ਕੀਤੀ ਗਈ ਸੀ। ਪਿਛਲੇ ਕੁਝ ਮਹੀਨਿਆਂ ਵਿੱਚ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਾਫ਼ੀ ਉਤਾਰ-ਚੜਾਅ ਦੇਖਣ ਨੂੰ ਮਿਲਿਆ। ਦੱਸ ਦਈਏ ਕਿ ਇਸ ਵਿੱਚ ਸਭ ਤੋਂ ਵੱਧ ਅਸਰ ਕਮਰਸ਼ੀਅਲ ਗੈਸ ਸਿਲੰਡਰਾਂ ਵਿੱਚ ਦੇਖਣ ਨੂੰ ਮਿਲਿਆ। ਘਰੇਲੂ ਗੈਸ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ ਅਤੇ ਕਾਫੀ ਉਤਰਾਅ-ਚੜ੍ਹਾਅ ਦੇਖੇ ਜਾ ਰਹੇ ਹਨ।