ਮਾਤਾ ਵੈਸ਼ਨੋ ਦੇਵੀ ਤੋਂ ਵਾਪਿਸ ਆ ਰਹੀ ਸੰਗਤ ਨਾਲ ਵਾਪਰਿਆ ਭਿਆਨਕ ਹਾਦਸਾ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ 

ਕਰੋਨਾ ਕਾਰਨ ਜਿੱਥੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਸਨ ਅਤੇ ਧਾਰਮਿਕ ਅਸਥਾਨਾਂ ਉਪਰ ਜਾਣ ਤੇ ਵੀ ਲੋਕਾਂ ਤੇ ਪਾਬੰਦੀ ਲਾਗੂ ਕੀਤੀ ਗਈ ਸੀ। ਉਥੇ ਹੀ ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਮੁੜ ਧਾਰਮਿਕ ਅਸਥਾਨਾਂ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤਾ ਗਿਆ ਹੈ। ਜਿੱਥੇ ਆਉਣ ਜਾਣ ਵਾਲੇ ਲੋਕਾਂ ਨੂੰ ਕਰੋਨਾ ਬਾਰੇ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਰਹੇ। ਉੱਥੇ ਹੀ ਹੁਣ ਸ਼ਰਧਾਲੂਆਂ ਦਾ ਟੀਕਾਕਰਨ ਵੀ ਲਾਜ਼ਮੀ ਕੀਤਾ ਗਿਆ ਹੈ। ਪਰ ਧਾਰਮਿਕ ਸਥਾਨਾਂ ਨਾਲ ਜੁੜੀ ਹੋਈ ਸੰਗਤ ਉਸ ਸਮੇਂ ਡਰ ਜਾਂਦੀ ਹੈ ਜਦੋਂ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ। ਵਾਹਨ ਚਾਲਕਾਂ ਵੱਲੋਂ ਜਿਥੇ ਅਣਗਹਿਲੀ ਵਰਤੀ ਜਾਂਦੀ ਹੈ ਉੱਥੇ ਹੀ ਕਈ ਤਰਾਂ ਦੇ ਭਿਆਨਕ ਹਾਦਸੇ ਹੋਣ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ।

ਹੁਣ ਏਥੇ ਮਾਤਾ ਵੈਸ਼ਨੋ ਦੇਵੀ ਤੋਂ ਵਾਪਿਸ ਆ ਰਹੀ ਸੰਗਤ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈਆਂ ਏਨੀਆਂ ਮੌਤਾਂ, ਜਿਸ ਨਾਲ਼ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਜੰਮੂ ਨੈਸ਼ਨਲ ਰੋਡ ‘ਤੇ ਦੇਰ ਰਾਤ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਮਾਤਾ ਵੈਸ਼ਨੂ ਦੇਵੀ ਦੇ ਦਰਸ਼ਨ ਕਰ ਕੇ ਵਾਪਸ ਪਰਤ ਰਹੀ ਇੱਕ ਸ਼ਰਧਾਲੂਆਂ ਨਾਲ ਭਰੀ ਗੱਡੀ ਹਾਦਸਾ ਗ੍ਰਸਤ ਹੋ ਗਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ‘ਚ ਸਵਾਰ ਕਰੀਬ 11 ਲੋਕ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ ਅਤੇ ਸਾਰੇ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਜਦੋਂ ਇਨ੍ਹਾਂ ਦੀ ਗੱਡੀ ਸੁਜਾਨਪੁਰ ਦੇ ਪੁਲ ਨੰਬਰ-3 ‘ਤੇ ਪਹੁੰਚੀ ਤਾਂ ਇਕ ਮਹਿੰਦਰਾ ਕਾਰ ਅਤੇ ਸ਼ਰਧਾਲੂਆਂ ਨਾਲ ਭਰੀ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ।

ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਘਟਨਾ ਸਥਾਨ ਉਪਰ 2 ਲੋਕਾਂ ਦੀ ਮੌਤ ਹੋ ਗਈ, ਉਥੇ ਹੀ ਇਸ ਹਾਦਸੇ ਕਾਰਨ 9 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ਼ ਵਾਸਤੇ ਅੰਮ੍ਰਿਤਸਰ ਦੇ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਦੇ ਕਾਰਨ ਜਿਥੇ ਦੋ ਲੋਕਾਂ ਦੀ ਮੌਤ ਹੋਈ ਹੈ ਉਥੇ ਹੀ 9 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਅਤੇ ਵਾਪਰੇ ਇਸ ਹਾਦਸੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।