ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ, ਪੰਜਾਬ ਦੇ ਲੋਕ 10 ਮਈ ਸ਼ਾਮ 5 ਵਜੇ ਤਕ ਕਰਨ ਇਹ ਕੰਮ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਧ ਰਹੀ ਮਹਿੰਗਾਈ ਦਰ ਨੂੰ ਦੇਖਦੇ ਹੋਏ ਜਿੱਥੇ ਬਹੁਤ ਸਾਰੇ ਪਰਵਾਰਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਦਿਨ-ਬ-ਦਿਨ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਕਿਉਂਕਿ ਲਗਾਤਾਰ ਵਧ ਰਹੀਆਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਨੇ ਹਰ ਇੱਕ ਇਨਸਾਨ ਦੇ ਘਰ ਦੇ ਬਜਟ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜਿਥੇ ਬੀਤੇ 2 ਸਾਲਾਂ ਦੇ ਦੌਰਾਨ ਲੋਕਾਂ ਨੂੰ ਕਰੋਨਾ ਦੇ ਚਲਦਿਆਂ ਹੋਇਆਂ ਬਹੁਤ ਸਾਰੀਆਂ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ। ਕਿਉਂਕਿ ਬਹੁਤ ਸਾਰੇ ਕਾਰੋਬਾਰ ਤਾਲਾਬੰਦੀ ਦੇ ਚਲਦੇ ਹੋਏ ਬੰਦ ਕਰ ਦਿੱਤੇ ਗਏ ਸਨ ਜਿਸ ਕਾਰਨ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਛੁੱਟ ਗਏ ਸਨ।

ਜਿਸ ਕਾਰਨ ਲੋਕਾਂ ਲਈ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਸੀ। ਜਿੱਥੇ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਪੰਜਾਬ ਵਿੱਚ ਆਈ ਨਵੀਂ ਸਰਕਾਰ ਆਮ ਆਦਮੀ ਪਾਰਟੀ ਤੋਂ ਵੀ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਹੁਣ ਵੱਡਾ ਐਲਾਨ ਕੀਤਾ ਗਿਆ ਹੈ, ਜਿੱਥੇ ਲੋਕਾਂ ਦੇ ਹਿੱਤ ਵਿੱਚ ਫੈਸਲਾ ਲਿਆ ਗਿਆ ਹੈ। ਜਿਸ ਸਮੇਂ ਤੋਂ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਹੈ ਉਸ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਲਏ ਗਏ।

ਉੱਥੇ ਹੀ ਹੁਣ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਜਿੱਥੇ ਲੋਕਾਂ ਉਪਰ ਉਸ ਫ਼ੈਸਲੇ ਨੂੰ ਮੁੱਖ ਰੱਖਕੇ ਸੁਝਾਅ ਦੇਣ ਵਾਸਤੇ ਆਖਿਆ ਗਿਆ। ਉਥੇ ਹੀ ਵਿੱਤ ਮੰਤਰੀ ਵੱਲੋਂ ਆਖਿਆ ਗਿਆ ਹੈ ਕਿ ਲੋਕਾਂ ਦੀ ਸਲਾਹ ਦੇ ਅਨੁਸਾਰ ਹੀ ਪੰਜਾਬ ਦਾ ਬਜਟ ਤਿਆਰ ਕੀਤਾ ਜਾਵੇਗਾ। ਜਿੱਥੇ ਉਨ੍ਹਾਂ ਵੱਲੋਂ ਇਹ ਇਤਿਹਾਸਕ ਫੈਸਲਾ ਲਿਆ ਗਿਆ ਹੈ ਉਥੇ ਹੀ ਆਖਿਆ ਗਿਆ ਹੈ ਕਿ ਹੁਣ ਪੰਜਾਬ ਦੇ ਲੋਕ ਆਪਣਾ ਬਜਟ ਆਪ ਬਣਾਉਣਗੇ ਦਸਣਗੇ ਕਿ ਕਿਸ ਵਿਭਾਗ ਲਈ ਕਿੰਨਾ ਕਿੰਨਾ ਬਜਟ ਰੱਖਿਆ ਜਾਣਾ ਚਾਹੀਦਾ ਹੈ । ਪੰਜਾਬ ਦੇ ਲੋਕ 10 ਮਈ ਸ਼ਾਮ 5 ਵਜੇ ਤਕ ਖੁਦ ਆਪ ਦਸਣ ਕਿੰਨਾ ਕਿੰਨਾ ਬਜਟ ਰੱਖਿਆ ਜਾਣਾ ਚਾਹੀਦਾ ਹੈ

ਉਨ੍ਹਾਂ ਵਿਭਾਗਾਂ ਵਿੱਚ ਸਿੱਖਿਆ ,ਸਿਹਤ, ਸੜਕਾਂ, ਹਸਪਤਾਲ ਅਤੇ ਕੁਝ ਹੋਰ ਵਿਭਾਗ ਵੀ ਸ਼ਾਮਲ ਹਨ ਜਿਨ੍ਹਾਂ ਵਾਸਤੇ ਪੰਜਾਬ ਦੀ ਜਨਤਾ ਸਲਾਹ ਦੇ ਸਕਦੀ ਹੈ ਉਸ ਤੋਂ ਬਾਅਦ ਹੀ ਪੰਜਾਬ ਸਰਕਾਰ ਵੱਲੋਂ ਆਪਣਾ ਬਜਟ ਤਿਆਰ ਅਤੇ ਪੇਸ਼ ਕੀਤਾ ਜਾਵੇਗਾ। ਇਸ ਸੁਝਾਅ ਵਾਸਤੇ ਪੰਜਾਬ ਸਰਕਾਰ ਵੱਲੋਂ ਜਨਤਾ ਦਾ ਬਜਟ ਪੋਰਟਲ ਵੀ ਲਾਂਚ ਕੀਤਾ ਜਾ ਰਿਹਾ ਹੈ।