ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਕਰਮਚਾਰੀਆਂ ਵੱਲੋਂ ਨਿਭਾਈਆਂ ਜਾਂਦੀਆਂ ਸੇਵਾਵਾਂ ਦੇ ਬਦਲੇ ਉਨ੍ਹਾਂ ਨੂੰ ਕਾਫੀ ਰਾਹਤ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ। ਦੇਸ਼ ਅੰਦਰ ਜਿਥੇ ਸਾਰੇ ਲੋਕ ਸੁਰੱਖਿਅਤ ਅਤੇ ਮਹਿਫੂਜ਼ ਰਹਿੰਦੇ ਹਨ ਜਿਨ੍ਹਾਂ ਦੀ ਰੱਖਿਆ ਵਾਸਤੇ ਦੇਸ਼ ਦੀਆਂ ਸਰਹੱਦਾਂ ਤੇ ਫੌਜ ਨੂੰ ਤੈਨਾਤ ਕੀਤਾ ਜਾਂਦਾ ਹੈ। ਉਥੇ ਹੀ ਦੇਸ਼ ਦੀਆਂ ਸਰਹੱਦਾਂ ਤੇ ਜਿੱਥੇ ਰਾਖੀ ਵਿੱਚ ਇਹ ਸੈਨਿਕ ਲੱਗੇ ਹੋਏ ਹਨ। ਉਥੇ ਹੀ ਇਹਨਾਂ ਸੈਨਿਕਾਂ ਦੇ ਵਿੱਚ ਪੰਜਾਬੀ ਸਿੱਖਾਂ ਦੀ ਗਿਣਤੀ ਸਭ ਤੋਂ ਵਧੇਰੇ ਹੈ। ਜਿਨ੍ਹਾਂ ਵੱਲੋਂ ਦੇਸ਼ ਲਈ ਕੁਰਬਾਨੀਆਂ ਵੀ ਦਿੱਤੀਆਂ ਗਈਆਂ ਹਨ। ਹੁਣ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ।
ਜਿੱਥੇ ਪੰਜਾਬ ਦੇ ਇਨ੍ਹਾਂ ਪਰਵਾਰਾਂ ਲਈ ਇਹ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਵੱਲੋਂ ਦੇਸ਼ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮੰਤਰੀ ਮੰਡਲ ਵੱਲੋਂ ਇਨ੍ਹਾਂ ਸ਼ਹੀਦ ਸੈਨਿਕਾਂ ਤੇ ਪਰਿਵਾਰਾਂ ਨੂੰ ਐਕਸ ਗਰੇਸ਼ੀਆ ਗਰਾਂਟ ਦੀਆਂ ਦਰਾਂ ਵਿਚ ਵਾਧਾ ਕਰਨ ਦਾ ਫੈਸਲਾ ਲਿਆ ਹੈ। ਜਿੱਥੇ ਇਹ ਗਰਾਂਟ ਹੁਣ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੇ ਜਾਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਇਹ ਫੈਸਲਾ ਅੱਜ ਮੰਤਰੀ ਮੰਡਲ ਦੀ ਬੈਠਕ ਵਿਚ ਲਿਆ ਗਿਆ ਹੈ। ਜਿੱਥੇ ਦੇਸ਼ ਲਈ ਸ਼ਹੀਦ ਹੋਣ ਵਾਲੇ ਇਹਨਾਂ ਸੈਨਿਕਾਂ ਵੱਲੋਂ ਦੇਸ਼ ਦੀ ਰਾਖੀ ਵਿਚ ਵਡਮੁੱਲਾ ਯੋਗਦਾਨ ਪਾਇਆ ਗਿਆ ਹੈ ਜੋ ਕਿ ਸ਼ਲਾਘਾਯੋਗ ਰਿਹਾ ਹੈ ਜਿਨ੍ਹਾਂ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ ਹਨ।
ਜਿੱਥੇ ਹੁਣ ਉਨ੍ਹਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੇ ਬਦਲੇ ਅਤੇ ਆਪਣੀ ਜਾਨ ਵਾਰਨ ਵਾਲੇ ਇਹਨਾਂ ਸੈਨਿਕਾਂ ਨੂੰ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਪਹਿਲਾਂ ਵੀ ਐਕਸ-ਗ੍ਰੇਸ਼ੀਆ ਗਰਾਂਟ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਸੀ। ਇਹ ਫੈਸਲਾ ਮੁੱਖ ਮੰਤਰੀ ਵੱਲੋਂ ਉਹਨਾਂ ਸ਼ਹੀਦਾਂ ਵੱਲੋਂ ਨਿਭਾਈਆਂ ਜਾਂਦੀਆਂ ਬੇਮਿਸਾਲ ਬਹਾਦਰੀ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ ਕੀਤਾ ਗਿਆ ਹੈ।
Previous Post5 ਸਾਲਾਂ ਤੋਂ ਚਲ ਰਿਹਾ ਸੀ ਆਪਸ ਚ ਇਸ਼ਕ, ਕੁੜੀ ਨੇ ਹੋਰ ਨਾਲ ਕਰਲੀ ਮੰਗਣੀ – ਫਿਰ ਮੁੰਡੇ ਨੇ ਵਿਛਾਈਆਂ ਲਾਸ਼ਾਂ
Next Postਮੰਗਣੀ ਕਰ ਕੇ ਚਲ ਰਹੀ ਸੀ ਵਿਆਹ ਦੀ ਤਿਆਰੀ, ਪਰ ਏਦਾਂ ਨੌਜਵਾਨ ਜੋੜੀ ਦੀ ਹੋਈ ਦਰਦਨਾਕ ਮੌਤ- ਖੁਸੀਆ ਚ ਪਿਆ ਮਾਤਮ