ਮਾਪਿਆਂ ਦੇ ਇਕਲੋਤੇ 15 ਸਾਲਾਂ ਨੌਜਵਾਨ ਮੁੰਡੇ ਦੀ ਹੋਈ ਏਦਾਂ ਮੌਤ, ਪਰਿਵਾਰ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਪੰਜਾਬ ਅੰਦਰ ਹਰ ਬਾਰ ਬਣਨ ਵਾਲੀ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚੋਂ ਨਸ਼ਿਆਂ ਦੇ ਵਗ ਰਹੇ ਛੇਵੇਂ ਦਰਿਆ ਨੂੰ ਖਤਮ ਕੀਤੇ ਜਾਣ ਦੀ ਗੱਲ ਆਖੀ ਜਾਂਦੀ ਹੈ। ਉਥੇ ਹੀ ਪੰਜਾਬ ਵਿੱਚ ਲਗਾਤਾਰ ਨਸ਼ਿਆਂ ਦੇ ਕਾਰਨ ਬਹੁਤ ਸਾਰੇ ਨੌਜਵਾਨਾਂ ਦੀ ਜਾਨ ਜਾ ਰਹੀ ਹੈ। ਪੰਜਾਬ ਵਿੱਚ ਅਤੇ ਸ਼ਰੇਆਮ ਨਸ਼ੇ ਵਿਕ ਰਹੇ ਹਨ ਉੱਥੇ ਹੀ ਨਸ਼ਿਆਂ ਦੀ ਲਪੇਟ ਵਿੱਚ ਆਉਣ ਕਾਰਨ ਕਈ ਘਰਾਂ ਦੇ ਨੌਜਵਾਨ ਹਮੇਸ਼ਾ ਲਈ ਮੌਤ ਦੀ ਨੀਂਦ ਸੌਂ ਰਹੇ ਹਨ। ਉਨ੍ਹਾਂ ਮਾਪਿਆਂ ਦੇ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਿਨ੍ਹਾਂ ਦੇ ਪੁੱਤ ਜਾਣ ਨਾਲ ਉਨ੍ਹਾਂ ਦੇ ਘਰ ਦੇ ਚਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿਥੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਗਹਿਰੇ ਸਦਮੇ ਵਿਚ ਹਨ। ਹੁਣ ਮਾਪਿਆਂ ਦੇ ਇਕਲੋਤੇ 15 ਸਾਲਾਂ ਨੌਜਵਾਨ ਮੁੰਡੇ ਦੀ ਹੋਈ ਏਦਾਂ ਮੌਤ, ਪਰਿਵਾਰ ਚ ਛਾਇਆ ਸੋਗ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਤਰਨਤਾਰਨ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਪਿੰਡ ਅੱਲੋਵਾਲ ਤੋਂ ਸਾਹਮਣੇ ਆਈ ਹੈ ਜਿੱਥੇ ਇਸ ਪਿੰਡ ਵਿੱਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ।

ਦੱਸ ਦਈਏ ਕਿ ਇਸ ਪਿੰਡ ਦਾ 15 ਸਾਲਾ ਦਾ ਅਰੁਣਪ੍ਰੀਤ ਸਿੰਘ ਪੁੱਤਰ ਪਲਵਿੰਦਰ ਸਿੰਘ ਬੀਤੇ ਕੱਲ ਕਿਸੇ ਘਰੇਲੂ ਕੰਮ ਲਈ ਘਰੋਂ ਬਾਹਰ ਗਿਆ ਸੀ। ਜਿੱਥੇ ਉਸ ਨੇ ਆਪਣੇ ਇਕ ਦੋਸਤ ਦੇ ਨਾਲ ਮਿਲ ਕੇ ਨਸ਼ਾ ਲਿਆ ਅਤੇ ਨਸ਼ੇ ਦੀ ਵਧੇਰੇ ਮਾਤਰਾ ਲੈਣ ਕਾਰਨ ਉਸ ਦੀ ਹਾਲਤ ਗੰਭੀਰ ਹੋ ਗਈ। ਜਿਸ ਦੀ ਜਾਣਕਾਰੀ ਉਸ ਦੇ ਦੋਸਤ ਵੱਲੋਂ ਫੋਨ ਕਰਕੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਅਤੇ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਰੈਫਰ ਕੀਤਾ ਗਿਆ ਅਤੇ ਉੱਥੇ ਉਸ ਦੀ ਮੌਤ ਹੋ ਗਈ।

ਇਸ ਘਟਨਾ ਕਾਰਨ ਜਿਥੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਉਥੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ ਲਗਾਇਆ ਗਿਆ ਹੈ ਉਨ੍ਹਾਂ ਦੇ ਇਲਾਕੇ ਵਿੱਚ ਆਮ ਹੀ ਨਸ਼ੇ ਦੀ ਵਿਕਰੀ ਹੋ ਰਹੀ ਹੈ ਜਿਸ ਕਾਰਨ ਬਹੁਤ ਸਾਰੇ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਜਿੱਥੇ ਮਾਮਲਾ ਦਰਜ ਕੀਤਾ ਗਿਆ ਹੈ ਉਥੇ ਹੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।