ਮਾੜੀ ਖਬਰ : ਪੰਜਾਬ ਚ ਇਥੇ ਵਾਪਰਿਆ ਇਸ ਕਾਰਨ ਇਹ ਭਿਆਨਕ ਹਾਦਸਾ

ਆਈ ਤਾਜਾ ਵੱਡੀ ਖਬਰ

ਸਰਕਾਰ ਵੱਲੋਂ ਜਿਥੇ ਵਾਹਨ ਚਾਲਕਾਂ ਲਈ ਸੁਰੱਖਿਆ ਵਾਸਤੇ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ। ਉਥੇ ਹੀ ਲੋਕਾਂ ਨੂੰ ਪੂਰੀ ਇਮਾਨਦਾਰੀ ਨਾਲ ਉਨ੍ਹਾਂ ਦੀ ਪਾਲਣਾ ਕਰਨ ਵਾਸਤੇ ਵੀ ਆਖਿਆ ਜਾਂਦਾ ਹੈ। ਤਾਂ ਜੋ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਨਸਾਨ ਵੱਲੋਂ ਜਿੱਥੇ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਲਈ ਕਈ ਤਰ੍ਹਾਂ ਦੇ ਵਾਹਨਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਿਸ ਜਰੀਏ ਵਾਹਨ ਚਾਲਕ ਘੱਟ ਸਮੇਂ ਵਿੱਚ ਆਪਣੀ ਮੰਜ਼ਲ ਤੱਕ ਪਹੁੰਚ ਸਕੇ। ਉਥੇ ਹੀ ਸੜਕੀ ਆਵਾਜਾਈ ਦੌਰਾਨ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ। ਆਖਰ ਸਿਆਣੇ ਵੀ ਸੱਚ ਹੀ ਆਖਦੇ ਹਨ ਕਿ ਨਜ਼ਰ ਹਟੀ ਤੇ ਦੁਰਘਟਨਾ ਘਟੀ।

ਕੁਝ ਪਲ ਦੀ ਅਣਗਹਿਲੀ ਨਾਲ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਭਿਆਨਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਕਾਰਨ ਇਹ ਹਾਦਸਾ ਵਾਪਰ ਗਿਆ ਹੈ। ਇਹ ਹਾਦਸਾ ਬਲਾਚੌਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਕਾਰ ਡਿਵਾਈਡਰ ਨਾਲ ਟਕਰਾ ਕੇ ਖੇਤਾਂ ਵਿੱਚ ਪਲਟ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਚਾਲਕ ਪੀਜੀਆਈ ਚੰਡੀਗੜ੍ਹ ਤੋਂ ਦਵਾਈ ਲੈ ਕੇ ਵਾਪਸ ਅੰਮ੍ਰਿਤਸਰ ਜਾ ਰਹੇ ਸਨ।

ਉਸ ਸਮੇਂ ਚਾਰ ਵਜੇ ਦੇ ਕਰੀਬ ਗੜੀ ਕਾਨੂੰਗੋ ਕੋਲ ਪਹੁੰਚਣ ਤੇ ਅਚਾਨਕ ਸੜਕ ਉਪਰ ਗਾਂ ਅਤੇ ਵੱਛੇ ਦੇ ਆਉਣ ਕਾਰਨ, ਉਨ੍ਹਾਂ ਨੂੰ ਬਚਾਉਂਦੇ ਸਮੇਂ ਇਹ ਹਾਦਸਾ ਵਾਪਰ ਗਿਆ। ਜਿਸ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਡਿਵਾਈਡਰ ਨਾਲ ਟਕਰਾਅ ਕੇ ਖੇਤਾਂ ਵਿੱਚ ਜਾ ਕੇ ਪਲਟ ਗਈ। ਉਥੇ ਮੌਜੂਦ ਲੋਕਾਂ ਵੱਲੋਂ ਕਾਰ ਵਿਚ ਸਵਾਰ ਦੋ ਭਰਾਵਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਇਸ ਹਾਦਸੇ ਵਿਚ ਜਿਥੇ ਕਾਰ ਕਾਫੀ ਹੱਦ ਤੱਕ ਨੁਕਸਾਨੀ ਗਈ ਹੈ। ਉਥੇ ਹੀ ਕਾਰ ਵਿੱਚ ਸਵਾਰ ਸੁਲੱਖਣ ਸਿੰਘ ਦੇ ਮੋਢੇ ਤੇ ਸੱਟ ਲੱਗੀ ਹੈ।

ਕਾਰ ਚਾਲਕ ਏਐੱਸਈ ਹੀਰਾ ਸਿੰਘ ਨੇ ਦੱਸਿਆ ਹੈ ਕਿ ਉਹ ਆਪਣੇ ਭਰਾ ਸੁਲੱਖਣ ਸਿੰਘ ਦੀ ਦਵਾਈ ਲੈਣ ਵਾਸਤੇ ਪੰਜ ਵਜੇ ਸਵੇਰ ਦੇ ਸਮੇਂ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਰਵਾਨਾ ਹੋਇਆ ਸੀ। ਦਵਾਈ ਲੈਣ ਤੋ ਬਾਅਦ ਵਾਪਸ ਆਉਂਦੇ ਸਮੇਂ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਜਿੱਥੇ ਦੋਨੋਂ ਭਰਾ ਵਾਲ-ਵਾਲ ਬਚ ਗਏ ਹਨ। ਉੱਥੇ ਹੀ ਕਾਰ ਨੰਬਰ ਪੀ ਬੀ 02 ਡੀ ਪੀ 5616 ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।