ਮਾੜੀ ਖਬਰ : ਪੰਜਾਬ ਦਾ ਇਹ ਸਕੂਲ ਵਿਦਿਆਰਥੀ ਪੌਜੇਟਿਵ ਆਉਣ ਕਰਕੇ 14 ਦਿਨਾਂ ਲਈ ਹੋਇਆ ਸਸਪੈਂਡ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਕਰੋਨਾ ਕੇਸਾਂ ਨੂੰ ਵੇਖਦੇ ਹੋਏ ਜਿਥੇ ਪਿਛਲੇ ਸਾਲ ਤੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ। ਉੱਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਹੁਣ ਸਰਕਾਰ ਵੱਲੋਂ 2 ਅਗਸਤ ਤੋਂ ਸਕੂਲਾਂ ਨੂੰ ਸ਼ੁਰੂ ਕਰ ਦਿੱਤਾ ਗਿਆ ਸੀ। ਸਰਕਾਰ ਵੱਲੋਂ ਕ੍ਰੋਨਾ ਕੇਸਾਂ ਵਿਚ ਠੱਲ ਪੈਣ ਤੇ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਉਥੇ ਹੀ ਸਾਰੇ ਜ਼ਿਲ੍ਹਿਆਂ ਦੇ ਡੀ ਸੀ ਨੂੰ ਇਹ ਵੀ ਆਦੇਸ਼ ਦਿੱਤੇ ਗਏ ਸਨ ਕਿ ਉਨ੍ਹਾਂ ਅਧਿਆਪਕਾਂ ਨੂੰ ਹੀ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਜਾਵੇ ਜਿਨ੍ਹਾਂ ਦਾ ਟੀਕਾਕਰਨ ਹੋਇਆ ਹੋਵੇਗਾ। ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲ ਵਿੱਚ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ਗਏ ਸਨ।

ਇਸ ਦੇ ਬਾਵਜੂਦ ਵੀ 2 ਅਗਸਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਸਕੂਲਾਂ ਵਿੱਚ ਕਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਕਰੋਨਾ ਪ੍ਰਭਾਵਿਤ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਪੰਜਾਬ ਦਾ ਇਹ ਸਕੂਲ ਵਿਦਿਆਰਥੀਆਂ ਦੇ ਕਰੋਨਾ ਸੰਕਰਮਿਤ ਹੋਣ ਤੇ 14 ਦਿਨਾਂ ਲਈ ਹੋਇਆ ਸਸਪੈਂਡ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਬਾਦਲ ਦੇ ਸੀਨੀਅਰ ਸਕੈਂਡਰੀ ਸਕੂਲ ਵਿੱਚ ਜਿੱਥੇ ਵਿਦਿਆਰਥੀਆਂ ਦੇ ਕਰੋਨਾ ਟੈਸਟ ਕੀਤੇ ਗਏ ਸਨ। ਉਥੇ ਹੀ ਸਕੂਲ ਵਿਚ ਇਕ ਵਿਦਿਆਰਥੀ ਦੇ ਕਰੋਨਾ ਸੰਕ੍ਰਮਿਤ ਹੋਣ ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੇ ਅਨੁਸਾਰ ਸਕੂਲ ਨੂੰ 14 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।

ਹੁਣ ਤੱਕ ਪੰਜਾਬ ਦੇ ਕਈ ਸਕੂਲਾਂ ਵਿੱਚ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕਰੋਨਾ ਸੰਕਰਮਿਤ ਹੋਣ ਤੇ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ। ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਲਈ ਸਕੂਲ ਆਉਣ ਵਾਲੇ ਅਧਿਆਪਕਾਂ ਅਤੇ ਬਾਕੀ ਸਟਾਫ ਦਾ ਟੀਕਾਕਰਨ ਹੋਣਾ ਲਾਜ਼ਮੀ ਕੀਤਾ ਗਿਆ ਹੈ। ਉਥੇ ਹੀ ਸਿੱਖਿਆ ਵਿਭਾਗ ਤੇ ਸਿਹਤ ਵਿਭਾਗ ਵੱਲੋਂ ਸਕੂਲਾਂ ਉੱਪਰ ਸਖਤ ਨਜ਼ਰ ਰੱਖੀ ਜਾ ਰਹੀ ਹੈ।

ਬਾਦਲ ਸਕੂਲ ਵਿੱਚ ਹੁਣ ਇਕ ਵਿਦਿਆਰਥਣ ਦੇ ਕਰੋਨਾ ਸੰਕਟ ਵਿੱਚ ਹੋਣ ਤੇ ਬਾਕੀ ਵਿਦਿਆਰਥੀਆਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਇਸ ਸਕੂਲ ਵਿੱਚ ਗਿਆਰਵੀਂ ਸ੍ਰੇਣੀ ਦੀ ਵਿਦਿਆਰਥਣ ਕਰੋਨਾ ਦੀ ਚਪੇਟ ਵਿੱਚ ਆਉਣ ਨਾਲ ਬਾਕੀ ਅਧਿਆਪਕਾਂ ਅਤੇ ਬੱਚਿਆਂ ਵਿੱਚ ਵੀ ਡਰ ਵੇਖਿਆ ਜਾ ਰਿਹਾ ਹੈ।