ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਜਿਥੇ ਕਰੋਨਾ ਦੀ ਅਗਲੀ ਲਹਿਰ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ, ਉਥੇ ਹੀ ਪੰਜਾਬ ਸੂਬੇ ਵਿੱਚ ਕਰੋਨਾ ਕੇਸ ਦਿਨ-ਬ-ਦਿਨ ਵਧਦੇ ਹੀ ਜਾ ਰਹੇ ਹਨ ਜੋ ਸੂਬਾ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਇਸ ਕਰੋਨਾ ਦੇ ਪ੍ਰਸਾਰ ਨੂੰ ਹੋਣ ਤੋਂ ਰੋਕਿਆ ਜਾ ਸਕੇ। ਸੂਬੇ ਵਿਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ ਉਥੇ ਹੀ ਕਰੋਨਾ ਮਰੀਜਾਂ ਦੀ ਸੇਵਾ ਲਈ ਹਸਪਤਾਲਾਂ ਵਿੱਚ ਸਟਾਫ਼ ਮੁਹਇਆ ਕਰਵਾਇਆ ਜਾ ਰਿਹਾ ਹੈ।
ਹੁਣ ਪੰਜਾਬ ਚ ਇਥੇ 15 ਮਈ ਤੱਕ ਲਈ ਹੋ ਗਿਆ ਇਹ ਐਲਾਨ । ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਵਿਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਪਟਿਆਲਾ ਦੇ ਵਿੱਚ ਵੀ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਮੈਡੀਕਲ ਐਜੂਕੇਸ਼ਨ ਅਤੇ ਰਿਸਰਚ ਵਿਭਾਗ ਵੱਲੋਂ ਵਿਸ਼ੇਸ਼ ਹੁਕਮ ਜਾਰੀ ਕਰਦਿਆਂ ਰਾਜਿੰਦਰਾ ਹਸਪਤਾਲ ਪਟਿਆਲਾ ਅਤੇ ਟੀ. ਬੀ. ਹਸਪਤਾਲ ਵਿਖੇ ਓ. ਪੀ. ਡੀ. ਸੇਵਾਵਾਂ 15 ਮਈ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ।
ਓਪੀਡੀ ਸੇਵਾਵਾਂ ਨੂੰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮੁਅੱਤਲ ਕੀਤਾ ਗਿਆ ਹੈ। ਅਗਰ ਕੁਝ ਮਰੀਜ਼ਾਂ ਨੂੰ ਓ ਪੀ ਡੀ ਵਿਚ ਦਿਖਾਉਣ ਦੀ ਜ਼ਰੂਰਤ ਹੈ ਤਾਂ ਉਹ ਇਸ ਵਕਤ ਇਨ੍ਹਾਂ ਹਸਪਤਾਲਾਂ ਦੀ ਜਗਾ ਤੇ ਮਾਤਾ ਕੁਸ਼ੱਲਿਆ ਹਸਪਤਾਲ ਦੇ ਓਪੀਡੀ ਵਿਚ ਜ਼ਰੂਰ ਜਾ ਸਕਦੇ ਹਨ। ਉਸ ਹਸਪਤਾਲ ਦੇ ਵਿੱਚ ਓਪੀਡੀ ਸੇਵਾਵਾਂ ਮਰੀਜ਼ਾਂ ਲਈ ਜਾਰੀ ਰੱਖੀਆਂ ਗਈਆਂ ਹਨ। ਇਸ ਦੇ ਨਾਲ ਹੀ ਰਾਜਿੰਦਰਾ ਹਸਪਤਾਲ ਵਿਖੇ ਐਮਰਜੈਸੀ ਸੇਵਾਵਾਂ ਜਾਰੀ ਰਹਿਣਗੀਆਂ।
ਉੱਥੇ ਹੀ ਬਾਕੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਦੇਣ ਵਾਲੇ ਡਾਕਟਰਾਂ ਨੂੰ ਕਰੋਨਾ ਮਰੀਜ਼ਾਂ ਦੀ ਦੇਖਭਾਲ ਵਾਸਤੇ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਇਹ ਡਾਕਟਰ ਹੁਣ ਕੋਵਿਡ ਵਾਰਡਾਂ ’ਚ ਸੇਵਾ ਕਰਨਗੇ। ਸਰਕਾਰ ਵੱਲੋਂ ਇਹ ਸਾਰੀਆਂ ਹਦਾਇਤਾਂ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਜਾਰੀ ਕੀਤੀਆਂ ਗਈਆਂ ਹਨ।
Previous Postਅਚਾਨਕ ਹੁਣੇ ਹੁਣੇ ਇਥੇ ਸ਼ੁਕਰਵਾਰ ਸ਼ਾਮ 8 ਵਜੇ ਤੋਂ ਮੰਗਲਵਾਰ ਸਵੇਰੇ 7 ਵਜੇ ਤੱਕ ਲਈ ਕਰਫਿਊ ਦਾ ਹੋ ਗਿਆ ਐਲਾਨ
Next Postਪੰਜਾਬ : ਸਕੂਲਾਂ ਦੇ ਇਹਨਾਂ ਵਿਦਿਆਰਥੀਆਂ ਲਈ ਆਈ ਵੱਡੀ ਖਬਰ ਕੱਲ੍ਹ ਦੇ ਬਾਰੇ ਵਿਚ – ਬੱਚਿਆਂ ਚ ਖੁਸ਼ੀ