ਮਾੜੀ ਖਬਰ : ਹੁਣੇ ਹੁਣੇ ਪੰਜਾਬ ਚ ਮੁਕੰਮਲ ਲਾਕ ਡਾਊਨ ਲਗਣ ਦੇ ਬਾਰੇ ਸਿਹਤ ਮੰਤਰੀ ਵਲੋਂ ਆਇਆ ਇਹ ਬਿਆਨ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਵਧੇ ਕਰੋਨਾ ਕੇਸਾਂ ਦੇਖਦੇ ਹੋਏ ਸਰਕਾਰ ਵੱਲੋਂ ਕੱਲ ਕਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਉਥੇ ਹੀ ਸੂਬੇ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਚਿੰਤਾ ਵਿੱਚ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿੱਥੇ ਪਹਿਲਾਂ 18 ਸਾਲ 45 ਸਾਲ ਦੇ ਦਰਮਿਆਨ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਉਥੇ ਹੀ 45 ਸਾਲ ਤੋਂ ਉਪਰ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ।

ਉੱਥੇ ਹੀ ਹਸਪਤਾਲਾਂ ਦੇ ਵਿੱਚ ਆਕਸੀਜਨ ਅਤੇ ਵੈਂਟੀਲੇਟਰ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਸਾਰੇ ਮਰੀਜ਼ਾਂ ਦਾ ਇਲਾਜ ਸਮੇਂ ਸਿਰ ਹੋ ਸਕੇ। ਹੁਣ ਪੰਜਾਬ ਵਿੱਚ ਮੁਕੰਮਲ ਤੌਰ ਤੇ ਤਾਲਾਬੰਦੀ ਕਰਨ ਬਾਰੇ ਸਿਹਤ ਮੰਤਰੀ ਵੱਲੋਂ ਇੱਕ ਬਿਆਨ ਸਾਹਮਣੇ ਆਇਆ ਹੈ। ਪੰਜਾਬ ਵਿਚ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਉਥੇ ਹੀ ਕਈ ਖੇਤਰਾਂ ਨੂੰ ਇਨ੍ਹਾਂ ਪਾਬੰਦੀਆਂ ਤੋਂ ਛੋਟ ਦਿੱਤੀ ਗਈ ਹੈ। ਪੰਜਾਬ ਵਿੱਚ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਅੱਜ ਤਿੰਨ ਵਜੇ ਬੈਠਕ ਕੀਤੀ ਜਾ ਰਹੀ ਹੈ।

ਜਿਸ ਬਾਰੇ ਗੱਲਬਾਤ ਕਰਦਿਆਂ ਹੋਇਆਂ ਸਿਹਤ ਮੰਤਰੀ ਵੱਧ ਰਹੇ ਕਰੋਨਾ ਕੇਸਾਂ ਨੂੰ ਠੱਲ ਪਾਉਣ ਲਈ 8 ਤੋਂ 10ਦਿਨਾਂ ਲਈ ਮੁਕੰਮਲ ਤਾਲਾਬੰਦੀ ਕਰਨ ਦੀ ਸਿਫਾਰਸ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿੱਚ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਕਿਉਂਕਿ ਪਿੰਡਾਂ ਦੇ ਲੋਕ ਟੀਕਾਕਰਨ ਤੋਂ ਵੀ ਕਤਰਾ ਰਹੇ ਹਨ। ਜਿੱਥੇ ਸਰਕਾਰ ਵੱਲੋਂ ਜ਼ਰੂਰਤ ਦੀਆਂ ਦੁਕਾਨਾਂ ਨੂੰ ਖੁੱਲ੍ਹੇ ਰੱਖਣ ਦੀ ਛੋਟ ਦਿੱਤੀ ਗਈ ਹੈ।

ਉਥੇ ਹੀ ਕਰੋਨਾ ਦੀ ਲੜੀ ਨੂੰ ਤੋੜਨ ਲਈ ਪੰਜਾਬ ਵਿੱਚ 10 ਦਿਨਾਂ ਦੀ ਤਾਲਾਬੰਦੀ ਕਰਨੀ ਹੀ ਪਵੇਗੀ। ਸਿਹਤ ਮੰਤਰੀ ਨੇ ਇਸ ਨੂੰ ਆਪਣੀ ਨਿੱਜੀ ਰਾਏ ਦੱਸਿਆ ਹੈ। ਉੱਥੇ ਹੀ ਉਨ੍ਹਾਂ ਲੋਕਾਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਨੂੰ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਸੋਚ ਸਮਝ ਕੇ ਸਖਤੀ ਵਧਾਏ ਜਾਣ ਦੇ ਫੈਸਲੇ ਲਏ ਜਾ ਰਹੇ ਹਨ। ਜਿਸ ਨਾਲ ਲੋਕਾਂ ਨੂੰ ਆਰਥਿਕ ਮੁਸੀਬਤਾਂ ਦਾ ਸਾਹਮਣਾ ਨਾ ਕਰਨਾ ਪਵੇ।