ਆਈ ਤਾਜਾ ਵੱਡੀ ਖਬਰ
ਭਾਰਤ ਵਿੱਚ ਪਿਛਲੇ ਕੁੱਝ ਸਮੇਂ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਦੋਂ ਦੁਨੀਆਂ ਵਿਚ ਕੋਰੋਨਾ ਦਾ ਪ੍ਰਸਾਰ ਹੋਇਆ ਸੀ, ਉਸ ਸਮੇਂ ਸਭ ਦੀ ਸੁਰੱਖਿਆ ਨੂੰ ਵੇਖਦੇ ਹੋਏ ਹਵਾਈ ਆਵਾਜਾਈ ਉਪਰ ਰੋਕ ਲਗਾ ਦਿੱਤੀ ਗਈ ਸੀ। ਸਭ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਚੌਕਸੀ ਨੂੰ ਵਧਾ ਦਿੱਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਤੇ ਲੋਕਾਂ ਦੀਆਂ ਸਹੂਲਤਾਂ ਲਈ ਫਲਾਈਟ ਨੂੰ ਦੁਬਾਰਾ ਸ਼ੁਰੂ ਕੀਤਾ ਗਿਆ ਤਾਂ ਜੋ ਦੂਸਰੇ ਦੇਸ਼ਾਂ ਵਿਚ ਫਸੇ ਲੋਕ ਆਪਣੀ ਮੰਜ਼ਲ ਤੇ ਪਹੁੰਚ ਸਕਣ।
ਭਾਰਤ ਵਿੱਚ ਵੀ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਨਾਂ ਤੇ ਪਾਬੰਦੀ ਲਗਾ ਦਿੱਤੀ ਗਈ ਸੀ ਜਿਸ ਨੂੰ ਮੁੜ ਤੋਂ ਸ਼ੁਰੂ ਕੀਤਾ ਜਾ ਚੁੱਕਾ ਹੈ। ਹੁਣ 24 ਤਰੀਕ ਤੋਂ ਇਹਨਾਂ ਅੰਤਰਰਾਸ਼ਟਰੀ ਫਲਾਈਟ ਦੇ ਬਾਰੇ ਇਹ ਐਲਾਨ ਹੋ ਗਿਆ ਹੈ। ਭਾਰਤ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਪਿਛਲੇ ਦਿਨੀਂ ਖਬਰ ਸਾਹਮਣੇ ਆਈ ਸੀ ਕਿ ਬ੍ਰਿਟੇਨ ਵੱਲੋਂ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਨੂੰ ਦੇਸ਼ ਅੰਦਰ ਦਾਖਲ ਹੋਣ ਤੋਂ ਮਨਾ ਕਰ ਦਿਤਾ ਗਿਆ ਹੈ। ਕਿਉਂ ਕੇ ਬ੍ਰਿਟੇਨ ਵੱਲੋਂ ਕੁਝ ਦੇਸ਼ਾਂ ਸਬੰਧੀ ਇਕ ਲਿਸਟ ਜਾਰੀ ਕੀਤੀ ਗਈ ਹੈ ਜਿਨ੍ਹਾਂ ਵਿੱਚ ਭਾਰਤ ਨੂੰ ਵੀ ਸ਼ਾਮਲ ਕੀਤਾ ਗਿਆ ਸੀ।
ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ । ਉਨ੍ਹਾਂ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਰੋਕ ਲਗਾ ਦਿੱਤੀ ਸੀ। ਇਸ ਲਈ ਏਅਰ ਇੰਡੀਆ ਨੇ ਯੂਕੇ ਅਤੇ ਭਾਰਤ ਵਿਚਾਲੇ 24 ਤੋਂ 30 ਅਪ੍ਰੈਲ ਦੇ ਵਿਚਕਾਰ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਉਥੇ ਹੀ ਕੰਪਨੀ ਵੱਲੋਂ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਨਵੇਂ ਸਮੇਂ ਅਤੇ ਰਿਫੰਡਸ ਦੇ ਬਾਰੇ ਹੋਰ ਜਾਣਕਾਰੀ ਵੀ ਦਿੱਤੀ ਜਾਵੇਗੀ। ਇਸ ਸਬੰਧੀ ਕੰਪਨੀ ਵੱਲੋਂ ਜਾਣਕਾਰੀ ਬੁੱਧਵਾਰ ਨੂੰ ਦਿੱਤੀ ਗਈ ਹੈ।
ਕੰਪਨੀ ਨੇ ਹੋਰ ਜਾਣਕਾਰੀ ਲਈ ਵੈਬਸਾਈਟ ਅਤੇ ਸੋਸ਼ਲ ਮੀਡੀਆ ਚੈਨਲਾਂ ਤੇ ਵੀ ਅਪਡੇਟ ਰਹਿਣ ਲਈ ਕਿਹਾ ਹੈ। ਕਿਉਂਕਿ ਬ੍ਰਿਟੇਨ ਵੱਲੋਂ ਵੀ ਪਹਿਲਾ ਹਵਾਈ ਯਾਤਰਾ ਤੇ ਪਾਬੰਦੀ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਨਿਊਜ਼ ਏਜੰਸੀ ਵੱਲੋਂ ਪ੍ਰਾਪਤ ਹੋਈ ਖ਼ਬਰ ਦੇ ਅਨੁਸਾਰ ਏਅਰ ਇੰਡੀਆ ਨੇ ਕਿਹਾ ਹੈ ਕਿ 24 ਤੋਂ 30 ਅਪ੍ਰੈਲ 2021 ਦੇ ਵਿਚਕਾਰ ਇਕ ਵਾਰ ਦਿੱਲੀ ਅਤੇ ਮੁੰਬਈ ਤੋਂ ਯੂ ਕੇ ਲਈ ਉਡਾਨ ਭਰਨ ਦੀ ਤਿਆਰੀ ਕਰ ਰਹੇ ਹਨ।
Previous Postਇਸ ਮਸ਼ਹੂਰ ਪੰਜਾਬੀ ਗਾਇਕ ਬਾਰੇ ਆਈ ਮਾੜੀ ਖਬਰ – ਹਸਪਤਾਲ ਕਰਾਇਆ ਗਿਆ ਦਾਖਲ
Next Postਮਾੜੀ ਖਬਰ : ਪੰਜਾਬ ਚ ਇਥੇ ਨਗਰ ਕੀਰਤਨ ਚ ਸੰਗਤ ਨਾਲ ਵਾਪਰਿਆ ਭਿਆਨਕ ਹਾਦਸਾ , ਮਚੀ ਹਾਹਾਕਾਰ