ਮੁਖ ਮੰਤਰੀ ਚੰਨੀ ਦੇ ਰਾਜ ਚ ਵਾਪਰਿਆ ਇੱਕ ਹੋਰ ਵੱਡਾ ਕਾਂਡ – ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਜਦੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਤਾਂ ਕਾਂਗਰਸ ਦੇ ਵਿਧਾਇਕਾਂ ਦੀ ਸਹਿਮਤੀ ਦੇ ਨਾਲ ਹਾਈਕਮਾਂਡ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਅਗਲਾ ਮੁੱਖ ਮੰਤਰੀ ਨਿਯੁਕਤ ਕਰ ਦਿਤਾ ਗਿਆ। ਜਿਨ੍ਹਾਂ ਨੇ ਆਪਣਾ ਅਹੁਦਾ ਸੰਭਾਲਦੇ ਹੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ। ਜਿੱਥੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾਣ ਦੇ ਐਲਾਨ ਕੀਤੇ ਗਏ ਉਥੇ ਹੀ ਕਿਸਾਨਾਂ ਵਾਸਤੇ ਵੀ ਬਹੁਤ ਸਾਰੇ ਐਲਾਨ ਕੀਤੇ ਗਏ। ਜਿੱਥੇ ਇਸ ਵਾਰ ਕਿਸਾਨਾਂ ਦੇ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ।

ਉੱਥੇ ਹੀ ਮੁੱਖ ਮੰਤਰੀ ਚੰਨੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪੀੜਤ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਉਨ੍ਹਾਂ ਨੂੰ ਦਿਵਾਲੀ ਤੋਂ ਪਹਿਲਾਂ ਦੇ ਦਿੱਤਾ ਜਾਵੇਗਾ। ਜਿਸ ਵਾਸਤੇ ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਗਿਰਦਾਵਰੀ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਸਨ। ਹੁਣ ਮੁੱਖ ਮੰਤਰੀ ਚੰਨੀ ਦੇ ਰਾਜ ਵਿੱਚ ਇਕ ਹੋਰ ਵੱਡਾ ਕਾਂਡ ਵਾਪਰਿਆ ਹੈ ਤੇ ਸੋਗ ਦੀ ਲਹਿਰ ਫੈਲ ਗਈ ਹੈ। ਇਸ ਸਮੇਂ ਜਿਥੇ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਮਾਮਲਾ ਪੰਜਾਬ ਦੀ ਸਿਆਸਤ ਵਿੱਚ ਭਖਿਆ ਹੋਇਆ ਹੈ।

ਉਥੇ ਹੀ ਇਕ ਨੌਜਵਾਨ ਕਿਸਾਨ ਵਲੋ ਆਪਣੇ ਸਿਰ ਤੇ 27 ਲੱਖ ਦਾ ਕਰਜ਼ਾ ਹੋਣ ਕਾਰਨ ਆਪਣੇ ਘਰ ਵਿੱਚ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਹ ਮਾਮਲਾ ਪਿੰਡ ਬੋਹਾ ਤੋਂ ਸਾਹਮਣੇ ਆਇਆ ਹੈ। ਜਿੱਥੋਂ ਦੇ 26 ਸਾਲਾ ਨੌਜਵਾਨ ਕਿਸਾਨ ਅਮਰਜੀਤ ਸਿੰਘ ਪੁੱਤਰ ਮਹਿਲ਼ ਸਿੰਘ ਨੇ ਕਰਜ਼ੇ ਦੇ ਕਾਰਨ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਇਹ ਕਦਮ ਚੁੱਕਿਆ ਹੈ। ਦੱਸਿਆ ਗਿਆ ਹੈ ਕਿ ਜਿੱਥੇ ਇਸ ਕਿਸਾਨ ਕੋਲ ਆਪਣੀ ਪੰਜ ਏਕੜ ਦੀ ਜ਼ਮੀਨ ਹੈ ਉਥੇ ਹੀ ਇਸ ਨੌਜਵਾਨ ਕਿਸਾਨ ਵਲੋ ਦੱਸ ਏਕੜ ਜ਼ਮੀਨ ਠੇਕੇ ਤੇ ਲੈ ਕੇ ਵੀ ਨਰਮੇ ਦੀ ਫਸਲ ਦੀ ਖੇਤੀ ਕੀਤੀ ਜਾ ਰਹੀ ਸੀ।

ਗੁਲਾਬੀ ਸੁੰਡੀ ਦੇ ਹਮਲੇ ਕਾਰਨ ਫਸਲ ਦਾ ਹੋਇਆ ਭਾਰੀ ਨੁਕਸਾਨ ਉਸ ਨੌਜਵਾਨ ਨੂੰ ਹੋਰ ਪ੍ਰੇਸ਼ਾਨੀ ਵਿੱਚ ਪਾ ਗਿਆ। ਜਿੱਥੇ ਇਸ ਨੌਜਵਾਨ ਵੱਲੋਂ ਕਰਜ਼ੇ ਦੇ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ ਉਥੇ ਹੀ ਪਿੰਡ ਦੇ ਸਰਪੰਚ ਲਖਵਿੰਦਰ ਸਿੰਘ ਵੱਲੋਂ ਵੀ ਪੀੜਤ ਪਰਿਵਾਰ ਦੀ ਮਦਦ ਕੀਤੇ ਜਾਣ ਦੀ ਗੁਹਾਰ ਲਗਾਈ ਗਈ ਹੈ ਅਤੇ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।