ਮੁੱਖਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਅਲ ਨੇ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਨੂੰ ਦਿੱਤੀ ਹਰੀ ਝੰਡੀ

ਆਈ ਤਾਜ਼ਾ ਵੱਡੀ ਖਬਰ

ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿਚ ਆਉਂਦਿਆਂ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਵੱਡੇ ਵੱਡੇ ਫੈਸਲੇ ਕੀਤੇ ਗਏ ਹਨ ਅਤੇ ਪੰਜਾਬ ਵਿੱਚ ਕਾਫੀ ਹੱਦ ਤੱਕ ਬਦਲਾਅ ਲਿਆਉਣ ਦੀ ਲਹਿਰ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਉਨ੍ਹਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਪ੍ਰਵਾਸੀ ਭਾਰਤੀਆਂ ਦੇ ਪੰਜਾਬ ਪਹੁੰਚਦਿਆਂ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਉਨ੍ਹਾਂ ਦੀ ਸਮੱਸਿਆ ਨੂੰ ਹੱਲ ਕਰਨ ਦਾ ਬੀੜਾ ਚੁੱਕਿਆ ਗਿਆ ਸੀ। ਉਥੇ ਹੀ ਉਨ੍ਹਾਂ ਵੱਲੋਂ ਹੁਣ ਪਰਵਾਸੀ ਭਾਰਤੀਆਂ ਨੂੰ ਇੱਕ ਬਹੁਤ ਵੱਡਾ ਤੋਹਫਾ ਦਿੱਤਾ ਗਿਆ ਹੈ।

ਜਿੱਥੇ ਪੰਜਾਬੀਆਂ ਨੂੰ ਵਿਦੇਸ਼ ਜਾਣ ਵਾਸਤੇ ਦਿੱਲੀ ਪਹੁੰਚਣ ਲਈ ਆਪਣੀਆਂ ਗੱਡੀਆਂ ਅਤੇ ਪ੍ਰਾਈਵੇਟ ਬੱਸਾਂ ਦੀ ਵਰਤੋਂ ਕਰਨੀ ਪੈਂਦੀ ਸੀ ਉੱਥੇ ਹੀ ਹੁਣ ਮਾਨ ਸਰਕਾਰ ਵੱਲੋਂ ਦਿੱਲੀ ਦੇ ਹਵਾਈ ਅੱਡੇ ਨੂੰ ਸਿੱਧੀਆ ਵਲਵੋ ਬੱਸਾਂ ਲਾਗੂ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਬੱਸਾਂ ਨੂੰ ਹਰੀ ਝੰਡੀ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਨ੍ਹਾਂ ਬੱਸਾਂ ਦੀ ਸ਼ੁਰੂਆਤ ਕੀਤੀ ਗਈ ਹੈ।

ਜਿੱਥੇ ਅੱਜ ਸੂਬਾ ਪੱਧਰੀ ਸਮਾਗਮ ਦੇ ਵਿਚ ਇਨ੍ਹਾਂ ਬੱਸਾਂ ਦੀ ਸ਼ੁਰੂਆਤ ਕੀਤੀ ਗਈ ਹੈ ਉਥੇ ਹੀ ਦਿੱਲੀ ਹਵਾਈ ਅੱਡੇ ਜਾਣ ਵਾਸਤੇ ਇਹਨਾ ਬੱਸਾਂ ਨੂੰ ਹਰੀ ਝੰਡੀ ਦਿਖਾ ਦਿੱਤੀ ਗਈ ਹੈ ਅਤੇ ਰਵਾਨਾ ਕੀਤਾ ਗਿਆ ਹੈ। ਇਨ੍ਹਾਂ ਬੱਸਾਂ ਵਿੱਚ ਜਾਣ ਵਾਲੇ ਯਾਤਰੀਆਂ ਵੱਲੋਂ ਪਹਿਲਾਂ ਹੀ ਜਾਰੀ ਕੀਤੀ ਗਈ ਵੈਬਸਾਈਟ ਉਪਰ ਆਪਣੀਆਂ ਟਿਕਟਾਂ ਬੁੱਕ ਕਰਵਾ ਲਈਆਂ ਗਈਆਂ ਸਨ।

ਅੱਜ ਇਸ ਮੌਕੇ ਤੇ ਜਿਥੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਮੌਜੂਦ ਸਨ। ਉੱਥੇ ਹੀ ਜਲੰਧਰ ਦੇ ਅਧੀਨ ਆਉਣ ਵਾਲੇ ਸਾਰੇ ਖੇਤਰਾਂ ਦੀਆਂ ਆਮ ਆਦਮੀ ਪਾਰਟੀ ਨਾਲ ਜੁੜੀਆਂ ਹੋਈਆਂ ਸਖਸ਼ੀਅਤਾਂ ਇਸ ਮੌਕੇ ਉਪਰ ਮੌਜੂਦ ਸਨ। ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਇਸ ਦੌਰੇ ਦੇ ਦੌਰਾਨ ਜਿੱਥੇ ਉਨ੍ਹਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ। ਲੋਕਾਂ ਵੱਲੋਂ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਜਾ ਰਹੀ ਹੈ।