ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 22 ਜੂਨ ਨੂੰ ਕਰਨ ਜਾ ਰਹੇ ਹਨ ਇਹ ਕੰਮ – ਸਾਰੇ ਪਾਸੇ ਚਰਚਾ

ਆਈ ਤਾਜਾ ਵੱਡੀ ਖਬਰ

ਸੂਬੇ ਵਿੱਚ ਜਿੱਥੇ ਕਰੋਨਾ ਦੀ ਸਥਿਤੀ ਪਹਿਲਾਂ ਨਾਲੋਂ ਆਮ ਹੋ ਰਹੀ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਵੀ ਢਿੱਲ ਦਿੱਤੀ ਜਾ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਕਈ ਤਰ੍ਹਾਂ ਦੇ ਫੈਸਲੇ ਲਏ ਹਨ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਵੀ ਕਰੋਨਾ ਸਥਿਤੀ ਦੇ ਅਨੁਸਾਰ ਹੀ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਇਸ ਕਰੋਨਾ ਵਿਚ ਆਈ ਕਮੀ ਤੋਂ ਬਾਅਦ ਹੀ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰ ਸ਼ੋਰ ਨਾਲ ਤਿਆਰੀ ਸ਼ੁਰੂ ਕਰ ਲਈਆਂ ਗਈਆਂ ਹਨ।

ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 22 ਜੂਨ ਨੂੰ ਇਹ ਕੰਮ ਕਰਨ ਜਾ ਰਹੇ ਹਨ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ 22 ਜੂਨ ਨੂੰ ਦਿੱਲੀ ਵਿੱਚ ਮੀਟਿੰਗ ਕਰ ਰਹੇ ਹਨ। ਜਿਸ ਲਈ ਉਨ੍ਹਾਂ ਵੱਲੋਂ 22 ਜੂਨ ਨੂੰ ਦਿੱਲੀ ਜਾਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਚਕਾਰ ਇਹ ਮੀਟਿੰਗ ਪਹਿਲਾ 20 ਜੂਨ ਨੂੰ ਹੋਣ ਜਾ ਰਹੀ ਸੀ, ਜੋ ਹੁਣ 22 ਜੂਨ ਨੂੰ ਹੋਵੇਗੀ।

ਸੂਬੇ ਦੇ ਸਾਰੇ ਕਾਂਗਰਸੀਆਂ ਦੀਆਂ ਨਜ਼ਰਾਂ ਸੋਨੀਆ ਗਾਂਧੀ ਵੱਲੋਂ ਇਸ ਮੀਟਿੰਗ ਦੌਰਾਨ ਲਏ ਜਾਣ ਵਾਲੇ ਫੈਸਲੇ ਉਪਰ ਟਿਕੀਆਂ ਹੋਈਆਂ ਹਨ। ਕਿਉਂਕਿ 22 ਜੂਨ ਨੂੰ ਹੋਣ ਵਾਲੀ ਇਸ ਮੀਟਿੰਗ ਦੇ ਵਿਚ ਹੀ ਕਾਂਗਰਸ ਲੀਡਰਸ਼ਿਪ ਦਾ ਫੈਸਲਾ ਆਉਣ ਤੋਂ ਬਾਅਦ ਹੀ ਸੂਬੇ ਵਿੱਚ ਪਾਰਟੀ ਅੰਦਰ ਸਥਿਰਤਾ ਦਾ ਮਾਹੌਲ ਬਣ ਸਕੇਗਾ। 22 ਜੂਨ ਨੂੰ ਕੈਪਟਨ ਅਮਰਿੰਦਰ ਸਿੰਘ ਅਤੇ ਸੋਨੀਆ ਗਾਂਧੀ ਦੇ ਵਿਚਾਰ ਇਹ ਮੀਟਿੰਗ ਹੋਣ ਤੋਂ ਬਾਅਦ ਸੋਨੀਆ ਗਾਂਧੀ ਵੱਲੋਂ ਆਪਣਾ ਫੈਸਲਾ ਸੁਣਾਉਣ ਲਈ ਇਕ ਦੋ ਦਿਨ ਦਾ ਸਮਾਂ ਲਿਆ ਜਾਵੇਗਾ।

ਸੂਤਰ ਮੁਤਾਬਕ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ ਵਿੱਚ ਵੀ ਸਰਕਾਰੀ ਬੈਠਕਾਂ ਰੱਖੀਆਂ ਗਈਆਂ ਹਨ ਜਿਸ ਵਿੱਚ ਉਹ ਕਾਂਗਰਸ ਦੇ ਨਵੇਂ ਚੁਣੇ ਪ੍ਰਤੀਨਿਧੀਆਂ ਨਾਲ ਸੋਮਵਾਰ ਨੂੰ ਮੁਲਾਕਾਤ ਕਰਨਗੇ। ਉਸ ਉਪਰੰਤ ਉਹ 22 ਜੂਨ ਨੂੰ ਹੋਣ ਵਾਲੀ ਮੀਟਿੰਗ ਲਈ ਚੰਡੀਗੜ੍ਹ ਤੋਂ ਦਿੱਲੀ ਰਵਾਨਾ ਹੋਣਗੇ।