ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਕਰਨ ਜਾ ਰਹੇ ਇਹ ਕੰਮ-ਕੀ ਹੋਵੇਗੀ ਹੋ ਜਿਆਦਾ ਸਖਤੀ

ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਮਾਮਲੇ ਤੇਜ਼ੀ ਨਾਲ ਸੂਬੇ ਅੰਦਰ ਵਧਣ ਕਾਰਨ ਸਰਕਾਰ ਫਿਰ ਤੋਂ ਚਿੰਤਾ ਵਿਚ ਨਜ਼ਰ ਆ ਰਹੀ ਹੈ। ਪਹਿਲਾਂ ਹੀ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਹਿਮ ਫੈਸਲਾ ਲੈਂਦੇ ਹੋਏ ਵਿਦਿਅਕ ਅਦਾਰਿਆਂ ਨੂੰ 31 ਮਾਰਚ ਤੱਕ ਬੰਦ ਕਰ ਦਿੱਤਾ ਹੈ ਤੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ।

ਉੱਥੇ ਹੀ ਵੱਧ ਪ੍ਰਭਾਵਿਤ ਜ਼ਿਲਿਆਂ ਅੰਦਰ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਮਾਸਕ ਨਾ ਲਗਾਉਣ ਵਾਲੇ ਦਾ ਚਲਾਨ ਵੀ ਕੀਤਾ ਜਾ ਰਿਹਾ ਹੈ। ਉਥੇ ਹੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨ ਜਾ ਰਹੇ ਹਨ ਇਹ ਕੰਮ, ਕੀ ਹੋਵੇਗੀ ਜ਼ਿਆਦਾ ਸਖ਼ਤੀ। ਸੂਬੇ ਵਿਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਸਖਤ ਕਦਮ ਚੁੱਕੇ ਜਾ ਰਹੇ ਹਨ।

ਜਿੱਥੇ ਇਕ ਦਿਨ ਵਿਚ 47 ਹਜ਼ਾਰ ਤੋਂ ਉਪਰ ਕਰੋਨਾ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਹੋ ਚੁੱਕੀ ਹੈ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ 31 ਮਾਰਚ ਨੂੰ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਦੇਸ਼ ਦੇ ਹਾਲਾਤਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਫੈਸਲਾ ਕੀਤਾ ਜਾਵੇਗਾ। ਇਹ ਬੈਠਕ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਹੁਣ ਸੂਬੇ ਦੇ ਸਾਰੇ ਲੋਕਾਂ ਦੀਆਂ ਨਜ਼ਰਾਂ 31 ਮਾਰਚ ਦੀ ਹੋਣ ਵਾਲੀ ਬੈਠਕ ਉੱਪਰ ਟਿਕੀਆਂ ਹੋਈਆਂ ਹਨ,

ਕਿ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਲਈ ਕੀ ਵੱਡਾ ਫੈਸਲਾ ਲਿਆ ਜਾਂਦਾ ਹੈ। ਸਭ ਲੋਕਾਂ ਵੱਲੋਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਕਰੋਨਾ ਦੇ ਵਧ ਰਹੇ ਪ੍ਰਸਾਰ ਨੂੰ ਦੇਖਦੇ ਹੋਏ ਇਹ ਵਿਚਾਰ ਵਟਾਂਦਰੇ ਕੀਤੇ ਜਾ ਸਕਦੇ ਹਨ। ਕਰੋਨਾ ਨੇ ਇਕ ਵਾਰ ਫਿਰ ਸੰ-ਕ-ਟ ਦੇ ਦਰਵਾਜੇ ਤੇ ਦਸਤਕ ਦੇ ਦਿੱਤੀ ਹੈ। ਜਿਸ ਨਾਲ ਪੰਜਾਬ ਸਰਕਾਰ ਚਿੰਤਾ ਵਿਚ ਨਜ਼ਰ ਆ ਰਹੀ ਹੈ। ਜਿਸ ਕਾਰਨ 31 ਮਾਰਚ ਨੂੰ ਹੋਣ ਵਾਲੀ ਬੈਠਕ ਵਿਚ ਮੁੱਖ ਮੰਤਰੀ ਵੱਲੋਂ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।