ਮੁੱਖ ਮੰਤਰੀ ਚੰਨੀ ਦੀ ਸਖਤ ਚੇਤਾਵਨੀ ਦੇ ਬਾਅਦ ਵੀ ਇਥੇ ਹੋ ਗਿਆ ਇਹ ਕੰਮ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਸ ਸਮੇਂ ਜਿਥੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ ਉਥੇ ਹੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆ ਰਹੀਆਂ ਹਨ। ਜਿਨ੍ਹਾਂ ਨੂੰ ਸੁਣ ਕੇ ਹੈਰਾਨੀ ਵੀ ਹੁੰਦੀ ਹੈ। ਆਪਣੀ ਪਾਰਟੀ ਦੀ ਮਜ਼ਬੂਤੀ ਲਈ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ ਉਥੇ ਹੀ ਇਸ ਸਮੇਂ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਵੀ ਬਹੁਤ ਸਾਰੇ ਵਾਅਦੇ ਲੋਕਾਂ ਨਾਲ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ।

ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਚੇਤਾਵਨੀ ਦੇ ਬਾਅਦ ਇੱਥੇ ਇਹ ਕੰਮ ਹੋ ਗਿਆ ਹੈ । ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਇਸ ਸਮੇਂ ਪੰਜਾਬ ਦੀ ਸਿਆਸਤ ਵਿਚ ਬਹੁਤ ਕੁਝ ਦੇਖਿਆ ਜਾ ਰਿਹਾ ਹੈ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇਕ ਦੂਜੀ ਪਾਰਟੀ ਨੂੰ ਲੰਮੇ ਹੱਥੀਂ ਲਿਆ ਜਾ ਰਿਹਾ ਹੈ ਅਤੇ ਵਿਰੋਧੀ ਪਾਰਟੀਆਂ ਉਪਰ ਕਈ ਤਰ੍ਹਾਂ ਦੇ ਆਰੋਪ ਵੀ ਲਗਾਏ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਆਪਣੀਆਂ ਵਿਰੋਧੀ ਪਾਰਟੀਆਂ ਨੂੰ ਇੰਜ ਕਰਨ ਤੋਂ ਰੋਕਿਆ ਸੀ।

ਉਥੇ ਹੀ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਸ੍ਰੀ ਚਮਕੌਰ ਸਾਹਿਬ ਅਧੀਨ ਆਉਣ ਵਾਲੇ ਪਿੰਡ ਸੁਰਤਾਪੁਰ ਵਿਖੇ ਸਿਹਤ ਸਹੂਲਤਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦਿੱਲੀ ਦੇ ਸਿਹਤ ਮੰਤਰੀ ਵੱਲੋਂ ਅੱਜ ਅਚਾਨਕ ਛਾਪਾ ਮਾਰਿਆ ਗਿਆ ਹੈ। ਉਥੇ ਹੀ ਡਿਸਪੈਂਸਰੀ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਮਾੜੀਆਂ ਸਿਹਤ ਸੇਵਾਵਾਂ ਦੀ ਪੋਲ ਉਸ ਸਮੇਂ ਖੁੱਲ੍ਹ ਗਈ ਤੇ ਬਾਹਰ ਤਾਲਾ ਲੱਗਾ ਹੋਇਆ ਮਿਲਿਆ।

ਉਥੇ ਹੀ ਹਲਕੇ ਦੇ ਲੋਕਾਂ ਨਾਲ ਗੱਲਬਾਤ ਕਰਨ ਤੇ ਸਿਹਤ ਸਹੂਲਤਾਂ ਦੇ ਮਾੜੇ ਪ੍ਰਬੰਧਾਂ ਬਾਰੇ ਜਾਣਕਾਰੀ ਸਾਹਮਣੇ ਆਈ ਹੈ ਅਤੇ ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਡਿਸਪੈਂਸਰੀ ਵਿਚੋਂ ਕੋਈ ਵੀ ਦਵਾਈ ਨਹੀਂ ਮਿਲਦੀ ,ਅਕਸਰ ਤਾਲਾ ਲੱਗਾ ਰਹਿੰਦਾ ਹੈ। ਮੁੱਖ ਮੰਤਰੀ ਚੰਨੀ ਵੱਲੋਂ ਪਹਿਲਾਂ ਵਿਰੋਧੀ ਪਾਰਟੀਆਂ ਨੂੰ ਅਜਿਹਾ ਨਾ ਕਰਨ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ। ਮੁੱਖ ਮੰਤਰੀ ਨੂੰ ਨਿਸ਼ਾਨੇ ਤੇ ਲੈਂਦੇ ਹੋਏ ਇਸ ਤੋਂ ਪਹਿਲਾਂ ਦਿੱਲੀ ਦੇ ਸਿੱਖਿਆ ਮੰਤਰੀ ਵੱਲੋਂ ਪੰਜਾਬ ਦਾ ਦੌਰਾ ਕੀਤਾ ਗਿਆ ਸੀ।