ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਇਸ ਸਮੇਂ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਨਵੇਂ ਚਿਹਰਿਆਂ ਨੂੰ ਵੀ ਰਾਜਨੀਤੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਆਪਣੇ ਵੱਖ-ਵੱਖ ਖੇਤਰਾਂ ਨੂੰ ਛੱਡ ਕੇ ਰਾਜਨੀਤੀ ਵਿਚ ਆਪਣੀ ਕਿਸਮਤ ਅਜ਼ਮਾਈ ਜਾ ਰਹੀ ਹੈ।ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਨੂੰ ਲੈ ਕੇ ਓਹੀ ਖਬਰ ਸਾਹਮਣੇ ਆਈ ਹੈ ਜਿਸ ਬਾਰੇ ਸਾਰੇ ਸੋਚ ਰਹੇ ਸਨ ਅਤੇ ਜਿਸ ਦੀ ਚਰਚਾ ਸਾਰੇ ਪਾਸੇ ਹੋ ਰਹੀ ਹੈ। ਬੀਤੇ ਦਿਨ ਇੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਦੇ ਸਿਆਸਤ ਵਿੱਚ ਆਉਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ ਉਥੇ ਹੀ ਉਨ੍ਹਾਂ ਵੱਲੋਂ ਬਸੀ ਪਠਾਣਾਂ ਦੀ ਮੰਡੀ ਵਿਚ ਇੱਕ ਰੈਲੀ ਨੂੰ ਸੰਬੋਧਨ ਕੀਤਾ ਗਿਆ ਹੈ ਜਿੱਥੇ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ।
ਇਸ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਵੱਲੋਂ ਜਿੱਥੇ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਤੋਂ ਦੂਸਰੀ ਵਾਰ ਟਿਕਟ ਲੈਣ ਲਈ ਵੀ ਜੱਦੋਜਹਿਦ ਕੀਤੀ ਜਾ ਰਹੀ ਹੈ। ਉੱਥੇ ਹੀ ਮੁੱਖ ਮੰਤਰੀ ਦੇ ਭਰਾ ਡਾਕਟਰ ਮਨੋਹਰ ਸਿੰਘ ਵੱਲੋਂ ਇਸ ਇਲਾਕੇ ਵਿੱਚ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਉਨ੍ਹਾਂ ਕਿਹਾ ਹੈ ਕਿ ਇਸ ਤੋਂ ਪਹਿਲਾਂ ਇਸ ਤਰਾਂ ਦਾ ਇਤਿਹਾਸਕ ਇਕੱਠ ਵੇਖਣ ਨੂੰ ਨਹੀਂ ਮਿਲਿਆ ਸੀ। ਉਨ੍ਹਾਂ ਨੇ ਲੋਕਾਂ ਦੇ ਸਾਥ ਵਾਸਤੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਆਪਣੀ ਸੰਸਥਾ ਸਾਂਝ ਦਾ ਜ਼ਿਕਰ ਵੀ ਕੀਤਾ।
ਜਿੱਥੇ ਉਨ੍ਹਾਂ ਵੱਲੋਂ ਬੱਸੀ ਪਠਾਣਾਂ ਤੋਂ ਚੋਣ ਲੜੀ ਜਾ ਸਕਦੀ ਹੈ । ਕਿਉਂਕਿ ਇਹ ਹਲਕਾ ਅਨੁਸੂਚਿਤ ਜਾਤੀ ਲਈ ਰਾਖਵਾਂ ਹੈ। ਕਿਉਂਕਿ ਕਰੋਨਾ ਦੇ ਦੌਰ ਵਿੱਚ ਵੀ ਡਾਕਟਰ ਮਨੋਹਰ ਸਿੰਘ ਕਾਫ਼ੀ ਸਮਾਂ ਇਸ ਹਲਕੇ ਅਧੀਨ ਆਉਣ ਵਾਲੇ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਆਪਣੀਆਂ ਸੇਵਾਵਾਂ ਲੋਕਾਂ ਨੂੰ ਦਿੰਦੇ ਰਹੇ ਹਨ ਜਿਸ ਕਾਰਨ ਇਸ ਇਲਾਕੇ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ। ਇਸ ਸਮੇਂ ਮੋਹਾਲੀ ਦੇ ਖਰੜ ਸਿਵਲ ਹਸਪਤਾਲ ਵਿੱਚ ਸੀਨੀਅਰ ਮੈਡੀਕਲ ਅਫਸਰ ਵਜੋਂ ਤੈਨਾਤ ਸਨ, ਉਨ੍ਹਾਂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਹੈ।
ਉਹ ਪੰਜਾਬ ਯੂਨੀਵਰਸਿਟੀ ਚੰਡੀਗੜ ਲਾਅ ਗ੍ਰੈਜੂਏਟ ਹਨ, ਐਨਸਥੀਜੀਆ ਵਿਚ ਪੋਸਟ ਗ੍ਰੈਜੂਏਟ ਡਾਕਟਰ ਮਨਮੋਹਨ ਸਿੰਘ ਵੱਲੋਂ ਪੱਤਰਕਾਰੀ ਵਿੱਚ ਮਾਸਟਰ ਦੀ ਡਿਗਰੀ ਕੁਰੂਕਸ਼ੇਤਰ ਯੂਨੀਵਸਿਟੀ ਤੋਂ ਕੀਤੀ ਹੋਈ ਹੈ। ਉਨ੍ਹਾਂ ਦੀਆਂ ਸੇਵਾਵਾਂ ਅਤੇ ਹਰਮਨ ਪਿਆਰਤਾ ਨੂੰ ਦੇਖਦੇ ਹੋਏ ਉਨ੍ਹਾਂ ਦੀ ਬਦਲੀ ਖਰੜ ਵਿਖੇ ਕਰਵਾ ਦਿੱਤੀ ਗਈ ਸੀ।
Home ਤਾਜਾ ਖ਼ਬਰਾਂ ਮੁੱਖ ਮੰਤਰੀ ਚੰਨੀ ਦੇ ਭਰਾ ਨੂੰ ਲੈ ਕੇ ਆ ਗਈ ਓਹੀ ਖਬਰ ਜੋ ਸਭ ਸੋਚ ਰਹੇ ਸੀ – ਸਾਰੇ ਪਾਸੇ ਹੋ ਗਈ ਚਰਚਾ
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ ਇਲਾਕੇ ਚ ਛਾਈ ਸੋਗ ਦੀ ਲਹਿਰ
Next Postਪੰਜਾਬ ਚ ਇਥੇ ਹਾਈਵੇ ਤੇ ਇਸ ਕਾਰਨ ਕਰਕੇ ਵਾਪਰਿਆ ਭਿਆਨਕ ਸੜਕ ਹਾਦਸਾ