ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਐਤਵਾਰ ਨੂੰ 20 ਫਰਵਰੀ ਦੇ ਦਿਨ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਵਾਸਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾਂਦਾ ਰਿਹਾ। ਉਥੇ ਹੀ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੇ ਮੁਤਾਬਿਕ ਜਿੱਥੇ 18 ਫਰਵਰੀ ਨੂੰ ਸ਼ਾਮ 6 ਵਜੇ ਚੋਣ ਪ੍ਰਚਾਰ ਨੂੰ ਬੰਦ ਕਰ ਦਿੱਤਾ ਗਿਆ। ਉਥੇ ਹੀ ਪੰਜਾਬ ਵਿੱਚ ਕੱਲ ਆਖ਼ਰੀ ਦਿਨ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਆਪਣੀ ਪਾਰਟੀ ਦੇ ਸਮਰਥਨ ਵਾਸਤੇ ਲਗਾਤਾਰ ਚੋਣ ਪ੍ਰਚਾਰ ਕੀਤਾ ਗਿਆ। ਇਸ ਚੋਣ ਪ੍ਰਚਾਰ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਆਵਾਜਾਈ ਦੇ ਵਿਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਬਹੁਤ ਸਾਰੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆਈਆਂ। ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰੋਡ ਸ਼ੋਅ ਦੌਰਾਨ ਇਹ ਵੱਡਾ ਹਾਦਸਾ ਵਾਪਰਿਆ ਹੈ ਜਿੱਥੇ 12 ਲੋਕ ਜ਼ਖਮੀ ਹੋਏ ਹਨ ਅਤੇ ਭਾਜੜਾਂ ਪੈ ਗਈਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ੍ਰੀ ਚਮਕੌਰ ਸਾਹਿਬ ਤੋਂ ਸਾਹਮਣੇ ਆਈ ਹੈ। ਜਿੱਥੇ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਚੋਣ ਹਲਕੇ ਤੋਂ ਚੋਣ ਉਮੀਦਵਾਰ ਹਨ। ਜਿਨ੍ਹਾਂ ਵੱਲੋਂ ਚਮਕੌਰ ਸਾਹਿਬ ਦੇ ਵਿੱਚ ਆਪਣੀ ਪਾਰਟੀ ਪ੍ਰਤੀ ਚੋਣ ਪ੍ਰਚਾਰ ਕੀਤਾ ਗਿਆ। ਉਥੇ ਹੀ ਕੱਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਨਵੀ ਵੱਲੋਂ ਵੀ ਬਠਿੰਡਾ ਤੋਂ ਲੈ ਕੇ ਸ੍ਰੀ ਚਮਕੌਰ ਸਾਹਿਬ ਤੱਕ ਮੋਟਰ ਸਾਈਕਲ ਅਤੇ ਟਰੈਕਟਰਾਂ ਦੇ ਵੱਡੇ ਕਾਫਲੇ ਨੂੰ ਲੈ ਕੇ ਇਕ ਰੋਡ ਸੋ ਆਪਣੇ ਪਿਤਾ ਦੇ ਹੱਕ ਵਿੱਚ ਕੀਤਾ ਗਿਆ। ਇਸ ਦੌਰਾਨ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਪਰੇਸ਼ਾਨੀ ਹੋਈ।
ਉਥੇ ਹੀ ਇੱਕ ਬਲੈਰੋ ਗੱਡੀ ਵਿਚ ਜਦੋਂ ਸ੍ਰੀ ਚਮਕੌਰ ਸਾਹਿਬ ਵਾਲੇ ਪਾਸਿਓਂ ਇਕ ਸ਼ਰਧਾਲੂਆਂ ਦੀ ਭਰੀ ਹੋਈ ਗੱਡੀ ਮੱਥਾ ਟੇਕ ਕੇ ਮੋਰਿੰਡਾ ਜਾ ਰਹੀ ਸੀ,ਉਸ ਸਮੇਂ ਇਸ ਰੈਲੀ ਦੇ ਵਿੱਚ ਮੋਟਰਸਾਈਕਲ ਸਵਾਰ ਜੋ ਰੈਲੀ ਦੌਰਾਨ ਹੁਲੜਬਾਜ਼ੀ ਕਰ ਰਹੇ ਸਨ। ਉਹਨਾਂ ਮੋਟਰਸਾਈਕਲ ਸਵਾਰਾਂ ਨੂੰ ਬਚਾਉਂਦੇ ਹੋਏ ਸ਼ਰਧਾਲੂਆਂ ਦੀ ਗੱਡੀ ਬੇਕਾਬੂ ਹੋ ਗਈ ਅਤੇ ਦਰੱਖਤ ਨਾਲ ਟਕਰਾ ਗਈ।
ਇਸ ਹਾਦਸੇ ਵਿਚ ਜਿੱਥੇ ਇਸ ਗੱਡੀ ਵਿਚ ਸਵਾਰ ਲੋਕ ਜ਼ਖਮੀ ਹੋਏ ਜਿਨ੍ਹਾਂ ਨੂੰ ਚਮਕੌਰ ਸਾਹਿਬ ਹਸਪਤਾਲ ਵਿੱਚ ਰਾਹਗੀਰ ਲੋਕਾਂ ਵੱਲੋਂ ਮਦਦ ਕਰਦੇ ਹੋਏ ਦਾਖਲ ਕਰਾਇਆ ਗਿਆ। ਇਸ ਹਾਦਸੇ ਵਿਚ 12 ਲੋਕ ਜ਼ਖਮੀ ਹੋਏ ਹਨ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵੀਂ ਵੱਲੋਂ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਗਿਆ ਅਤੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਪੀਜੀਆਈ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ।
Previous Postਮੁੰਡੇ ਨੇ ਆਪਣੇ ਵਿਆਹ ਤੋਂ 2 ਦਿਨ ਪਹਿਲਾ ਮੰਗ ਲਈ XUV ਫਿਰ ਜੋ ਹੋਇਆ ਸਾਰੇ ਪਾਸੇ ਹੋ ਗਈ ਚਰਚਾ
Next PostLIC ਜੀਵਨ ਬੀਮਾ ਪਾਲਿਸੀ ਵਾਲਿਆਂ ਲਈ ਖ਼ੁਸ਼ਖ਼ਬਰੀ, 3 ਹਫ਼ਤਿਆਂ ਬਾਅਦ ਹੋਣ ਜਾ ਰਿਹਾ ਇਹ ਕੰਮ