ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਆਏ ਦਿਨ ਹੀ ਪੰਜਾਬ ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਦੇ ਲੋਕਾਂ ਨੂੰ ਕਈ ਤਰਾਂ ਦੀਆਂ ਰਾਹਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਬੀਤੇ ਦਿਨੀਂ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਪਹਿਲ ਦੇ ਅਧਾਰ ਤੇ ਸਰਕਾਰੀ ਅਤੇ ਨਿੱਜੀ ਸੈਕਟਰ ਵਿੱਚ ਨੌਕਰੀਆਂ ਦਿੱਤੇ ਜਾਣ ਦਾ ਐਲਾਨ ਕੀਤਾ ਸੀ। ਜਿਸ ਸਦਕਾ ਪੰਜਾਬ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕਣ ਅਤੇ ਬੇਰੋਜ਼ਗਾਰੀ ਦਰ ਨੂੰ ਵੀ ਘੱਟ ਕੀਤਾ ਜਾ ਸਕੇ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਸੀ। ਹੁਣ ਮੁੱਖ ਮੰਤਰੀ ਚੰਨੀ ਵੱਲੋਂ ਨੌਜਵਾਨਾਂ ਲਈ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਇੱਕ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਵਿਚ ਹੋਮਗਾਰਡ ਦੇ ਅਹੁਦੇ ਵਾਸਤੇ ਪੰਜ ਹਜ਼ਾਰ ਨੌਜਵਾਨਾਂ ਦੀ ਭਰਤੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਹ ਸਾਰੀ ਪ੍ਰਕ੍ਰਿਆ ਜਲਦੀ ਪੂਰੀ ਕੀਤੀ ਜਾਵੇਗੀ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਪਹਿਲ ਦੇ ਆਧਾਰ ਤੇ ਇਹ ਨੌਕਰੀਆਂ ਦਿੱਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਹੈ ਕਿ ਇਸ ਤੋਂ ਪਹਿਲਾਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਸੂਬਿਆਂ ਵਿਚ ਉਥੋਂ ਦੇ ਨੌਜਵਾਨਾਂ ਨੂੰ ਪਹਿਲ ਦੇ ਅਧਾਰ ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ 75 ਫੀਸਦੀ ਸੀ,ਪਰ ਸਥਾਨਕ ਲੋਕਾਂ ਨੂੰ ਤਰਜੀਹ ਦੇਣ ਵਾਸਤੇ ਪੰਜਾਬ ਦੀ ਵਿਧਾਨ ਸਭਾ ਵਿਚ ਇਹ ਕਾਨੂੰਨ ਲਿਆਂਦਾ ਜਾਵੇਗਾ। ਮੁੱਖ ਮੰਤਰੀ ਵੱਲੋਂ 5000 ਹੋਮਗਾਰਡ ਦੀਆਂ ਅਸਾਮੀਆਂ ਦੀ ਭਰਤੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪੰਜਾਬ ਵਿੱਚ ਰੇਤ ਅਤੇ ਇੱਟਾਂ ਦੀਆਂ ਦਰਾਂ ਨੂੰ ਵੀ ਘੱਟ ਕਰਨ ਲਈ ਕੁਝ ਰਿਆਇਤਾਂ ਦਿੱਤੀਆਂ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਵਿੱਚ ਬੇਰੁਜ਼ਗਾਰੀ ਨੂੰ ਦੂਰ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਵਾਸਤੇ ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਬੇਰੁਜ਼ਗਾਰੀ ਨੂੰ ਦੂਰ ਕੀਤਾ ਜਾਵੇਗਾ।
Previous Postਕਿਸਾਨਾਂ ਲਈ ਹੁਣ ਆ ਰਹੀ ਇੱਕ ਹੋਰ ਵੱਡੀ ਮਾੜੀ ਖਬਰ – 21 ਤਰੀਕ ਤੋਂ ਹੋਣ ਜਾ ਰਿਹਾ ਇਹ ਕੰਮ
Next Postਪੰਜਾਬ ਦੇ ਵਿਦਿਆਰਥੀਆਂ ਲਈ ਚੰਨੀ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ – ਮਾਪਿਆਂ ਚ ਛਾਈ ਖੁਸ਼ੀ ਦੀ ਲਹਿਰ