ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਣ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਨੌਜਵਾਨਾਂ ਨੂੰ ਪਹਿਲ ਦੇ ਅਧਾਰ ਤੇ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਬੇਰੋਜ਼ਗਾਰੀ ਦਰ ਵੀ ਘਟ ਜਾਵੇਗੀ। ਉਥੇ ਹੀ ਸਰਕਾਰੀ ਅਤੇ ਨਿੱਜੀ ਸੈਕਟਰ ਵਿੱਚ ਵੀ ਪੰਜਾਬ ਅੰਦਰ ਪੰਜਾਬ ਦੇ ਨੌਜਵਾਨਾਂ ਨੂੰ ਪਹਿਲ ਦੇ ਅਧਾਰ ਤੇ ਨੌਕਰੀਆਂ ਦਿੱਤੀਆਂ ਜਾਣਗੀਆਂ। ਹੁਣ ਮੁੱਖ ਮੰਤਰੀ ਚੰਨੀ ਵੱਲੋਂ ਇਨ੍ਹਾਂ ਨੂੰ 17 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।
ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨ ਲਈ 32 ਕਿਸਾਨ ਜਥੇਬੰਦੀਆਂ ਪੁੱਜੀਆਂ ਹੋਈਆਂ ਸਨ। ਉਥੇ ਹੀ ਹੋਈ ਅੱਜ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ 18 ਮੰਗਾਂ ਵਿੱਚੋਂ 17 ਮੰਗਾਂ ਮੰਨ ਲਈਆਂ ਗਈਆਂ ਹਨ। ਉੱਥੇ ਹੀ ਇਕ ਮੰਗ ਕਰਜ਼ਾ ਮੁਆਫੀ ਤੇ ਵੀ ਵਿਚਾਰ ਚਰਚਾ ਕੀਤੇ ਜਾਣ ਦੀ ਗੱਲ ਆਖੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅੱਜ ਕਿਸਾਨਾਂ ਉੱਪਰ ਪਰਾਲੀ ਸਾੜਨ ਅਤੇ ਕਿਸਾਨੀ ਸੰਘਰਸ਼ ਦੇ ਦੌਰਾਨ ਦਰਜ਼ ਕੀਤੇ ਗਏ ਸਾਰੇ ਮਾਮਲੇ ਖਾਰਜ਼ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ।
ਉਨ੍ਹਾਂ ਆਖਿਆ ਕਿ ਇਹ ਸਾਰੇ ਪਰਚੇ ਸਰਕਾਰ ਵੱਲੋਂ ਰੱਦ ਕਰ ਦਿੱਤੇ ਜਾਣਗੇ। ਇਸ ਤੋਂ ਇਲਾਵਾ ਜਿਨ੍ਹਾਂ ਕਿਸਾਨਾਂ ਦੀ ਨਰਮੇ ਦੀ ਫਸਲ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਗਈ ਸੀ। ਉਨ੍ਹਾਂ ਨੂੰ ਦਿੱਤੇ ਜਾਣ ਵਾਲਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਰੁਪਏ ਪ੍ਰਤੀ ਕਿੱਲਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਆਖਿਆ ਗਿਆ ਹੈ ਕਿ ਕਿਸਾਨਾਂ ਦੀ ਫਸਲ ਇਸ ਵਾਰ ਸਮੇਂ ਤੇ ਖਰੀਦੀ ਗਈ ਹੈ ਅਤੇ ਰਹਿੰਦੀ ਫਸਲ ਨੂੰ ਵੀ ਅਗਲੇ ਤਿੰਨ-ਚਾਰ ਦਿਨਾਂ ਦੌਰਾਨ ਖਰੀਦਿਆ ਜਾਵੇਗਾ।
ਉਥੇ ਹੀ ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਸਹੀ ਸਮੇਂ ਤੇ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ। ਉਥੇ ਹੀ ਉਨ੍ਹਾਂ ਕਿਸਾਨਾਂ ਨੂੰ ਵੀ ਰਾਹਤ ਦਿੱਤੀ ਹੈ ਜਿਨ੍ਹਾਂ ਵੱਲੋਂ ਸਬਜੀਆਂ ਬੀਜਣ ਦੀ ਖੇਤੀ ਕੀਤੀ ਜਾ ਰਹੀ ਹੈ, ਉਹਨਾਂ ਨੂੰ ਮੁਫਤ ਬਿਜਲੀ ਦਿੱਤੀ ਜਾਵੇਗੀ। ਉਥੇ ਹੀ ਪੰਜਾਬ ਵਿੱਚ ਨਰਮਾ ਚੁਗਣ ਵਾਲਿਆਂ ਨੂੰ ਵੀ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ, ਜਿਨ੍ਹਾਂ ਵੱਲੋਂ ਇਸ ਦੀ ਮੰਗ ਕੀਤੀ ਜਾ ਰਹੀ ਸੀ।
Previous Postਪੰਜਾਬੀਆਂ ਲਈ ਆਈ ਵੱਡੀ ਖੁਸ਼ਖਬਰੀ – ਇਸ ਦੇਸ਼ ਨੇ ਵੀਜਾ ਨਿਯਮਾਂ ਚ ਦੇ ਦਿੱਤੀ ਇਹ ਵੱਡੀ ਢਿਲ
Next Postਆਹੀ ਕਸਰ ਰਹਿ ਗਈ ਸੀ ਸਕੂਲਾਂ ਚ – ਪੰਜਾਬ ਚ ਇਥੇ ਸਕੂਲ ਚ ਵਾਪਰ ਗਿਆ ਇਹ ਵੱਡਾ ਕਾਂਡ