ਆਈ ਤਾਜ਼ਾ ਵੱਡੀ ਖਬਰ
ਸਮੁੱਚੇ ਪੰਜਾਬ ਵਿੱਚ ਸਿਆਸੀ ਮਾਹੌਲ ਵੇਖਿਆ ਜਾ ਰਿਹਾ ਹੈ, ਉੱਥੇ ਹੀ ਬਹੁਤ ਸਾਰੀਆਂ ਪਾਰਟੀਆਂ ਵੱਲੋਂ ਇੱਕ ਦੂਜੇ ਉੱਪਰ ਕਈ ਤਰ੍ਹਾਂ ਦੇ ਦੋਸ਼ ਵੀ ਲਾਏ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੇ ਵਿਧਾਇਕ ਅਤੇ ਪਾਰਟੀ ਵਰਕਰ ਦੂਜੀਆਂ ਪਾਰਟੀਆਂ ਵਿੱਚ ਵੀ ਸ਼ਾਮਲ ਹੋਏ ਹਨ। ਬਹੁਤ ਸਾਰੀਆਂ ਨਵੀਆਂ ਪਾਰਟੀਆਂ ਦਾ ਗਠਨ ਵੀ ਹੋਇਆ ਹੈ। ਜਿਸ ਦਾ ਅਸਰ ਪੁਰਾਣੀਆਂ ਪਾਰਟੀਆਂ ਉੱਪਰ ਵੀ ਵੇਖਿਆ ਜਾਵੇਗਾ। ਉੱਥੇ ਹੀ ਬਹੁਤ ਸਾਰੇ ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਰੋਸ ਵੇਖਿਆ ਜਾਂਦਾ ਹੈ ਕਿ ਕਾਂਗਰਸ ਵਲੋ ਚੋਣਾਂ ਤੋਂ ਪਹਿਲਾਂ ਜਿਥੇ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਪੂਰੇ ਨਹੀਂ ਕੀਤਾ ਗਿਆ।
ਇਨ੍ਹਾਂ ਵਿੱਚੋਂ ਕੁਝ ਮਾਮਲਿਆਂ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੀ ਕਈ ਵਾਰ ਆਪਣੀ ਪਾਰਟੀ ਤੋਂ ਖਫ਼ਾ ਨਜ਼ਰ ਆਏ ਹਨ। ਜਿੱਥੇ ਉਨ੍ਹਾਂ ਵੱਲੋਂ ਨਸ਼ਾ ਤਸਕਰੀ ਉਪਰ ਨੱਥ ਨਾ ਪਾਏ ਜਾਣ ਦੇ ਮਾਮਲਿਆਂ ਉੱਪਰ ਆਪਣੀ ਸਰਕਾਰ ਦਾ ਵਿਰੋਧ ਕੀਤਾ ਹੈ। ਉਥੇ ਹੀ ਨਸ਼ਾ ਤਸਕਰੀ ਦੇ ਮਾਮਲੇ ਦੀਆਂ ਰਿਪੋਰਟਾਂ ਵੀ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਸਨ, ਇਸ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਦੇ ਨਾਮ ਉਜਾਗਰ ਹੋ ਸਕਣ । ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮਜੀਠੀਆ ਤੇ ਹੋਈ ਐਫ ਆਈ ਆਰ ਦੇ ਬਾਅਦ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ।
ਪੰਜਾਬ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਜਿੱਥੇ ਡਰੱਗ ਮਾਮਲੇ ਨੂੰ ਲੈ ਕੇ ਐਫ ਆਈ ਆਰ ਦਰਜ ਕੀਤੀ ਗਈ ਹੈ। ਉਥੇ ਹੀ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਟਵੀਟ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲੋਕਾਂ ਦੇ ਖਿਲਾਫ ਕਾਰਵਾਈ ਕਰਕੇ ਇਹ ਸ਼ੁਰੂਆਤ ਕੀਤੀ ਹੈ , ਜਿਸ ਨਾਲ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਈ ਜਾਵੇਗੀ ਜਿਨ੍ਹਾਂ ਨੇ ਬਹੁਤ ਸਾਰੇ ਪਰਵਾਰਾਂ ਵਿੱਚ ਮਾਵਾਂ ਦੇ ਪੁੱਤਰ ਅਤੇ ਘਰਾਂ ਦੇ ਚਿਰਾਗ ਹਮੇਸ਼ਾ ਲਈ ਬਰਬਾਦ ਹੋ ਜਾਂਦੇ ਹਨ। ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਨਸ਼ਿਆਂ ਦੇ ਵਿਰੁੱਧ ਇਸ ਲੜਾਈ ਵਿਚ ਉਹ ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ ਲਈ ਸਰਕਾਰ ਦਾ ਸਾਥ ਦੇਣ। ਜਿਸ ਸਦਕਾ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਜਾਣ ਤੋਂ ਬਚਾਇਆ ਜਾ ਸਕੇ।
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ – ਤਾਜਾ ਵੱਡੀ ਖਬਰ
Next PostCM ਚੰਨੀ ਕੱਲ੍ਹ 10 ਵਜੇ ਸਵੇਰੇ ਕਰਨਗੇ ਇਹ ਕੰਮ – ਫਿਰ ਜਹਾਜ ਰਾਹੀ ਬਠਿੰਡਾ ਪਹੁੰਚਣਗੇ