ਮੁੱਖ ਮੰਤਰੀ ਚੰਨੀ ਹੋ ਗਿਆ ਗਰਮ ਦਿੱਤਾ ਇਹ ਵੱਡਾ ਬਿਆਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਦੋ ਹਜਾਰ ਬਾਈ ਦੀਆਂ ਚੋਣਾਂ ਜਿਵੇਂ ਜਿਵੇਂ ਨੇੜੇ ਆ ਰਹੀਆਂ ਹਨ, ਉਸ ਦੇ ਚੱਲਦੇ ਪੰਜਾਬ ਸਿਆਸਤ ਵਿੱਚ ਵੱਡੇ ਵੱਡੇ ਧਮਾਕੇ ਹੋ ਰਹੇ ਹਨ । ਹਰ ਰੋਜ਼ ਹੀ ਪੰਜਾਬ ਸਿਆਸਤ ਦੇ ਵਿਚ ਇਕ ਅਜਿਹਾ ਧਮਾਕਾ ਹੁੰਦਾ ਹੈ , ਜਿਸ ਬਾਰੇ ਕਦੇ ਸੋਚਿਆ ਵੀ ਨਹੀਂ ਹੁੰਦਾ । ਪੰਜਾਬ ਦੀਆਂ ਚੋਣਾਂ ਤੇ , ਚੋਣਾਂ ਦੇ ਉੱਪਰ ਉੱਭਰਦਾ ਹੋਇਆ ਸਿਆਸਤ ਦਾ ਰੰਗ, ਪੰਜਾਬ ਦੀ ਰਾਜਨੀਤੀ ਦੇ ਉੱਤੇ ਖਾਸਾ ਅਸਰ ਪਾਉਂਦਾ ਦਿਖਾਈ ਦੇ ਰਿਹਾ ਹੈ । ਤੇ ਇਹ ਰੰਗ ਪੰਜਾਬ ਦੀ ਕਾਂਗਰਸ ਪਾਰਟੀ ਦਾ ਦਿਨੋਂ ਦਿਨ ਉੱਭਰ ਕੇ ਆਮ ਜਨਤਾ ਦੇ ਸਾਹਮਣੇ ਆ ਰਿਹਾ ਹੈ । ਪੰਜਾਬ ਕਾਂਗਰਸ ਦੀ ਚੱਲ ਰਹੀ ਕਾਟੋ ਕਲੇਸ਼ ,ਇੱਕ ਦੂਜੇ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਤੇ ਦੂਜੇ ਪਾਸੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਐਲਾਨ ਇਸ ਪਾਰਟੀ ਤੇ ਕਈ ਤਰ੍ਹਾਂ ਦੇ ਸਵਾਲੀਆ ਨਿਸ਼ਾਨ ਖੜ੍ਹੇ ਕਰਦੇ ਹਨ ।

ਜਿੱਥੇ ਇੱਕ ਪਾਸੇ ਇਸ ਪਾਰਟੀ ਦੀ ਕਾਟੋ ਕਲੇਸ਼ ਨੇ ਸਾਰਿਆਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ , ਦੂਜੇ ਪਾਸੇ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਕੀਤੇ ਜਾ ਰਹੇ ਅੈਲਾਨ ਪੰਜਾਬੀਆਂ ਨੂੰ ਕੁਝ ਰਾਹਤ ਦਿੰਦੇ ਹੋਏ ਨਜ਼ਰ ਆ ਰਹੇ ਹਨ । ਤੇ ਇਸੇ ਵਿਚਕਾਰ ਹੁਣ ਚਰਨਜੀਤ ਸਿੰਘ ਚੰਨੀ ਵੱਡੇ ਐਕਸ਼ਨ ਮੋਡ ਦੇ ਵਿੱਚ ਹਨ ਤੇ ਉਨ੍ਹਾਂ ਦੇ ਵੱਲੋਂ ਹੁਣ ਇਕ ਅਜਿਹਾ ਬਿਆਨ ਜਾਰੀ ਕਰ ਦਿੱਤਾ ਗਿਆ ਹੈ ਜਿਸ ਦੇ ਚੱਲਦੇ ਪੰਜਾਬ ਸਿਆਸਤ ਇਕ ਖਲਬਲੀ ਮਚੀ ਹੋਈ ਨਜ਼ਰ ਆ ਰਹੀ ਹੈ । ਦਰਅਸਲ ਹੁਣ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਵਲੋਂ ਬੇਅਦਬੀ ਮਾਮਲਿਆਂ ਸਬੰਧੀ ਇਕ ਵੱਡਾ ਬਿਆਨ ਜਾਰੀ ਕਰ ਦਿੱਤਾ ਗਿਆ ਹੈ ਤੇ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਇਹ ਭਰੋਸਾ ਦਿਵਾਇਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਦੇ ਖ਼ਿਲਾਫ਼ ਸਿਟ ਦੀ ਜਾਂਚ ਸਹੀ ਰਾਹ ਤੇ ਅਤੇ ਤੇਜ਼ੀ ਦੇ ਨਾਲ ਚੱਲ ਰਹੀ ਹੈ ਤੇ ਜਲਦ ਹੀ ਇਸ ਦੇ ਉਪਰ ਬਣਦੀ ਕਾਰਵਾਈ ਹੋਵੇਗੀ ।

ਜ਼ਿਕਰਯੋਗ ਹੈ ਕਿ ਇਹ ਗੱਲਬਾਤ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਬੇਲਾ ਪਨਿਆਲੀ ਸੜਕ ਅਤੇ ਸਤਲੁਜ ਪੁਲ ਦਾ ਨੀਂਹ ਪੱਥਰ ਰੱਖਣ ਮੌਕੇ ਇਕ ਸਮਾਗਮ ਦੌਰਾਨ ਕਿਹਾ ਗਿਆ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਗ਼ਰੀਬ ਜ਼ਰੂਰ ਹਾਂ , ਪਰ ਕਮਜ਼ੋਰ ਨਹੀਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਜਲਦ ਹੀ ਬੇਪਰਦ ਹੋਣਗੇ ।  ਇਸ ਦੇ ਨਾਲ ਹੀ ੳੁਨ੍ਹਾਂ ਨਸ਼ੇ ਤੇ ਨਕੇਲ ਕੱਸਣ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਧਕੇਲਣ ਵਾਲੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜਲਦ ਹੀ ਡਰੱਗ ਮਾਫੀਆ ਖਿਲਾਫ ਰਿਪੋਰਟ ਖੁੱਲ੍ਹਣ ਨਾਲ ਕਈ ਨਸ਼ੇ ਦੇ ਵੱਡੇ ਸੌਦਾਗਰਾਂ ਦਾ ਪਰਦਾਫਾਸ਼ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉੱਥੇ ਹੀ ਉਨ੍ਹਾਂ ਇਸ ਸਮਾਗਮ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪੰਜਾਬ ਦੀ ਭਲਾਈ ਦਾ ਹਰ ਫ਼ੈਸਲਾ ਉਨ੍ਹਾਂ ਦੇ ਵੱਲੋਂ ਇਮਾਨਦਾਰੀ ਅਤੇ ਦ੍ਰਿੜ੍ਹਤਾ ਦੇ ਨਾਲ ਲਿਆ ਜਾ ਰਿਹਾ ਹੈ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।