ਮੁੱਖ ਮੰਤਰੀ ਬਣਦਿਆਂ ਹੀ ਭਗਵੰਤ ਮਾਨ ਨੇ ਕਰਤਾ ਇਹ ਵੱਡਾ ਕੰਮ – ਕਿਸਾਨਾਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਓਥੇ ਹੀ ਆਮ ਆਦਮੀ ਪਾਰਟੀ ਨੂੰ ਅੱਜ ਆਮ ਲੋਕਾਂ ਦੀ ਸਰਕਾਰ ਵੀ ਆਖਿਆ ਜਾ ਰਿਹਾ ਹੈ। ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਇਨਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਤ ਵੱਡੀ ਜਿੱਤ ਹਾਸਲ ਕਰ ਕੇ ਇਤਿਹਾਸ ਰਚ ਦਿੱਤਾ ਗਿਆ ਹੈ। ਉਥੇ ਹੀ ਬਾਕੀ ਪਾਰਟੀਆਂ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਗਵੰਤ ਮਾਨ ਦੀ ਸਰਕਾਰ ਵੱਲੋਂ ਲਗਾਤਾਰ ਲੋਕਾਂ ਵਾਸਤੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਜਿਨ੍ਹਾਂ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਪੰਜਾਬ ਦੇ ਬਦਲਦੇ ਹਾਲਾਤਾਂ ਨੂੰ ਵੀ ਵੇਖਿਆ ਜਾ ਰਿਹਾ ਹੈ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਦਾ ਭਰੋਸਾ ਦਿਵਾਇਆ ਗਿਆ ਹੈ।

ਉੱਥੇ ਹੀ ਇਕ ਤੋਂ ਬਾਅਦ ਇਕ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਖਾਤਮਾ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਹੁਣ ਮੁੱਖ ਮੰਤਰੀ ਬਣਦਿਆਂ ਹੀ ਭਗਵੰਤ ਸਿੰਘ ਮਾਨ ਵੱਲੋਂ ਇਹ ਵੱਡਾ ਕੰਮ ਕੀਤਾ ਗਿਆ ਹੈ ਜਿਸ ਨਾਲ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 16 ਮਾਰਚ ਨੂੰ ਜਿਥੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹੁੰ ਚੁਕੀ ਗਈ, ਉੱਥੇ ਹੀ 17 ਮਾਰਚ ਨੂੰ ਉਨ੍ਹਾਂ ਵੱਲੋਂ ਪੰਜਾਬ ਚੋਂ ਭ੍ਰਿਸਟਾਚਾਰ ਖਤਮ ਕਰਨ ਵਾਸਤੇ ਇੱਕ ਆਪਣਾ ਵਟਸਐਪ ਨੰਬਰ ਜਾਰੀ ਕਰਨ ਦਾ ਐਲਾਨ ਕਰ ਦਿੱਤਾ।

ਤੇ ਅੱਜ 18 ਮਾਰਚ ਨੂੰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਮਾਨਸਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਕ ਵੱਡੀ ਰਾਹਤ ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਜਿਸ ਦੀ ਜਾਣਕਾਰੀ ਮਾਨਸਾ ਤੋਂ ਵਿਧਾਇਕ ਵਿਜੇ ਇੰਦਰ ਸਿੰਗਲਾ ਵੱਲੋਂ ਸੋਸ਼ਲ ਮੀਡੀਆ ਫੇਸਬੁੱਕ ਤੇ ਇੱਕ ਪੋਸਟ ਜਾਰੀ ਕਰਕੇ ਦਿੱਤੀ ਗਈ ਹੈ ।

ਜਿੱਥੇ ਉਨ੍ਹਾਂ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਮਾਨਸਾ ਜਿਲੇ ਵਿੱਚ ਨਰਮੇ ਦੀ ਫਸਲ ਦਾ ਜਿੱਥੇ ਗੁਲਾਬੀ ਸੁੰਡੀ ਕਾਰਨ ਨੁਕਸਾਨ ਹੋਇਆ ਸੀ, ਉੱਥੇ ਹੀ ਕਿਸਾਨਾਂ ਨੂੰ ਮੁਆਵਜ਼ੇ ਦੀ ਰਹਿੰਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤੀ ਗਈ ਹੈ। ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਦਾ ਧਿਆਨ ਰੱਖਿਆ ਗਿਆ ਹੈ ਉਥੇ ਹੀ ਨਰਮੇ ਦੀ ਚੁਗਾਈ ਕਰਨ ਵਾਲੇ ਮਜ਼ਦੂਰਾਂ ਵਾਸਤੇ ਵੀ ਐਲਾਨ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਭਵਿੱਖ ਵਿਚ ਕਦੇ ਵੀ ਕਿਸੇ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪੰਜਾਬ ਸਰਕਾਰ ਵੱਲੋਂ ਮਾਨਸਾ ਜ਼ਿਲ੍ਹੇ ਨੂੰ 1 ਅਰਬ,1 ਕਰੋੜ,39 ਲੱਖ,45 ਹਜ਼ਾਰ,87 ਰੁਪਏ ਦੇ ਮੁਆਵਜ਼ੇ ਦੀ ਰਕਮ ਜਾਰੀ ਕੀਤੀ ਗਈ ਹੈ।