ਮੁੱਖ ਮੰਤਰੀ ਬਣਦੇ ਹੀ ਹੁਣੇ ਹੁਣੇ ਭਗਵੰਤ ਮਾਨ ਨੇ 17 , 21 ਅਤੇ 22 ਮਾਰਚ ਲਈ ਕਰਤਾ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਇਸ ਵਾਰ ਹੋਈਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿਥੇ ਆਮ ਆਦਮੀ ਪਾਰਟੀ ਵੱਲੋਂ ਬਹੁਮਤ ਹਾਸਲ ਕੀਤਾ ਗਿਆ ਹੈ ਅਤੇ 117 ਸੀਟਾਂ ਵਿਚੋਂ ਆਮ ਆਦਮੀ ਪਾਰਟੀ ਵੱਲੋਂ 92 ਸੀਟਾਂ ਤੇ ਕਬਜ਼ਾ ਕਰਕੇ ਇਤਿਹਾਸ ਸਿਰਜਿਆ ਗਿਆ ਹੈ। ਉਥੇ ਹੀ ਆਮ ਆਦਮੀ ਪਾਰਟੀ ਦੀ ਜਿੱਤ ਦੇ ਜਸ਼ਨ ਦੇਸ਼-ਵਿਦੇਸ਼ ਵਿੱਚ ਵਸਦੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਵੱਲੋਂ ਮਨਾਏ ਗਏ ਹਨ। ਉਥੇ ਹੀ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਨਵੇਂ ਨਿਯੁਕਤ ਹੋਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੌਂ ਚੁੱਕੀ ਗਈ ਹੈ। ਜਿੱਥੇ ਸਾਰੇ ਮੰਤਰੀ ਅਤੇ ਲੱਖਾਂ ਦੀ ਤਦਾਦ ਵਿੱਚ ਲੋਕ ਪਹੁੰਚੇ ਹੋਏ ਸਨ।

ਉਥੇ ਹੀ ਇਹ ਸਹੁੰ ਚੁੱਕ ਸਮਾਗਮ ਸ਼ਾਂਤੀਪੂਰਨ ਕਰਵਾਇਆ ਗਿਆ ਹੈ। ਜਿੱਥੇ ਸਾਰਾ ਖਟਕੜ ਕਲਾਂ ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਗੂੰਜ ਰਿਹਾ ਸੀ। ਹੁਣ ਮੁੱਖ ਮੰਤਰੀ ਬਣਦੇ ਹੀ ਭਗਵੰਤ ਸਿੰਘ ਮਾਨ ਵੱਲੋਂ 17, 21 ਅਤੇ 22 ਮਾਰਚ ਲਈ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੇ ਸਹੁੰ ਚੁੱਕੀ ਗਈ ਹੈ। ਉੱਥੇ ਹੀ ਇਸ ਸਮਾਗਮ ਤੋਂ ਬਾਅਦ ਉਹ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਪਹੁੰਚੇ ਜਿਥੇ ਉਨ੍ਹਾਂ ਵੱਲੋਂ ਵੱਡੇ ਪ੍ਰਸ਼ਾਸਨਿਕ ਅਫਸਰਾਂ ਨਾਲ ਮੀਟਿੰਗ ਕੀਤੀ ਗਈ ਜਿਨ੍ਹਾਂ ਵੱਲੋਂ ਮੁੱਖ ਮੰਤਰੀ ਦਾ ਸਵਾਗਤ ਕੀਤਾ ਗਿਆ।

ਉਥੇ ਹੀ ਪੁਲਿਸ ਦੀ ਟੁਕੜੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਜਿੱਥੇ ਮੁੱਖ ਮੰਤਰੀ ਵੱਲੋਂ ਸਾਰੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਅਫਸਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਸਾਰੇ ਕੰਮਕਾਜ ਦਾ ਜਾਇਜਾ ਲਿਆ ਗਿਆ। ਉਥੇ ਹੀ ਉਨ੍ਹਾਂ ਵੱਲੋਂ ਹੁਣ ਐਲਾਨ ਕੀਤਾ ਗਿਆ ਹੈ ਕਿ ਆਉਣ ਵਾਲੇ ਤਿੰਨ ਦਿਨਾਂ ਵਿੱਚ ਵਿਧਾਨ ਸਭਾ ਦਾ ਸ਼ੈਸ਼ਨ ਬੁਲਾਇਆ ਜਾਵੇਗਾ ਜਿਸ ਵਿੱਚ 17,21,22 ਮਾਰਚ ਨੂੰ ਹੋਣ ਵਾਲੇ ਇਸ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਕਈ ਅਹਿਮ ਐਲਾਨ ਕੀਤੇ ਜਾ ਸਕਦੇ ਹਨ।

ਜਿੱਥੇ ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਦਾ ਪਹਿਲਾ ਕੰਮ ਹੋਵੇਗਾ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣਾ ਕਿਉਂਕਿ ਉਨ੍ਹਾਂ ਦਾ ਹਰਾ ਪੈੱਨ ਬੇਰੁਜ਼ਗਾਰੀ ਖ਼ਤਮ ਕਰਨ ਲਈ ਚੱਲੇਗਾ। ਜਿੱਥੇ ਉਨ੍ਹਾਂ ਵੱਲੋਂ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵੀ ਆਖਿਆ ਗਿਆ ਸੀ।