ਆਈ ਤਾਜ਼ਾ ਵੱਡੀ ਖਬਰ
ਸੰਗੀਤ ਨੂੰ ਪਿਆਰ ਕਰਨ ਵਾਲੇ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਉਨ੍ਹਾਂ ਨੂੰ ਐਤਵਾਰ ਦੀ ਸ਼ਾਮ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਉਪਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਦੀ ਖਬਰ ਪ੍ਰਾਪਤ ਹੋਈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਉਪਰ ਜਿਥੇ ਉਸ ਦੇ ਪਿੰਡ ਤੋਂ ਕੁਝ ਦੂਰੀ ਤੇ ਪਿੰਡ ਜਵਾਹਰਕੇ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਥੇ ਹੀ ਗੈਂਗਸਟਰ ਵੱਲੋਂ ਇਸ ਘਟਨਾਂ ਨੂੰ ਦਿੱਤੇ ਗਏ ਅੰਜਾਮ ਤੋਂ ਬਾਅਦ ਬਹੁਤ ਸਾਰੇ ਸਵਾਲ ਖੜ੍ਹੇ ਹੋ ਗਏ ਹਨ। ਜਿੱਥੇ ਇਸ ਘਟਨਾ ਦੀ ਜਿੰਮੇਵਾਰੀ ਪਹਿਲਾਂ ਕੈਨੇਡਾ ਵਸਦੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਲਈ ਗਈ ਸੀ ਉਸ ਤੋਂ ਬਾਅਦ ਇਸ ਘਟਨਾ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਪੰਜਾਬੀ ਨੌਜਵਾਨ ਗਾਇਕ ਦੀ ਹੋਈ ਮੌਤ ਨੇ ਜਿੱਥੇ ਹਰ ਇੱਕ ਅੱਖ ਨੂੰ ਨਮ ਕਰ ਦਿੱਤਾ ਹੈ।
ਉਥੇ ਹੀ ਹੁਣ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕਰਵਾਉਣ ਤੋਂ ਪਰਿਵਾਰ ਵੱਲੋਂ ਇਨਕਾਰ ਕਰ ਦਿੱਤਾ ਗਿਆ ਹੈ ਅਤੇ ਸਰਕਾਰ ਅੱਗੇ ਇਹ ਮੰਗ ਰੱਖੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸਿੱਧੂ ਮੂਸੇਵਾਲਾ ਦਾ ਕੱਲ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਏ ਕੇ47 ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਸੀ ਉੱਥੇ ਹੀ ਇਸ ਨੌਜਵਾਨ ਦੇ ਪਰਿਵਾਰ ਵੱਲੋਂ ਹੁਣ ਆਪਣੇ ਬੇਟੇ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰਕ ਮੈਂਬਰਾਂ ਵੱਲੋਂ ਇਸ ਮਾਮਲੇ ਦੀ ਜਾਂਚ ਐੱਨ ਆਈ ਏ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕਰਦਿਆਂ ਹੋਇਆਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਤੋਂ ਇਸ ਮਾਮਲੇ ਨੂੰ ਹੱਲ ਕਰਵਾਉਣ ਵਾਸਤੇ ਸਰਕਾਰ ਅੱਗੇ ਅਪੀਲ ਕੀਤੀ ਗਈ ਹੈ। ਇਸ ਘਟਨਾ ਨੂੰ ਲੈ ਕੇ ਪੁਲਿਸ ਵੱਲੋਂ ਜਿਥੇ 6 ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਉਥੇ ਹੀ ਸਿੱਧੂ ਮੂਸੇਵਾਲਾ ਵੱਲੋਂ ਵੀ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਦੋਸ਼ੀਆਂ ਨੂੰ ਵੱਲੋਂ ਕਾਬੂ ਕੀਤੇ ਜਾਣ ਦੀ ਮੰਗ ਕੀਤੀ ਹੈ।
ਸਿੱਧੂ ਮੂਸੇਵਾਲਾ ਦੀ ਟੀਮ ਦੱਸਿਆ ਗਿਆ ਹੈ ਕਿ ਅਜੇ ਉਨ੍ਹਾਂ ਦੇ ਅੰਤਿਮ ਸੰਸਕਾਰ ਦੀ ਕੋਈ ਜਾਣਕਾਰੀ ਨਹੀਂ ਹੈ ਜਦੋਂ ਇਸ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਆਵੇਗੀ ਤਾਂ ਸਭ ਨੂੰ ਦੱਸ ਦਿੱਤਾ ਜਾਵੇਗਾ। ਇਸ ਗਾਇਕ ਦੀ ਹੋਈ ਮੌਤ ਨੇ ਜਿੱਥੇ ਸਭ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉੱਥੇ ਇਸ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।
Previous Postਹਰਭਜਨ ਸਿੰਘ ਨੇ ਮੂਸੇਵਾਲੇ ਦੇ ਕਤਲ ਮਗਰੋਂ ਕੀਤਾ ਅਜਿਹਾ ਟਵੀਟ ਅਕਾਲੀ ਦਲ ਨੇ ਕਿਹਾ ਸ਼ਰਮ ਦਾ ਘਾਟਾ ਇਸ ਬੰਦੇ ਨੂੰ
Next Postਪੰਜਾਬ ਚ ਇੱਥੇ ਇਹਨਾਂ ਰਜਿਸਟਰੀਆਂ ਨੂੰ ਬੰਦ ਕਰਨ ਦਾ ਹੋ ਗਿਆ ਸਰਕਾਰੀ ਹੁਕਮ ਜਾਰੀ – ਤਾਜਾ ਵੱਡੀ ਖਬਰ