ਮੋਗੇ ਚ 5 ਲੱਖ ਦੀ ਫਿਰੌਤੀ ਨਾ ਦੇਣ ਕਰਕੇ ਕਿਸਾਨ ਉਪਰ ਚਲੀਆਂ ਗੋਲੀਆਂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਚ ਜਿੱਥੇ ਆਏ ਦਿਨ ਇਹ ਗੋਲੀਆਂ ਚਲਣ ਦੀਆਂ ਆਮ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਅੱਜ ਇਥੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਥੇ ਹੀ ਲੁੱਟ-ਖੋਹ ਦੇ ਦੌਰਾਨ ਗੋਲੀਬਾਰੀ ਕਰਕੇ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਪੰਜਾਬ ਚ ਜਿਥੇ ਲਗਾਤਾਰ ਗੈਗਸਟਰਵਾਦ ਹਾਵੀ ਹੁੰਦਾ ਜਾ ਰਿਹਾ ਹੈ ਉਥੇ ਹੀ ਪੰਜਾਬ ਸਰਕਾਰ ਵੱਲੋਂ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਵਾਸਤੇ ਪੁਲਿਸ ਪ੍ਰਸ਼ਾਸਨ ਵੀ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਜਿਸ ਨਾਲ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਬਣਾ ਕੇ ਰੱਖਿਆ ਜਾ ਸਕੇ।

ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਅਜਿਹੇ ਅਨਸਰਾਂ ਉੱਪਰ ਕਰੜੀ ਨਜ਼ਰ ਰੱਖੀ ਜਾਂਦੀ ਹੈ ਇਸ ਸਭ ਦੇ ਬਾਵਜੂਦ ਵੀ ਅਜਿਹੇ ਗੈਰ ਸਮਾਜਕ ਅਨਸਰਾਂ ਵੱਲੋਂ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਹੁਣ ਮੋਗੇ ਵਿੱਚ 5 ਲੱਖ ਦੀ ਫਿਰੌਤੀ ਨਾ ਦੇਣ ਕਰਕੇ ਕਿਸਾਨ ਉੱਪਰ ਗੋਲੀਆਂ ਚਲਾਈਆਂ ਗਈਆਂ ਜਿਸ ਦੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੋਗਾ ਦੇ ਅਧੀਨ ਆਉਣ ਵਾਲੇ ਬੰਬੀਹਾ ਭਾਈ ਦੇ ਇਕ ਕਿਸਾਨ ਤੋਂ ਸਾਹਮਣੇ ਆਇਆ ਹੈ। ਜਿਸ ਦੇ ਘਰ ਉਪਰ ਹਮਲਾਵਰਾਂ ਵੱਲੋਂ ਗੋਲੀਆਂ ਨਾਲ ਹਮਲਾ ਕੀਤਾ ਗਿਆ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਤਰਲੋਚਨ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਜਿੱਥੇ ਦੋ ਤੋਂ ਤਿੰਨ ਦਿਨ ਪਹਿਲਾਂ ਉਸ ਨੂੰ ਫੋਨ ਕੀਤਾ ਗਿਆ ਸੀ ਅਤੇ ਉਸ ਤੋਂ 5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਇਸ ਘਟਨਾ ਦੀ ਜਾਣਕਾਰੀ ਉਸ ਵੱਲੋਂ ਪੁਲਿਸ ਨੂੰ ਦਿੱਤੀ ਗਈ ਸੀ ਅਤੇ ਮਾਮਲਾ ਵੀ ਦਰਜ ਕਰਵਾਇਆ ਗਿਆ।

ਉੱਥੇ ਹੀ ਅੱਜ ਸਵੇਰੇ ਇਸ ਵਿਅਕਤੀ ਦੇ ਘਰ ਕੁੱਝ ਹਮਲਾਵਰਾਂ ਵੱਲੋਂ ਸਵੇਰ ਦੇ ਸਮੇਂ ਹੀ 10 ਤੋਂ 12 ਗੋਲੀਆਂ ਨਾਲ ਫਾਇਰ ਕੀਤੇ ਗਏ। ਇਸ ਘਟਨਾ ਵਿਚ ਜਿੱਥੇ ਪਰਵਾਰਕ ਮੈਂਬਰਾਂ ਵੱਲੋਂ ਭੱਜ ਕੇ ਆਪਣੀ ਜਾਨ ਬਚਾਈ ਗਈ ਹੈ ਉਥੇ ਹੀ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਉਥੇ ਹੀ ਇਸ ਘਟਨਾ ਦੇ ਕਾਰਨ ਇਲਾਕੇ ਵਿੱਚ ਲੋਕਾਂ ਚ ਡਰ ਵੇਖਿਆ ਜਾ ਰਿਹਾ ਹੈ।