ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿਚ ਕਿਸਾਨਾਂ ਵੱਲੋਂ ਕਿਸਾਨੀ ਸੰਘਰਸ਼ ਵਿੱਚ ਜਿੱਤ ਪ੍ਰਾਪਤ ਕੀਤੀ ਗਈ ਹੈ ਅਤੇ ਮੋਰਚਾ ਫਤਿਹ ਹੋਣ ਤੋਂ ਬਾਅਦ ਸੰਜੁਕਤ ਕਿਸਾਨ ਮੋਰਚਾ ਵੱਲੋਂ ਕਈ ਫੈਸਲੇ ਲੈਂਦੇ ਹੋਏ ਸੰਘਰਸ਼ ਨੂੰ ਖਤਮ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਕਿਸਾਨਾਂ ਨੇ ਕਿਹਾ ਹੈ ਕਿ ਅਗਰ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਵੱਲੋਂ ਨਹੀਂ ਮੰਨਿਆ ਜਾਂਦਾ ਹੈ, ਤਾਂ ਉਨ੍ਹਾਂ ਵੱਲੋਂ ਇਹ ਸੰਘਰਸ਼ ਮੁੜ ਤੋਂ ਆਰੰਭ ਕੀਤਾ ਜਾ ਸਕਦਾ ਹੈ। ਉੱਥੇ ਹੀ ਹੁਣ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੋਂ ਪਰਤ ਕੇ ਸੂਬਾ ਸਰਕਾਰ ਨਾਲ ਵੀ ਆਪਣੀਆਂ ਕੁਝ ਮੰਗਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ। ਚੰਨੀ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਹਿਲਾਂ ਹੀ ਕਈ ਐਲਾਨ ਕੀਤੇ ਜਾ ਰਹੇ ਹਨ।
ਉਥੇ ਹੀ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 14 ਦਸੰਬਰ ਨੂੰ ਆਪਣੇ ਮੰਤਰੀ ਮੰਡਲ ਦੀ ਬੈਠਕ ਬੁਲਾਣ ਦਾ ਵੀ ਐਲਾਨ ਕੀਤਾ ਗਿਆ ਸੀ। ਜਿਸ ਵਿਚ ਕਿਸਾਨਾਂ ਦੇ ਕਰਜ਼ੇ ਦਾ ਮੁੱਦਾ ਅਤੇ ਮੁਲਾਜ਼ਮਾਂ ਨੂੰ ਲੈ ਕੇ ਵੀ ਕਈ ਅਹਿਮ ਫੈਸਲੇ ਲਏ ਜਾਣੇ ਹਨ। ਮੋਦੀ ਤੇ ਜਿੱਤ ਤੋਂ ਬਾਅਦ ਹੁਣ ਕਿਸਾਨ ਪੰਜਾਬ ਵਿੱਚ ਇਹ ਕੰਮ ਕਰਨ ਜਾ ਰਹੇ ਹਨ ਜਿਸ ਨੂੰ ਲੈ ਕੇ ਚੰਨੀ ਸਰਕਾਰ ਸੋਚਾਂ ਵਿੱਚ ਪੈ ਗਈ ਹੈ। ਜਿੱਥੇ ਹੁਣ ਕਿਸਾਨਾਂ ਵੱਲੋਂ ਕਰਜ਼ਾ ਮੁਆਫੀ ਨੂੰ ਲੈ ਕੇ ਸੂਬਾ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਉੱਥੇ ਹੀ ਇਨ੍ਹਾਂ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 17 ਦਸੰਬਰ ਨੂੰ ਇੱਕ ਮੀਟਿੰਗ ਬੁਲਾਈ ਗਈ ਹੈ।
ਕਿਉਂਕਿ ਹੁਣ ਕਿਸਾਨ ਪੰਜਾਬ ਸਰਕਾਰ ਲਈ ਕਿਸਾਨ ਕਰਜ਼ਾ ਮੁਆਫੀ ਨੂੰ ਲੈ ਕੇ ਮੁਸ਼ਕਿਲ ਪੈਦਾ ਕਰ ਸਕਦੇ ਹਨ। ਜਿੱਥੇ ਮੁੱਖ ਮੰਤਰੀ ਵੱਲੋਂ ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਸੀ ਜਿਨ੍ਹਾਂ ਵੱਲੋਂ ਕੋਈ ਵੀ ਜਵਾਬ ਨਾ ਮਿਲਣ ਤੋਂ ਬਾਅਦ ਹੁਣ ਇਸ ਮਾਮਲੇ ਨੂੰ ਸੂਬਾ ਸਰਕਾਰ ਵੱਲੋਂ ਹੀ ਹੱਲ ਕਰਨਾ ਹੋਵੇਗਾ। ਉਥੇ ਹੀ ਪਹਿਲਾਂ ਹੋਈ ਮੀਟਿੰਗ ਦੇ ਵਿੱਚ ਵੀ ਕਿਸਾਨ ਸੰਗਠਨਾਂ ਵੱਲੋਂ 18 ਮੁੱਦਿਆਂ ਤੇ ਸਹਿਮਤੀ ਕਰ ਲਈ ਗਈ ਸੀ ਤੇ ਇਕ ਕਿਸਾਨਾਂ ਦੀ ਕਰਜ਼ਾ ਮਾਫੀ ਦੇ ਮੁੱਦੇ ਉਪਰ ਸਹਿਮਤੀ ਹੋਣੀ ਬਾਕੀ ਹੈ।
ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਵਿਚਾਰ ਚਰਚਾ ਕਰਨ ਤੋਂ ਬਾਅਦ ਇਸ ਬਾਰੇ ਫੈਸਲਾ ਲਿਆ ਜਾਵੇਗਾ। ਸੂਬਾ ਸਰਕਾਰ ਵੱਲੋਂ ਹੁਣ ਕਿਸਾਨ ਸੰਗਠਨਾਂ ਦੇ ਨਾਲ ਇੱਕ ਮੀਟਿੰਗ ਕੀਤੀ ਜਾਵੇਗੀ। ਜਿਸ ਵਿਚ ਕਿਸਾਨਾਂ ਦੇ ਕਰਜ਼ੇ ਮੁਆਫ਼ ਉਪਰ ਵਿਚਾਰ ਚਰਚਾ ਹੋਵੇਗੀ। ਕਿਉਂਕਿ ਪਿਛਲੇ ਸਮੇਂ ਹੋਣ ਵਾਲੀਆਂ 2017 ਦੀਆਂ ਚੋਣਾਂ ਵਿੱਚ ਵੀ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ,ਜੋ ਅਜੇ ਤੱਕ ਪੂਰਾ ਨਹੀਂ ਹੋਇਆ।
Home ਤਾਜਾ ਖ਼ਬਰਾਂ ਮੋਦੀ ਤੇ ਜਿੱਤ ਤੋਂ ਬਾਅਦ ਤੋਂ ਬਾਅਦ ਕਿਸਾਨ ਪੰਜਾਬ ਚ ਕਰਨ ਜਾ ਰਹੇ ਇਹ ਕੰਮ – ਸੋਚਾਂ ਚ ਪਈ ਚੰਨੀ ਸਰਕਾਰ
Previous Postਕਿਸਾਨਾਂ ਦੇ ਵਾਪਸੀ ਤੇ ਹੀ ਪੁਲਸ ਨੇ ਦਿੱਲੀ ਬਾਡਰ ਤੇ ਕਰਤੀ ਇਹ ਸ਼ੁਰੂ – ਆਈ ਤਾਜਾ ਵੱਡੀ ਖਬਰ
Next Postਪੰਜਾਬ ਚ ਛੁੱਟੀਆਂ ਨੂੰ ਲੈ ਕੇ ਆਈ ਵੱਡੀ ਖਬਰ – ਕਰਲੋ ਨੋਟ ਤਰੀਕਾਂ