ਮੋਦੀ ਦੇ ਖੇਤੀ ਕਾਨੂੰਨਾਂ ਬਾਰੇ ਐਲਾਨ ਤੋਂ ਬਾਅਦ ਹੁਣ CM ਚੰਨੀ ਨੇ ਕਰਤਾ ਇਹ ਨਵਾਂ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ  

ਪਿਛਲੇ ਸਾਲ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਜਿਥੇ ਅੱਜ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ ਉਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਸਾਰੇ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ ਗਿਆ ਅਤੇ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਉਥੇ ਹੀ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਵੀ ਐਲਾਨ ਕਰ ਦਿਤਾ ਗਿਆ। ਜੋ ਕਿ ਇੱਕ ਸਾਲ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਹੈ। ਇਸ ਕਿਸਾਨੀ ਸੰਘਰਸ਼ ਦੌਰਾਨ 700 ਦੇ ਕਰੀਬ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ। ਜਿੱਥੇ ਕੇਂਦਰ ਸਰਕਾਰ ਆਪਣੇ ਅੜੀਅਲ ਰਵਈਏ ਉਪਰ ਅੜੀ ਹੋਈ ਸੀ।

ਉਥੇ ਹੀ ਕਿਸਾਨਾਂ ਦੇ ਸੰ-ਘ-ਰ-ਸ਼ ਨੂੰ ਦੇਖਦੇ ਹੋਏ ਝੁਕ ਗਈ ਹੈ। ਹੁਣ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਇਕ ਵੱਡਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਗਿਆ ਹੈ। ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਵੀ ਕੇਂਦਰ ਸਰਕਾਰ ਦੀ ਹਾਰ ਦੱਸੀ ਜਾ ਰਹੀ ਹੈ।

ਸਭ ਪਾਰਟੀਆਂ ਨੇ ਕਿਹਾ ਹੈ ਕਿ ਇਹ ਫੈਸਲਾ ਵਾਪਸ ਲੈਣਾ, ਉਨ੍ਹਾਂ ਨੂੰ ਤੋਹਫਾ ਨਹੀਂ ਹੈ ਸਗੋਂ ਉਨ੍ਹਾਂ ਦੇ ਸ਼ਾਂਤਮਈ ਸੰਘਰਸ਼ ਦੀ ਜਿੱਤ ਹੈ, ਜੋ ਉਨ੍ਹਾਂ ਵੱਲੋਂ ਲੰਮੇ ਸਮੇਂ ਤੋਂ ਕੀਤਾ ਜਾ ਰਿਹਾ ਸੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅਕਾਲੀ ਦਲ ਅਤੇ ਕੈਪਟਨ ਅਮਰਿੰਦਰ ਸਿੰਘ ਤੇ ਵੀ ਨਿਸ਼ਾਨਾ ਸਾਧਿਆ ਕਿਹਾ ਗਿਆ ਹੈ ਕਿ ਇਹ ਸਭ ਇੱਕੋ ਥਾਲੀ ਦੇ ਚੱਟੇ-ਵੱਟੇ ਹਨ। ਉਨ੍ਹਾਂ ਕਿਹਾ ਕਿ ਏਨੇ ਕਿਸਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਹੁਣ ਕੇਂਦਰ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਵਿਸ਼ਵਾਸ਼ ਨਹੀਂ ਕੀਤਾ ਜਾ ਸਕਦਾ, ਜਦੋਂ ਤਕ ਇਨ੍ਹਾਂ ਖ਼ੇਤੀ ਕਾਨੂੰਨਾਂ ਨੂੰ ਪਾਰਲੀਮੈਂਟ ਵਿੱਚ ਰੱਦ ਨਹੀਂ ਕਰ ਦਿੱਤਾ ਜਾਂਦਾ। ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਇੱਕ ਮੈਮੋਰੀਅਲ ਬਣਾਏ ਜਾਣ ਦਾ ਐਲਾਨ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਹੈ ਕਿ ਇਸ ਕਿਸਾਨੀ ਸੰਘਰਸ਼ ਦੌਰਾਨ ਸੱਤ ਸੌ ਤੋਂ ਵਧੇਰੇ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਵਿਚ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।