ਮੋਦੀ ਨੂੰ ਕਿਸਾਨ ਬਿੱਲਾਂ ਨੇ ਅੜੀ ਪੈ ਗਈ ਮਹਿੰਗੀ – ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਭਾਰਤੀ ਕਿਸਾਨ ਅਤੇ ਮਜ਼ਦੂਰ ਯੂਨੀਅਨ ਵੱਲੋਂ ਦੇਸ਼ ਵਿਚ ਖੇਤੀ ਅੰਦੋਲਨ ਦੇ ਤਹਿਤ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਦਿੱਲੀ ਦੀਆਂ ਸਰਹੱਦਾਂ ਉਪਰ ਸੰਘਰਸ਼ ਜਾਰੀ ਰੱਖਿਆ ਗਿਆ। ਇਹ ਖੇਤੀ ਅੰਦੋਲਨ ਕਾਰਨ ਹੀ ਦਿੱਲੀ ਦੀਆਂ ਸਰਹੱਦਾਂ ਉਪਰ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਮਜਦੂਰਾਂ ਦਾ ਇਕੱਠ ਜਮ੍ਹਾਂ ਹੋਇਆ ਹੈ। ਜਿਹਨਾਂ ਦਾ ਸਿਰਫ਼ ਇੱਕੋ ਹੀ ਕਹਿਣਾ ਹੈ ਕਿ ਉਹ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਇਲਾਵਾ ਮੁੜ ਆਪਣੇ ਘਰਾਂ ਨੂੰ ਵਾਪਸ ਨਹੀਂ ਜਾਣਗੇ। ਇਸ ਖੇਤੀ ਅੰਦੋਲਨ ਕਾਰਨ ਹੀ ਭਾਜਪਾ ਦੀਆਂ ਮੁਸ਼ਕਲਾਂ ਦਿਨ-ਬ-ਦਿਨ ਵਧਦੀਆਂ ਹੋਇਆ ਨਜ਼ਰ ਆ ਰਹੀਆਂ ਹਨ।

ਇਸ ਸਮੇਂ ਰਾਜਸਥਾਨ ਤੋਂ ਤਾਜ਼ਾ ਖਬਰ ਸਾਹਮਣੇ ਆ ਰਹੀ ਹੈ ਕਿ ਸੂਬੇ ਅੰਦਰ ਭਾਜਪਾ ਦੀ ਭਾਈਵਾਲ ਪਾਰਟੀ ਰਾਸ਼ਟਰੀ ਲੋਕਤੰਤਰ ਪਾਰਟੀ ਨੇ ਆਪਣਾ ਰਿਸ਼ਤਾ ਨਾਤਾ ਭਾਜਪਾ ਨਾਲੋਂ ਤੋੜ ਲਿਆ ਹੈ। ਇਸ ਪਿੱਛੇ ਕਾਰਨ ਮੋਦੀ ਸਰਕਾਰ ਦਾ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਦਾ ਵਤੀਰਾ ਮੰਨਿਆ ਜਾ ਰਿਹਾ ਹੈ। ਰਾਜਸਥਾਨ ਦੀ ਰਾਸ਼ਟਰੀ ਲੋਕਤੰਤਰ ਪਾਰਟੀ ਦੇ ਪ੍ਰਧਾਨ ਹਨੂੰਮਾਨ ਬੈਨੀਵਾਲ ਨੇ ਇਸ ਗੱਲ ਦਾ ਐਲਾਨ ਕੀਤਾ। ਹਨੂੰਮਾਨ ਬੈਨੀਵਾਲ ਰਾਸ਼ਟਰੀ ਲੋਕਤੰਤਰ ਪਾਰਟੀ ਦੇ ਪ੍ਰਧਾਨ ਹੋਣ ਦੇ ਨਾਲ-ਨਾਲ ਰਾਜਸਥਾਨ ਦੇ ਨਾਗੌਰ ਤੋਂ ਲੋਕ ਸਭਾ ਮੈਂਬਰ ਵੀ ਹਨ।

ਉਨ੍ਹਾਂ ਨੇ ਮੀਡੀਆ ਨਾਲ ਗੱਲ-ਬਾਤ ਕਰਦੇ ਹੋਏ ਆਖਿਆ ਕਿ ਉਹ ਭਾਜਪਾ ਪਾਰਟੀ ਦਾ ਸਾਥ ਇਸ ਵਜ੍ਹਾ ਕਰਕੇ ਛੱਡ ਰਹੇ ਹਨ ਕਿ ਮੋਦੀ ਸਰਕਾਰ ਕਿਸਾਨਾਂ ਦੇ ਨਾਲ ਖੇਤੀ ਅੰਦੋਲਨ ਕਰਕੇ ਆਪਣਾ ਵਤੀਰਾ ਠੀਕ ਨਹੀਂ ਕਰ ਰਹੀ। ਇਸਦੇ ਨਾਲ ਹੀ ਉਨ੍ਹਾਂ ਨੇ ਰਾਜਸਥਾਨ ਸੂਬੇ ਦੇ ਅਲਵਰ ਜ਼ਿਲ੍ਹੇ ਦੇ ਵਿੱਚ ਸ਼ਾਹਜਹਾਨਪੁਰ-ਖੇੜਾ ਬਾਰਡਰ ਉੱਪਰ ਪ੍ਰਦਰਸ਼ਨ ਕਰਦੇ ਹੋਏ ਤਮਾਮ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਅਸੀਂ ਉਸ ਕਿਸੇ ਵੀ ਸਰਕਾਰ ਦਾ ਸਾਥ ਨਹੀਂ

ਦੇਵਾਂਗੇ ਜੋ ਕਿਸਾਨ ਅਤੇ ਕਿਸਾਨੀ ਦੇ ਵਿਰੁੱਧ ਹੋਣਗੇ। ਜ਼ਿਕਰਯੋਗ ਹੈ ਕਿ ਭਾਜਪਾ ਪਾਰਟੀ ਦੀਆਂ ਮੁਸ਼ਕਿਲਾਂ ਆਏ ਦਿਨ ਹੋਰ ਵਧ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਪੰਜਾਬ ਸਮੇਤ ਕਈ ਹੋਰ ਸੂਬਿਆਂ ਵਿੱਚ ਸਿਆਸੀ ਆਗੂਆਂ ਵੱਲੋਂ ਭਾਜਪਾ ਪਾਰਟੀ ਦੇ ਨਾਲ ਆਪਣਾ ਸੰਬੰਧ ਤੋੜ ਲਿਆ ਗਿਆ ਹੈ। ਇਨ੍ਹਾਂ ਸਾਰੇ ਸਬੰਧਤ ਲੋਕਾਂ ਵੱਲੋਂ ਭਾਜਪਾ ਪਾਰਟੀ ਨਾਲੋਂ ਵੱਖ ਹੋਣ ਦਾ ਕਾਰਨ ਮੋਦੀ ਸਰਕਾਰ ਦਾ ਕਿਸਾਨਾਂ ਦੇ ਪ੍ਰਤੀ ਸਖ਼ਤ ਰਵੱਈਆ ਹੈ।