ਆਈ ਤਾਜਾ ਵੱਡੀ ਖਬਰ
ਰੂਸ ਵੱਲੋਂ ਜਿਥੇ ਬੀਤੇ ਕਈ ਦਿਨਾਂ ਤੋਂ ਲਗਾਤਾਰ ਯੂਕਰੇਨ ਉਪਰ ਹਮਲੇ ਕੀਤੇ ਜਾ ਰਹੇ ਹਨ ਉਥੇ ਹੀ ਇਸ ਵਿੱਚ ਯੂਕਰੇਨ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਅਮਰੀਕਾ-ਕੈਨੇਡਾ ਬ੍ਰਿਟੇਨ ਫਰਾਂਸ ਅਤੇ ਹੋਰ ਬਹੁਤ ਸਾਰੇ ਦੇਸ਼ਾਂ ਵੱਲੋਂ ਜਿਥੇ ਰੂਸ ਨੂੰ ਇਹ ਹਮਲੇ ਰੁਕਣ ਵਾਸਤੇ ਅਪੀਲ ਕੀਤੀ ਜਾ ਰਹੀ ਹੈ। ਉਥੇ ਹੀ ਯੂਕਰੇਨ ਨੂੰ ਸਮਰਥਨ ਵੀ ਦਿੱਤਾ ਜਾ ਰਿਹਾ ਹੈ। ਯੂਕਰੇਨ ਦੀ ਰਾਜਧਾਨੀ ਕੀਵ ਵਿਚੋਂ ਬਹੁਤ ਸਾਰੇ ਲੋਕ ਦੇਸ਼ ਛੱਡ ਕੇ ਜਾ ਚੁੱਕੇ ਹਨ। ਪੋਲੈਂਡ ਵੱਲੋਂ ਵੀ ਜਿੱਥੇ ਭਾਰਤੀ ਵਿਦਿਆਰਥੀਆਂ ਵਾਸਤੇ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਸਨ। ਉੱਥੇ ਹੀ ਭਾਰਤ ਸਰਕਾਰ ਵੱਲੋਂ ਬਹੁਤ ਸਾਰੇ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਤ ਦੇਸ਼ ਵਾਪਸ ਲਿਆਦਾ ਜਾ ਚੁਕਿਆ ਹੈ।
ਭਾਰਤ ਦੇ ਬਹੁਤ ਸਾਰੇ ਨੌਜਵਾਨ ਮੈਡੀਕਲ ਦੀ ਪੜ੍ਹਾਈ ਕਰਨ ਲਈ ਯੂਕਰੇਨ ਰੁੱਖ ਕਰਦੇ ਹਨ। ਇਸ ਸਮੇਂ ਉਥੋਂ ਦੀ ਸਥਿਤੀ ਨੂੰ ਵੇਖਦੇ ਹੋਏ ਉਹ ਸਾਰੇ ਪਰਵਾਰਾਂ ਵੱਲੋਂ ਆਪਣੇ ਬੱਚਿਆਂ ਨੂੰ ਵਾਪਸ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਮੋਦੀ ਨੇ ਰੂਸ ਨੂੰ ਏਨੇ ਘੰਟੇ ਜੰਗ ਬੰਦ ਕਰਨ ਲਈ ਮਨਾ ਲਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਬੀਤੀ ਰਾਤ ਰੂਸ ਦੇ ਰਾਸ਼ਟਰਪਤੀ ਬਲਾਦੀਮਿਰ ਪੁਤਿਨ ਨਾਲ ਫੋਨ ਉੱਪਰ ਗੱਲਬਾਤ ਕੀਤੀ ਗਈ। ਉੱਥੇ ਹੀ ਰੂਸ ਵੱਲੋਂ ਇਸ ਗੱਲ ਬਾਤ ਤੋਂ ਬਾਅਦ 6 ਘੰਟਿਆਂ ਲਈ ਜੰਗ ਨੂੰ ਰੋਕੇ ਜਾਣ ਦਾ ਐਲਾਨ ਵੀ ਕਰ ਦਿੱਤਾ ਹੈ।
ਜਿਸ ਨਾਲ ਭਾਰਤੀ ਵਿਦਿਆਰਥੀ ਯੂਕਰੇਨ ਦੀ ਰਾਜਧਾਨੀ ਕੀਵ ਤੋਂ ਬਾਹਰ ਜਾ ਸਕਣ। ਇਸ ਫੈਸਲੇ ਉਪਰ ਜਿੱਥੇ ਰੂਸ ਵੱਲੋਂ ਸਹਿਮਤੀ ਪ੍ਰਗਟਾਈ ਗਈ ਹੈ ਉਥੇ ਹੀ ਦੇਸ਼ ਦੀਆਂ ਸਰਹੱਦਾਂ ਤੱਕ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਜਾਣ ਲਈ ਇਹ ਮੌਕਾ ਦਿੱਤਾ ਗਿਆ ਹੈ।
ਕਿਉਂਕਿ ਨਰਿੰਦਰ ਮੋਦੀ ਵੱਲੋਂ ਹੀ ਯੂਕਰੇਨ ਵਿੱਚ ਫਸੇ ਹੋਏ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਲਿਆਉਣ ਲਈ ਰੂਸ ਦੇ ਰਾਸ਼ਟਰਪਤੀ ਨਾਲ ਫੋਨ ਤੇ ਗੱਲਬਾਤ ਕੀਤੀ ਗਈ ਸੀ ਅਤੇ ਰੂਸ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧਤਾ ਦਰਸਾਈ ਗਈ ਹੈ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਖਿਆ ਗਿਆ ਹੈ ਕਿ ਭਾਰਤੀ ਵਿਦਿਆਰਥੀਆਂ ਨੂੰ ਮਨੁੱਖੀ ਢਾਲ ਵਜੋਂ ਯੂਕ੍ਰੇਨ ਦੀ ਫ਼ੌਜ ਵੱਲੋਂ ਵਰਤਿਆ ਜਾ ਰਿਹਾ ਹੈ।
Previous Postਯੂਕ੍ਰੇਨ ਚ ਪੜ੍ਹਾਈ ਲਈ ਗਏ 2 ਪੰਜਾਬੀ ਨੌਜਵਾਨਾਂ ਬਾਰੇ ਆਈ ਇਹ ਵੱਡੀ ਮਾੜੀ ਖਬਰ
Next Postਪੰਜਾਬ ਚ ਕਲਯੁਗੀ ਪਿਓ ਨੇ ਧੀ ਨਾਲ ਕੀਤਾ ਅਜਿਹਾ ਖੌਫਨਾਕ ਕੰਮ , ਛਾਈ ਸੋਗ ਦੀ ਲਹਿਰ