ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਨੂੰਨਾਂ ਦੇ ਕਾਰਨ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਦਾ ਆਪਸ ਵਿੱਚ ਗੱਠਜੋੜ ਟੁੱਟ ਚੁੱਕਾ ਹੈ। ਜਿਸ ਨਾਲ ਪਾਰਟੀਆਂ ਦੇ ਉਪਰ ਇਸਦਾ ਗਹਿਰਾ ਅਸਰ ਪੈ ਰਿਹਾ ਹੈ। ਖ਼ੇਤੀ ਕਾਨੂੰਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਅਕਾਲੀ ਭਾਜਪਾ ਗਠਜੋੜ ਤੋੜ ਦਿੱਤਾ ਗਿਆ ਸੀ। ਜਿਸਦੇ ਚਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।
ਕੇਂਦਰ ਸਰਕਾਰ ਹੁਣ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਨੂੰ ਵੇਖਦੇ ਹੋਏ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੰਤਰੀਆਂ ਨੂੰ ਦਿੱਤੀ ਹੋਈ ਸੁਰਖਿਆ ਵਾਪਸ ਲੈ ਰਹੀ ਹੈ। ਮੋਦੀ ਸਰਕਾਰ ਵੱਲੋਂ ਅਕਾਲੀ ਦਲ ਨੂੰ ਇਕ ਵਾਰ ਫਿਰ ਤੋਂ ਵੱਡਾ ਝਟਕਾ ਦਿੱਤਾ ਗਿਆ ਹੈ। ਜਿਸ ਨਾਲ ਬਿਕਰਮਜੀਤ ਸਿੰਘ ਮਜੀਠੀਆ ਲਈ ਵੀ ਇਕ ਮਾੜੀ ਖਬਰ ਸਾਹਮਣੇ ਆਈ ਹੈ।
ਕੇਂਦਰ ਸਰਕਾਰ ਵੱਲੋਂ ਅਕਾਲੀ ਦਲ ਦੇ ਜਰਨਲ ਸਕੱਤਰ ਬਿਕਰਮ ਮਜੀਠੀਆ ਨੂੰ ਦਿੱਤੀ ਗਈ ਜ਼ੈਡ ਸੁਰੱਖਿਆ ਵਾਪਸ ਲੈ ਲਈ ਗਈ ਹੈ। ਇਸ ਸਭ ਦੇ ਪਿੱਛੇ ਕੇਂਦਰੀ ਖੇਤੀ ਕਨੂੰਨਾਂ ਦਾ ਮਸਲਾ ਅਤੇ ਬੀਜੇਪੀ, ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਟੁੱਟਣ ਦਾ ਕਾਰਨ ਹੋ ਸਕਦਾ ਹੈ। ਉਥੇ ਹੀ ਅਕਾਲੀ ਦਲ ਵੱਲੋਂ ਕੇਂਦਰ ਦਾ ਇਹ ਫੈਸਲਾ ਬਦਲਾਖੋਰੀ ਦਾ ਫੈਸਲਾ ਦੱਸਿਆ ਜਾ ਰਿਹਾ ਹੈ। ਬਿਕਰਮ ਮਜੀਠੀਆ ਨੂੰ ਸੀ ਆਈ ਐਸ ਐਫ ਦੇ 30-40 ਜਵਾਨ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਸਨ। ਇਸ ਨਾਲ ਹੀ 2 ਐੱਸਕਾਰਟ ਵਾਹਨ ਵੀ ਮੁਹਇਆ ਕਰਵਾਏ ਗਏ ਸਨ।
ਬਿਕਰਮ ਮਜੀਠੀਆ ਨੂੰ ਗੈਂਗਸਟਰਾਂ ਅਤੇ ਵਿਦੇਸ਼ਾ ਵਿਚ ਕੁਝ ਅਨਸਰਾਂ ਵੱਲੋਂ ਲਗਾਤਾਰ ਧ-ਮ-ਕੀ- ਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦੇ ਹੀ ਕੇਂਦਰ ਸਰਕਾਰ ਵੱਲੋਂ ਇਹ ਸੁਰੱਖਿਆ ਮੁਹਈਆ ਕਰਵਾਈ ਗਈ ਸੀ। ਇਸ ਜੈੱਡ ਸੁਰੱਖਿਆ ਦੀ ਮੰਗ ਅਕਾਲੀ-ਬੀਜੇਪੀ ਸਰਕਾਰ ਨੇ ਕੀਤੀ ਸੀ। ਕੇਂਦਰ ਵੱਲੋਂ ਸੁਰੱਖਿਆ ਵਾਪਸ ਲੈਣ ਤੇ ਹੁਣ ਪੰਜਾਬ ਸਰਕਾਰ ਬਿਕਰਮ ਮਜੀਠੀਆ ਦੀ ਸੁਰੱਖਿਆ ਤੈਅ ਕਰੇਗੀ ।
ਉਨ੍ਹਾਂ ਨੂੰ ਕਿਸ ਪ੍ਰਕਾਰ ਦੀ ਸੁਰੱਖਿਆ ਮੁਹਈਆ ਕਰਵਾਈ ਜਾਣੀ ਚਾਹੀਦੀ ਹੈ। ਪੰਜਾਬ ਪੁਲਿਸ ਨੇ ਜੁਲਾਈ 2018 ਵਿੱਚ ਸੂਬੇ ਦੇ ਸਿਆਸੀ ਲੀਡਰਾਂ ਤੇ ਹੋਰ ਖ਼ਾਸ ਸਖ਼ਸੀਅਤਾਂ ਦੀ ਸੁਰੱਖਿਆ ਦੀ ਸਮੀਖਿਆ ਕਰਦਿਆਂ ਮਜੀਠੀਆ ਦੀ ਸੁਰੱਖਿਆ ਵਿੱਚ 11 ਜਵਾਨ ਵੀ ਵਾਪਸ ਬੁਲਾ ਲਏ ਸਨ। ਕੇਂਦਰ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੇ ਹੁਣ ਮਜੀਠੀਆ ਦੀ ਸੁਰੱਖਿਆ ਸਿਰਫ ਪੰਜਾਬ ਪੁਲਿਸ ਦੇ ਅਧੀਨ ਹੈ। ਸੂਬਾ ਸਰਕਾਰ ਨੇ ਹੁਣ ਡੀਜੀਪੀ ਨੂੰ ਮਜੀਠੀਆ ਦੀ ਸੁਰੱਖਿਆ ਦੀ ਸਮੀਖਿਆ ਕਰਨ ਲਈ ਕਿਹਾ ਹੈ।
Previous Postਪੰਜਾਬ ਚ ਹੁਣੇ ਹੁਣੇ ਇਥੇ ਹੋਈਆਂ ਕਈ ਮੌਤਾਂ ਅਤੇ ਕਈ ਜਖਮੀ , ਛਾਇਆ ਸੋਗ
Next Postਪੰਜਾਬ ਦੇ ਸਕੂਲਾਂ ਚ 26 ਤੋਂ 28 ਨਵੰਬਰ ਲਈ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ