ਮੋਦੀ ਸਰਕਾਰ ਲਈ ਆਈ ਮਾੜੀ ਖਬਰ ਖੇਤੀ ਕਨੂੰਨਾਂ ਦਾ ਕਰਕੇ ਲੱਗਾ ਵੱਡਾ ਝਟੱਕਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਨਵੇਂ ਖੇਤੀ ਕਾਨੂੰਨਾਂ ਵਿੱਚ ਸੋਧ ਕਰਕੇ ਜਦੋਂ ਤੋਂ ਮੋਦੀ ਸਰਕਾਰ ਨੇ ਇਨ੍ਹਾਂ ਨੂੰ ਲਾਗੂ ਕੀਤਾ ਹੈ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਕੇਂਦਰ ਸਰਕਾਰ ਦੇ ਲਈ ਆਏ ਦਿਨ ਨਵੀਆਂ ਪ੍ਰੇਸ਼ਾਨੀਆਂ ਖੜ੍ਹੀਆਂ ਹੁੰਦੀਆਂ ਜਾ ਰਹੀਆਂ ਹਨ। ਪਹਿਲਾਂ ਪਹਿਲ ਇਹਨਾਂ ਖੇਤੀ ਬਿੱਲਾਂ ਦਾ ਵਿਰੋਧ ਸਿਰਫ ਜੁਬਾਨੀ ਪੱਧਰ ਉੱਤੇ ਸੀ। ਜਿਸ ਤੋਂ ਬਾਅਦ ਇਹ ਵਿਰੋਧ ਜ਼ਮੀਨੀ ਪੱਧਰ ਉਪਰ ਆ ਗਿਆ ਜੋ ਇਸ ਵੇਲੇ ਦਿੱਲੀ ਦੀਆਂ ਸਰਹੱਦਾਂ ਨੂੰ ਘੇਰ ਕੇ ਧਰਨਾ ਪ੍ਰਦਰਸ਼ਨ ਕਰ ਰਿਹਾ ਹੈ। ਇਸ ਦੌਰਾਨ ਕੇਂਦਰ ਸਰਕਾਰ ਦੇ ਲਈ ਵੱਖ-ਵੱਖ ਤਰ੍ਹਾਂ ਦੀਆਂ ਮੁਸੀਬਤਾਂ ਪੈਦਾ ਹੋ ਰਹੀਆਂ ਹਨ।

ਕਿਉਂਕਿ ਇਸ ਧਰਨੇ ਪ੍ਰਦਰਸ਼ਨ ਦੇ ਸਮਰਥਨ ਵਿਚ ਹੁਣ ਤਕ ਦੇਸ਼ਾਂ-ਵਿਦੇਸ਼ਾਂ ਤੋਂ ਵੱਖ ਵੱਖ ਖੇਤਰਾਂ ਨਾਲ ਸੰਬੰਧ ਰੱਖਣ ਵਾਲੇ ਲੋਕ ਕਿਸਾਨਾਂ ਦੇ ਹੱਕ ਵਿੱਚ ਆਣ ਖੜੋਤੇ ਹਨ। ਉਥੇ ਹੀ ਦੂਜੇ ਪਾਸੇ ਭਾਜਪਾ ਸਰਕਾਰ ਵਿੱਚ ਅਹਿਮ ਅਹੁਦੇ ਰੱਖਣ ਵਾਲੇ ਲੋਕ ਅਤੇ ਭਾਜਪਾ ਦੀਆਂ ਗੱਠਜੋੜ ਪਾਰਟੀਆਂ ਇਕ-ਇਕ ਕਰਦੇ ਹੋਏ ਭਾਜਪਾ ਵਿੱਚੋ ਖਿਸਕ ਰਹੀਆਂ ਹਨ। ਪੰਜਾਬ ਤੋਂ ਇਕ ਹੋਰ ਵੱਡਾ ਝਟਕਾ ਭਾਜਪਾ ਸਰਕਾਰ ਨੂੰ ਲੱਗਾ ਹੈ ਜਿਥੇ ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਬੰਗਾ ਨਗਰ ਕੌਂਸਲ ਦੇ ਸਾਬਕਾ ਕੌਂਸਲਰ ਹਿੰਮਤ ਤੇਜਪਾਲ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।

ਉਨ੍ਹਾਂ ਵੱਲੋਂ ਇਹ ਅਸਤੀਫਾ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਦਿੱਤਾ ਗਿਆ ਹੈ। ਇਕ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਆਪਣੇ ਅਸਤੀਫੇ ਦਾ ਜ਼ਿਕਰ ਕਰਦੇ ਹੋਏ ਆਖਿਆ ਕਿ ਅੱਜ ਦੇਸ਼ ਦੇ ਹਾਲਾਤ ਇਹੋ ਜਿਹੇ ਬਣ ਚੁੱਕੇ ਹਨ ਕਿ ਦੇਸ਼ ਦੇ ਲੋਕਾਂ ਨੂੰ ਆਪਣੇ ਹੱਕਾਂ ਖਾਤਰ ਦੇਸ਼ ਦੀ ਸਰਕਾਰ ਦੇ ਵਿਰੁੱਧ ਹੀ ਖੜਨਾ ਪੈ ਰਿਹਾ ਹੈ। ਅੰਨਦਾਤੇ ਤੋਂ ਬਿਨਾਂ ਇਹ ਦੁਨੀਆਂ ਕਿਹੋ ਜਿਹੀ, ਅਸੀਂ ਪੰਜਾਬੀ ਪਹਿਲਾਂ ਅਤੇ ਕਿਸੇ ਪਾਰਟੀ ਦੇ ਕਾਰਜ ਕਰਤਾ ਬਾਅਦ ਵਿਚ।

ਹਿੰਮਤ ਤੇਜਪਾਲ ਨੇ ਆਖਿਆ ਕਿ ਬੀਤੇ ਦਿਨੀਂ ਸਰਕਾਰ ਅਤੇ ਕਿਸਾਨਾਂ ਦੀ ਹੋਈ ਮੀਟਿੰਗ ਵਿੱਚ ਉਨ੍ਹਾਂ ਨੂੰ ਇਹ ਆਸ ਸੀ ਕਿ ਮੋਦੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦੇਵੇਗੀ ਪਰ ਸਰਕਾਰ ਨੇ ਅਜਿਹਾ ਨਹੀਂ ਕੀਤਾ। ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਉਹ ਹੁਣ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦੇ ਲਈ ਮਜ਼ਬੂਰ ਹੋ ਗਏ ਹਨ। ਪੰਜਾਬ ਵਿੱਚੋਂ ਭਾਜਪਾ ਸਰਕਾਰ ਨੂੰ ਮਿਲ ਰਿਹਾ ਇਹ ਕੋਈ ਪਹਿਲਾ ਝਟਕਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਨਾਮੀ ਲੀਡਰ ਭਾਜਪਾ ਪਾਰਟੀ ਨੂੰ ਛੱਡ ਆਪਣਾ ਪੱਲਾ ਝਾੜਦੇ ਹੋਏ ਬਾਹਰ ਆ ਚੁੱਕੇ ਹਨ।