ਮੋਰਚੇ ਤੇ ਜਿੱਤ ਤੋਂ ਬਾਅਦ ਹੁਣ ਪੰਜਾਬ ਚ ਕਿਸਾਨਾਂ ਤੇ ਪਈ ਇਹ ਵੱਡੀ ਮੁਸੀਬਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਥੇ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ। ਉੱਥੇ ਹੀ ਬਹੁਤ ਸਾਰੀਆਂ ਕੁਦਰਤੀ ਆਫਤਾਂ ਦੇ ਕਾਰਨ ਪਸ਼ੂ ਪੰਛੀਆਂ ਅਤੇ ਜਾਨਵਰਾਂ ਨੂੰ ਵੀ ਕਈ ਤਰਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਪਿਛਲੇ ਸਾਲ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨਾਂ ਵੱਲੋਂ ਭਾਰੀ ਜੱਦੋਜਹਿਦ ਕੀਤੀ ਗਈ ਹੈ। ਉਥੇ ਹੀ ਕਿਸਾਨਾਂ ਨੂੰ ਅਜਿਹੀਆਂ ਮੁਸੀਬਤਾਂ ਦੇ ਨਾਲ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਮੋਰਚੇ ਦੀ ਜਿੱਤ ਤੋਂ ਬਾਅਦ ਹੁਣ ਪੰਜਾਬ ਦੇ ਕਿਸਾਨਾਂ ਲਈ ਵੱਡੀ ਮੁਸੀਬਤ ਸਾਹਮਣੇ ਆਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਪ੍ਰਾਪਤ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਅੰਦਰ ਪਸ਼ੂਆਂ ਨੂੰ ਮੂੰਹ ਖੁਰ ਦੀ ਬਿਮਾਰੀ ਨੇ ਘੇਰ ਲਿਆ ਹੈ। ਜਿਸ ਕਾਰਨ ਇਸ ਜ਼ਿਲ੍ਹੇ ਵਿਚ ਇਸ ਬਿਮਾਰੀ ਦੇ ਕਾਰਨ ਬਹੁਤ ਸਾਰੇ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਜਿੱਥੇ ਇਸ ਬਿਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਦੁਧਾਰੂ ਪਸ਼ੂਆਂ ਦੀ ਮੌਤ ਵੀ ਹੋ ਚੁੱਕੀ ਹੈ। ਜਿਸ ਨੂੰ ਲੈ ਕੇ ਕਿਸਾਨਾਂ ਵਿੱਚ ਮਾਨਸਿਕ ਪ੍ਰੇਸ਼ਾਨੀ ਅਤੇ ਆਰਥਿਕ ਨੁਕਸਾਨ ਵੇਖਿਆ ਜਾ ਰਿਹਾ ਹੈ, ਉਥੇ ਹੀ ਸੂਬਾ ਸਰਕਾਰ ਦੇ ਪ੍ਰਤੀ ਕਿਸਾਨਾਂ ਵਿੱਚ ਰੋਸ ਵੀ ਵੇਖਿਆ ਜਾ ਰਿਹਾ ਹੈ।

ਕਿਸਾਨਾਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਜਿੱਥੇ ਉਨ੍ਹਾਂ ਦੇ ਪਸ਼ੂ ਮੌਤ ਦੇ ਸ਼ਿਕਾਰ ਹੋ ਰਹੇ ਹਨ ਉਥੇ ਹੀ ਪਸ਼ੂਆਂ ਦੇ ਇਲਾਜ ਵਾਸਤੇ ਪਿੰਡਾਂ ਵਿੱਚ ਪਸ਼ੂ ਪਾਲਣ ਮਹਿਕਮੇ ਤੋਂ ਕੋਈ ਵੀ ਡਾਕਟਰਾਂ ਦੀਆਂ ਟੀਮਾਂ ਨਹੀਂ ਪਹੁੰਚ ਰਹੀਆਂ ਹਨ। ਜਿਸ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਜਿਲ੍ਹੇ ਅੰਦਰ ਵੱਖ-ਵੱਖ ਕਿਸਾਨਾਂ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਜਿਸ ਤਰ੍ਹਾਂ ਖੇਤਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਗਿਆ ਸੀ ਇਸ ਤਰਾਂ ਹੀ ਅਗਰ ਕੋਈ ਹੱਲ ਨਹੀਂ ਕੀਤਾ ਜਾਂਦਾ, ਤਾਂ ਸੂਬਾ ਸਰਕਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਸੜਕਾਂ ਜਾਮ ਕੀਤੀਆਂ ਜਾਣਗੀਆਂ।

ਇਸ ਬਾਬਤ ਜਦੋਂ ਪਸ਼ੂ ਪਾਲਣ ਮਹਿਕਮੇ ਦੇ ਡਿਪਟੀ ਡਾਇਰੈਕਟਰ ਡਾਕਟਰ ਰਵਿੰਦਰਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪਸ਼ੂਆਂ ਨੂੰ ਇਹ ਬੀਮਾਰੀ ਨੇ ਘੇਰਿਆ ਹੋਇਆ ਹੈ। ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਕਈ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਪਰ ਸੀਨੀਅਰ ਵੈਟਰਨਰੀ ਅਫ਼ਸਰਾਂ ਅਤੇ ਹੋਰ ਪੋਸਟਾਂ ਖਾਲੀ ਹੋਣ ਕਾਰਨ ਇਨ੍ਹਾਂ ਟੀਮਾਂ ਵਲੋਂ ਸਾਰੇ ਪਿੰਡਾਂ ਵਿਚ ਸਮੇਂ ਸਿਰ ਪਹੁੰਚ ਨਹੀਂ ਕੀਤੀ ਜਾ ਸਕਦੀ।