ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਕੇਂਦਰ ਵਲੋਂ ਆਈ ਵੱਡੀ ਖਬਰ, ਕਰੋਨਾ ਨੂੰ ਲੈਕੇ ਪ੍ਰਗਟਾਈ ਚਿੰਤਾ ਅਤੇ ਦਿਤੇ ਨਿਰਦੇਸ਼

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੇ ਦੇਸ਼ਾਂ ਵਿਚ ਭਾਰੀ ਤਬਾਹੀ ਮਚਾਈ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਇਸ ਕਰੋਨਾ ਨੂੰ ਰੋਕਣ ਲਈ ਜਿਥੇ ਸਰਹੱਦਾਂ ਉਪਰ ਚੌਕਸੀ ਨੂੰ ਵਧਾ ਦਿੱਤਾ ਗਿਆ ਸੀ ਅਤੇ ਹਵਾਈ ਉਡਾਨਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ। ਇੱਥੇ ਕੁਝ ਖਾਸ ਸਮਝੌਤੇ ਦੇ ਤਹਿਤ ਹੀ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ। ਉਥੇ ਹੀ ਸਾਰੇ ਦੇਸ਼ਾਂ ਵਿੱਚ ਟੀਕਾਕਰਣ ਮੁਹਿਮ ਦਾ ਅਰੰਭ ਕੀਤਾ ਗਿਆ ਸੀ। ਜਿਸ ਤੋਂ ਇਲਾਵਾ ਸਾਰੇ ਦੇਸ਼ਾਂ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਸਖ਼ਤ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਆਪਣੇ ਦੇਸ਼ ਦੇ ਲੋਕਾਂ ਨੂੰ ਜਾਰੀ ਕੀਤੇ ਜਾਂਦੇ ਰਹੇ ਤਾਂ ਜੋ ਇਸ ਕਰੋਨਾ ਉੱਪਰ ਠੱਲ੍ਹ ਪਾਈ ਜਾ ਸਕੇ।

ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਕਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਫਿਰ ਤੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ। ਚੀਨ ਦੇ 10 ਵੱਡੇ ਸ਼ਹਿਰਾਂ ਵਿੱਚ ਤਾਲਾਬੰਦੀ ਕੀਤੀ ਗਈ ਹੈ ਜਿੱਥੇ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਹੁਣ ਮੌਜੂਦਾ ਹਾਲਤ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਉਨਾਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਗਈ ਹੈ ਅਤੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਅੰਦਰ ਜਿਥੇ ਕੁਝ ਸੂਬਿਆਂ ਵਿੱਚ ਫਿਰ ਤੋਂ ਕਰੋਨਾ ਦੇ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਗਿਆ ਹੈ।

ਉੱਥੇ ਹੀ ਹੁਣ ਵੱਧ ਰਹੇ ਕਰੋਨਾ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਪੱਤਰ ਲਿਖ ਕੇ ਸੁਝਾਅ ਦਿੱਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਉਥੇ ਹੀ ਇਸ ਕੋਰੋਨਾ ਤੇ ਕਾਬੂ ਪਾਏ ਜਾਣ ਵਾਸਤੇ ਸੁਝਾਅ ਵੀ ਮੰਗੇ ਗਏ ਹਨ। ਕਿਉਂਕਿ ਦੇਸ਼ ਅੰਦਰ ਇਸ ਸਮੇਂ ਹਰਿਆਣਾ,ਉੱਤਰ ਪ੍ਰਦੇਸ਼ ਦਿੱਲੀ ਅਤੇ ਮਿਜ਼ੋਰਮ ਦੇ ਵਿੱਚ ਕਰੋਨਾ ਦੇ ਮਾਮਲੇ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜੋ ਕਿ ਕੇਂਦਰ ਸਰਕਾਰ ਲਈ ਇਕ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ।

ਉੱਥੇ ਹੀ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਸਾਰੇ ਸੂਬਿਆਂ ਨੂੰ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਅਤੇ ਲੋਕਾਂ ਨੂੰ ਜਨਤਕ ਥਾਵਾਂ ਉੱਪਰ ਮਾਸਕ ਪਹਿਨਣ ਦੇ ਵਿਸ਼ੇਸ਼ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉੱਥੇ ਹੀ ਆਖਿਆ ਗਿਆ ਹੈ ਕਿ ਜਿੰਨਾ ਜਗ੍ਹਾ ਉਪਰ ਟੀਕਾ ਕਰਨ ਦੀ ਲੋੜ ਹੈ ਉਥੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਜਾਵੇ।