ਮੌਜੂਦਾ ਹਾਲਤਾਂ ਨੂੰ ਦੇਖਦੇ ਹੋਏ ਕੈਪਟਨ ਨੇ ਕਰਤਾ ਹੁਣ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਨਾਮੁਰਾਦ ਬਿਮਾਰੀ ਕਰੋਨਾ ਨੇ ਹੁਣ ਤੱਕ ਬਹੁਤ ਸਾਰੇ ਲੋਕਾਂ ਨੂੰ ਪ੍ਰ-ਭਾ-ਵਿ-ਤ ਕੀਤਾ ਹੈ। ਪੰਜਾਬ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ ਸਮੇਂ ਤੇ ਉੱਚ ਅਧਿਕਾਰੀਆਂ ਨਾਲ ਕਰੋਨਾ ਸਥਿਤੀ ਉਪਰ ਵਿਚਾਰ ਚਰਚਾ ਕਰਨ ਤੋਂ ਬਾਅਦ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਜਿਸ ਨਾਲ ਪੰਜਾਬ ਵਿੱਚ ਕਰੋਨਾ ਨੂੰ ਠੱਲ੍ਹ ਪਾਈ ਜਾਵੇ ਅਤੇ ਲੋਕਾਂ ਨੂੰ ਇਸ ਦੇ ਪ੍ਰਭਾਵ ਵਿਚ ਆਉਂਣ ਤੋਂ ਬਚਾਇਆ ਜਾ ਸਕੇ।

ਮੌਜੂਦਾ ਹਾਲਤ ਨੂੰ ਦੇਖਦੇ ਹੋਏ ਕੈਪਟਨ ਨੇ ਇਹ ਵੱਡਾ ਐਲਾਨ ਕਰ ਦਿੱਤਾ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਦੇ ਹਿੱਤਾਂ, ਅਤੇ ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਸਰਕਾਰ ਵੱਲੋਂ ਕਰੋਨਾ ਤੋਂ ਪ੍ਰ-ਭਾ-ਵ-ਤ ਹੋਣ ਵਾਲੇ ਲੋਕਾਂ ਨੂੰ ਘਰ ਵਿੱਚ ਇਕਾਂਤਵਾਸ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਉੱਥੇ ਹੀ ਉਨ੍ਹਾਂ ਨੂੰ ਭੋਜਨ ਮੁੱਹਈਆ ਕਰਵਾਉਣ ਲਈ ਫੋਨ ਨੰਬਰ ਵੀ ਜਾਰੀ ਕੀਤੇ ਗਏ। ਜਿਸ ਦੇ ਅਨੁਸਾਰ ਪੰਜਾਬ ਪੁਲਿਸ ਵੱਲੋਂ 3 ਹਜ਼ਾਰ ਤੋਂ ਵਧੇਰੇ ਖਾਣੇ ਦੇ ਪੈਕਟ ਕਰੋਨਾ ਨਾਲ ਪ੍ਰਭਾਵਤ ਪਰਿਵਾਰਾਂ ਨੂੰ ਦਿੱਤੇ ਗਏ ਹਨ।

ਜਿਨ੍ਹਾਂ ਵਿਚ 2721 ਪਕਾਏ ਗਏ ਅਤੇ 280 ਨਾ ਪਕਾਏ ਖਾਣੇ ਦੇ ਪੈਕਟ ਸ਼ਾਮਲ ਸਨ। 14 ਮਈ ਤੋਂ 20 ਮਈ ਤੱਕ ਇੱਕ ਹਫਤੇ ਦੇ ਅੰਦਰ ਸਭ ਤੋਂ ਵਧੇਰੇ ਫੋਨ ਕਾਲ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਤੋਂ ਆਈਆਂ ਸਨ। ਉੱਥੇ ਹੀ ਹੁਣ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਘਰਾਂ ਵਿੱਚ ਇਕਾਂਤਵਾਸ ਦੌਰਾਨ ਆਪਣੀ ਸਿਹਤ ਸਬੰਧੀ ਜਾਣਕਾਰੀ ਐਪ ਵਿੱਚ ਅਪਲੋਡ ਕੀਤੇ ਜਾਣ ਸਬੰਧੀ ਐਲਾਨ ਕੀਤਾ ਹੈ।

ਜਿੱਥੇ ਇਹ ਮਾਹਿਰ ਦੀ ਨਿਗਰਾਨੀ ਹੇਠ ਹੋਵੇਗਾ, ਤੇ ਉਨ੍ਹਾਂ ਦੀ ਸਲਾਹ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਘਰ ਵਿੱਚ ਇਕਾਂਤਵਾਸ ਕੀਤੇ ਗਏ ਮਰੀਜ਼ਾਂ ਦਾ ਇਲਾਜ ਹੋ ਸਕੇਗਾ। ਇਸ ਨੂੰ ਤਿੰਨ ਭਾਸ਼ਾਵਾਂ ਵਿੱਚ ਜਾਰੀ ਕੀਤਾ ਜਾਵੇਗਾ ਹਿੰਦੀ, ਪੰਜਾਬੀ ਅਤੇ ਅੰਗਰੇਜ਼ੀ। ਇਸ ਐਪ ਵਿੱਚ ਮਰੀਜ਼ਾਂ ਨੂੰ ਘਰੇਲੂ ਇਕਾਂਤ ਵਾਸ ਦੌਰਾਨ ਆਪਣੀ ਦੇਖਭਾਲ, ਬੈਡ ਦੀ ਉਪਲਭਧਤਾ ਅਤੇ ਟੀਕਾਕਰਨ ਕੇਂਦਰਾਂ ਦੀ ਜਾਣਕਾਰੀ ਮਿਲ ਸਕੇਗੀ। ਸੂਬੇ ਦੇ ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਜਾ ਰਹੇ ਇਸ ਐਪ ਨੂੰ ਪੰਜਾਬ ਕੋਵਿਡ ਕੇਅਰ ਵਟਸਐਪ ਚੈਟਬੋਟ ਦਾ ਨਾਮ ਦਿੱਤਾ ਗਿਆ ਹੈ ਜਿਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।