ਮੌਜੂਦਾ ਹਾਲਾਤਾਂ ਦੇ ਵਿਚਕਾਰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਲਿਆ ਇਹ ਵੱਡਾ ਫੈਸਲਾ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿਚ ਪਿਛਲੇ ਸਾਲ ਤੋਂ ਫੈਲੀ ਹੋਈ ਕਰੋਨਾ ਨੇ ਜਿੱਥੇ ਭਾਰੀ ਤਬਾਹੀ ਮਚਾਈ ਹੈ ਉਥੇ ਹੀ ਸਾਹਮਣੇ ਆਉਣ ਵਾਲੇ ਫਿਰ ਤੋਂ ਕਰੋਨਾ ਕੇਸਾਂ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਸਖ਼ਤੀ ਨੂੰ ਫਿਰ ਤੋਂ ਵਧਾਇਆ ਜਾ ਰਿਹਾ ਹੈ। ਜਿੱਥੇ ਵਿਸ਼ਵ ਸਿਹਤ ਸੰਗਠਨ ਵੱਲੋਂ ਪਿਛਲੇ ਮਹੀਨੇ ਦੱਖਣੀ ਅਫ਼ਰੀਕਾ ਦੇ ਵਿੱਚ ਨਵੇਂ ਵਾਇਰਸ ਦੀ ਪੁਸ਼ਟੀ ਕੀਤੀ ਗਈ ਸੀ ਜੋ ਕਿ ਡੈਲਟਾ ਵੈਰੀਐਂਟ ਮੁਕਾਬਲੇ ਵਧੇਰੇ ਤੇਜ਼ੀ ਨਾਲ ਫੈਲਣ ਵਾਲਾ ਤੇ ਵਧੇਰੇ ਖਤਰਨਾਕ ਦੱਸਿਆ ਗਿਆ ਸੀ। ਜਿਸ ਤੋਂ ਬਾਅਦ ਅਮਰੀਕਾ, ਕੈਨੇਡਾ ਅਤੇ ਹੋਰ ਬਹੁਤ ਸਾਰੇ ਦੇਸ਼ਾਂ ਵੱਲੋਂ ਦੱਖਣੀ ਅਫ਼ਰੀਕਾ ਅਤੇ ਦੱਖਣੀ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਵੀ ਰੋਕ ਲਗਾ ਦਿਤੀ ਗਈ ਸੀ। ਉਥੇ ਹੀ ਇਸ ਵੈਰੀਐਂਟ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਫੈਲ ਜਾਣ ਤੋਂ ਬਾਅਦ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਤਾਲਾਬੰਦੀ ਕੀਤੇ ਜਾਣ ਦੇ ਐਲਾਨ ਕੀਤੇ ਜਾ ਰਹੇ ਹਨ।

ਹੁਣ ਮੌਜੂਦਾ ਹਾਲਾਤਾਂ ਦੇ ਵਿਚਕਾਰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ। ਆਸਟ੍ਰੇਲੀਆ ਵਿੱਚ ਵੀ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਆਸਟ੍ਰੇਲੀਆ ਸਰਕਾਰ ਵੱਲੋਂ ਵੀ ਕੁਝ ਨਿਯਮ ਲਾਗੂ ਕੀਤੇ ਹਨ। ਜਿੱਥੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵੱਲੋਂ ਸਾਰੇ ਸੂਬਿਆਂ ਦੇ ਮੁਖੀਆਂ ਨਾਲ ਗੱਲਬਾਤ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਵੱਲੋਂ ਦੇਸ਼ ਵਿੱਚ ਸਖ਼ਤ ਪਾਬੰਦੀਆਂ ਅਤੇ ਤਾਲਾਬੰਦੀ ਕਰਨ ਉਪਰ ਰੋਕ ਲਗਾਈ ਗਈ ਹੈ। ਜਿੱਥੇ ਕੁਝ ਲੋਕਾਂ ਵੱਲੋਂ ਇਸ ਦੀ ਮੰਗ ਕੀਤੀ ਗਈ ਸੀ ਪਰ ਉਸ ਨੂੰ ਸਰਕਾਰ ਵੱਲੋਂ ਖਾਰਜ ਕਰ ਦਿੱਤਾ ਗਿਆ।

ਉਥੇ ਹੀ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਕ੍ਰਿਸਮਸ ਅਤੇ ਨਿਊ ਈਯਰ ਦੇ ਮੌਕੇ ਤੇ ਹੋਣ ਵਾਲੇ ਸਮਾਗਮਾਂ ਵਿਚ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਥੇ ਹੀ ਨਿਊ ਸਾਊਥ ਵੇਲਜ਼ ਦੇ ਪ੍ਰੀਮੀਅਰ ਵੱਲੋਂ ਵੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਨੂੰ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰਥਾ ਨੂੰ ਵਧਾਉਣ ਵਾਸਤੇ ਅਪੀਲ ਕੀਤੀ ਗਈ ਹੈ। ਕਿਉਂਕਿ ਇਹ ਟੈਸਟ ਪਹਿਲਾਂ ਬਹੁਤ ਘੱਟ ਕੀਤੇ ਜਾਂਦੇ ਸਨ ਜੋ ਕਿ ਕਾਫੀ ਮਹਿੰਗੇ ਸਨ।

ਉੱਥੇ ਹੀ ਸਰਕਾਰ ਵੱਲੋਂ ਦੇਸ਼ ਅੰਦਰ ਟੀਕਾਕਰਨ ਅਤੇ ਤਕਨੀਕੀ ਸਲਾਹਕਾਰ ਗਰੁੱਪ ਨਾਲ ਗੱਲਬਾਤ ਕਰਕੇ ਕਰੋਨਾ ਵੈਕਸੀਨ ਦੀ ਦੂਜੀ ਡੋਜ਼ ਤੇ ਬੂਸਟਰ ਡੋਜ਼ ਵਿਚਕਾਰ ਸਮੇਂ ਨੂੰ ਘਟਾਉਣ ਦਾ ਫ਼ੈਸਲਾ ਕਰਨ ਵਾਸਤੇ ਆਦੇਸ਼ ਦਿੱਤਾ ਗਿਆ ਹੈ। ਜਿਸ ਸਦਕਾ ਲੋਕਾਂ ਦਾ ਜਲਦ ਤੋਂ ਜਲਦ ਟੀਕਾਕਰਨ ਕੀਤਾ ਜਾ ਸਕੇ। ਉਥੇ ਹੀ ਪ੍ਰਧਾਨ ਮੰਤਰੀ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਗਿਆ ਹੈ ਕਿ ਦੇਸ਼ ਅੰਦਰ ਮਾਸਕ ਪਾਉਣਾ ਅਤੇ ਤਾਲਾਬੰਦੀ ਲਾਗੂ ਕਰਨ ਨੂੰ ਲਾਜ਼ਮੀ ਬਣਾਉਣ ਤੇ ਵਿਚਾਰ ਨਹੀਂ ਕੀਤਾ ਜਾ ਰਿਹਾ।