ਮੌਜੂਦਾ ਹਾਲਾਤਾਂ ਨੂੰ ਦੇਖਕੇ ਇਥੇ ਵਿਦਿਆਰਥੀਆਂ ਨੂੰ ਅਗਲੀ ਕਲਾਸ ਵਿਚ ਪ੍ਰਮੋਟ ਕਰਨ ਦਾ ਹੋ ਗਿਆ ਹੁਕਮ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਇਸ ਸਮੇਂ ਕਰੋਨਾ ਦੀ ਸਥਿਤੀ ਬਹੁਤ ਹੀ ਜ਼ਿਆਦਾ ਭਿਆਨਕ ਰੂਪ ਅਖਤਿਆਰ ਕਰ ਰਹੀ ਹੈ ,ਜਿੱਥੇ ਟੀਕਾਕਰਨ ਦੇ ਬਾਵਜੂਦ ਵੀ ਬਹੁਤ ਸਾਰੇ ਸੂਬਿਆਂ ਵਿੱਚ ਤੇਜ਼ੀ ਨਾਲ ਕਰੋਨਾ ਦੇ ਕੇਸ ਵਧ ਰਹੇ ਹਨ ,ਕੇਂਦਰ ਸਰਕਾਰ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸਥਿਤੀ ਅਨੁਸਾਰ ਤਾਲਾਬੰਦੀ ਕਰਨ ਅਤੇ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ ਹੈ, ਜਿਥੇ ਮੁੰਬਈ ਵਿਚ ਲਗਾਤਾਰ ਕਰੋਨਾ ਕੇਸਾਂ ਦੀ ਗਿਣਤੀ ਵਧਣ ਕਾਰਨ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪਿਛਲੇ ਸਾਲ ਤੋਂ ਹੀ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਅਤੇ ਸਿੱਖਿਆ ਵਿਭਾਗ ਵੱਲੋਂ ਬਹੁਤ ਸਾਰੇ ਬਦਲਾਵ ਵੀ ਕੀਤੇ ਗਏ ਹਨ।

ਮੌਜੂਦਾ ਹਾਲਾਤਾਂ ਨੂੰ ਦੇਖਕੇ ਇਥੇ ਵਿਦਿਆਰਥੀਆਂ ਨੂੰ ਅਗਲੀ ਕਲਾਸ ਵਿਚ ਪ੍ਰਮੋਟ ਕਰਨ ਦਾ ਹੋ ਗਿਆ ਹੁਕਮ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪਿਛਲੇ ਸਾਲ ਤੋਂ ਹੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਬਦਲਾਅ ਕੀਤੇ ਗਏ ਹਨ। ਪਿਛਲੇ ਸਾਲ ਮਾਰਚ ਤੋਂ ਹੀ ਜਿੱਥੇ ਕਰੋਨਾ ਦੇ ਕੇਸਾਂ ਨੂੰ ਵੇਖਦੇ ਹੋਏ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉਥੇ ਹੀ ਵੱਖ ਵੱਖ ਸੂਬਿਆਂ ਵਿੱਚ ਬੱਚਿਆਂ ਦੀਆਂ ਕਲਾਸਾਂ ਵਿੱਚ ਕਈ ਤਬਦੀਲੀਆਂ ਕੀਤੀਆਂ ਗਈਆਂ।

ਹੁਣ ਹਿਮਾਚਲ ਪ੍ਰਦੇਸ਼ ਤੋਂ ਸਾਹਮਣੇ ਆਈ ਜਾਣਕਾਰੀ ਅਨੁਸਾਰ ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਜਿਵੇਂ ਪੰਜਾਬ ਦੇ ਵਿੱਚ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆਵਾਂ ਦੇ ਅਗਲੀਆਂ ਕਲਾਸਾਂ ਵਿਚ ਕਰ ਦਿੱਤੇ ਜਾਣ ਦੇ ਆਦੇਸ਼ ਲਾਗੂ ਕੀਤੇ ਗਏ ਸਨ ਉਸ ਤਰ੍ਹਾਂ ਹੁਣ ਹਿਮਾਚਲ ਪ੍ਰਦੇਸ਼ ਦੀ ਸਰਕਾਰ ਵੱਲੋਂ ਵੀ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਅਗਲੀ ਕਲਾਸ ਵਿੱਚ ਕਰ ਦਿੱਤਾ ਗਿਆ ਹੈ।

ਉੱਥੇ ਹੀ ਸਾਰੇ ਜ਼ਿਲ੍ਹਿਆਂ ਵਿਚ ਇਹ ਨਿਰਦੇਸ਼ ਵੀ ਦਿੱਤੇ ਗਏ ਹਨ ਕਿ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਗਿਆਰਵੀਂ ਕਲਾਸ ਵਿੱਚ 30 ਮਈ ਤੱਕ ਦਾਖਲਾ ਦਿੱਤਾ ਜਾਵੇ। ਇਨ੍ਹਾਂ ਨਿਰਦੇਸ਼ਾਂ ਦੇ ਆਧਾਰ ਉੱਤੇ ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11ਵੀਂ ਜਮਾਤ ਵਿਚ ਪ੍ਰਮੋਟ ਕੀਤਾ ਗਿਆ ਹੈ ।