ਮੌਜੂਦਾ ਹਾਲਾਤਾਂ ਨੂੰ ਦੇਖਕੇ ਕੇਂਦਰ ਸਰਕਾਰ ਨੇ ਇੰਡੀਆ ਚ 31 ਅਗਸਤ ਤਕ ਲਈ ਲਿਆ ਇਹ ਫੈਸਲਾ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਚਲਦੇ ਹੋਏ ਦੇਸ਼ ਵਿੱਚ ਪਿਛਲੇ ਸਾਲ ਕੀਤੀ ਗਈ ਤਾਲਾਬੰਦੀ ਦੌਰਾਨ ਲੋਕਾਂ ਨੂੰ ਭਾਰੀ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਕਿ ਕਰੋਨਾ ਦੀ ਦੂਜੀ ਲਹਿਰ ਨੇ ਫਿਰ ਤੋਂ ਭਾਰਤ ਨੂੰ ਆਪਣੀ ਚਪੇਟ ਵਿਚ ਲੈ ਲਿਆ। ਇਸ ਆਰਥਿਕ ਮੰਦੀ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੇ ਲੋਕ ਬੇਰੁਜ਼ਗਾਰੀ ਕਾਰਨ ਮਾਨਸਿਕ ਤਣਾਅ ਦੇ ਸ਼ਿਕਾਰ ਹੋ ਗਏ। ਉਥੇ ਹੀ ਲੋਕਾਂ ਨੂੰ ਆਪਣੇ ਕਰੀਬੀਆਂ ਦੇ ਘਰ ਕਰੋਨਾ ਨਾਲ ਪ੍ਰਭਾਵਤ ਹੋਣ ਤੇ ਇਲਾਜ ਵਾਸਤੇ ਭਾਰੀ ਮੁਸ਼ਕਲਾਂ ਪੇਸ਼ ਆ ਰਹੀਆਂ ਹਨ

ਮੌਜੂਦਾ ਹਾਲਾਤਾਂ ਨੂੰ ਦੇਖ ਕੇ ਕੇਂਦਰ ਸਰਕਾਰ ਵੱਲੋਂ ਭਾਰਤ ਵਿੱਚ 31 ਅਗਸਤ ਤੱਕ ਲਈ ਇਹ ਫੈਸਲਾ ਲਿਆ ਗਿਆ ਹੈ। ਦੇਸ਼ ਅੰਦਰ ਮੌਜੂਦਾ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜੀਐਸਟੀ ਕੌਂਸਲ ਦੀ ਬੈਠਕ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿੱਤ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਕੀਤੇ ਗਏ ਫੈਸਲੇ ਦੀ ਜਾਣਕਾਰੀ ਵੀ ਉਹਨਾਂ ਵੱਲੋਂ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਵਾਈਆਂ ਉਪਰ ਜੀਐਸਟੀ ਵਿੱਚ ਛੋਟ ਦੇਣ ਦਾ ਫੈਸਲਾ ਕੀਤਾ ਹੈ।

ਉਥੇ ਹੀ ਵਿੱਤ ਮੰਤਰੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕੋਰੋਨਾ ਨਾਲ ਜੁੜੀ ਸਪਲਾਈ ਵਿਚ 31 ਅਗਸਤ 2021 ਤੱਕ ਛੋਟ ਜਾਰੀ ਰਹੇਗੀ। ਇਨ੍ਹਾਂ ਦਿਨਾਂ ਵਿੱਚ ਦੇਸ਼ ਅੰਦਰ ਕਾਲੀ ਫੰਗਸ ਦੇ ਮਾਮਲਿਆਂ ਵਿੱਚ ਵੀ ਤੇਜ਼ੀ ਦਰਜ ਕੀਤੀ ਜਾ ਰਹੀ ਹੈ। ਜਿਸ ਨੂੰ ਦੇਖਦੇ ਹੋਏ ਇਸ ਸਬੰਧ ਵਿੱਚ ਜਾਰੀ ਕੀਤੀ ਗਈ ਦਵਾਈ ਵਿਚ ਪ੍ਰਾਪਤ ਹੋਣ ਵਾਲੇ ਇੰਜੈਕਸ਼ਨ ਨੂੰ ਵੀ ਇਸ ਸਥਿਤੀ ਵਿਚੋਂ ਬਾਹਰ ਰੱਖਿਆ ਜਾ ਰਿਹਾ ਹੈ। ਇਹ ਫੈਸਲਾ ਵੀ ਕਾਲੀ ਫੰਗਸ ਦੇ ਵਧੇਰੇ ਮਾਮਲੇ ਦੇ ਸਾਹਮਣੇ ਆਉਣ ਕਾਰਨ ਲਿਆ ਗਿਆ ਹੈ।

ਕੇਂਦਰੀ ਵਿੱਤ ਮੰਤਰੀ ਨੇ ਕਿਹਾ ਹੈ ਕਿ ਪਰਿਸ਼ਦ ਨੇ ਵਿਦੇਸ਼ਾਂ ਤੋਂ ਖ਼ਰੀਦੀ ਕਰੋਨਾ ਦੀ ਸਪਲਾਈ ਅਤੇ ਬਲੈਕ ਫੰਗਸ ਦੀ ਦਵਾਈ ਉੱਪਰ ਜੀਐਸਟੀ ਤੋਂ ਛੋਟ ਦਿੱਤੀ ਗਈ ਹੈ। ਵਰਤੀਆਂ ਜਾਣ ਵਾਲੀਆਂ ਇਨ੍ਹਾਂ ਦਵਾਈਆਂ ਦੀ ਖਰੀਦ ਉਪਰ ਜਾਰੀ ਕੀਤੇ ਗਏ ਟੈਕਸ ਨੂੰ ਜਿੱਥੇ ਛੋਟ ਦਿਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ ਉਥੇ ਹੀ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।